Matthew 11:5
ਕਿ ਅੰਨ੍ਹੇ ਸੁਜਾਖੇ ਹੁੰਦੇ ਹਨ ਅਤੇ ਲੰਗੜ੍ਹੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
Luke 1:19
ਦੂਤ ਨੇ ਫ਼ਰਮਾਇਆ, “ਮੈਂ ਜ਼ਿਬਰਾਏਲ ਹਾਂ ਜੋ ਕਿ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹੈ। ਮੈਨੂੰ ਤੇਰੇ ਨਾਲ ਗੱਲਾਂ ਕਰਨ ਅਤੇ ਤੈਨੂੰ ਇਹ ਖੁਸ਼ਖਬਰੀ ਦੱਸਣ ਲਈ ਭੇਜਿਆ ਗਿਆ ਹੈ।
Luke 2:10
ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ।
Luke 3:18
ਇਸ ਤਰ੍ਹਾਂ, ਉਹ ਉਨ੍ਹਾਂ ਨੂੰ ਹੋਰ ਬਹੁਤ ਸਾਰੇ ਬਚਨ ਦੱਸਦਾ ਅਤੇ ਉਨ੍ਹਾਂ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕਰਦਾ।
Luke 4:18
“ਪ੍ਰਭੂ ਦਾ ਆਤਮਾ ਮੇਰੇ ਨਾਲ ਹੈ। ਉਸ ਨੇ ਮੈਨੂੰ ਗਰੀਬਾਂ ਨੂੰ ਖੁਸ਼ਖਬਰੀ ਦੇਣ ਲਈ ਮਸਹ ਕੀਤਾ ਹੈ। ਉਸ ਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,
Luke 4:43
ਪਰ ਉਸ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਹੋਰ ਨਗਰਾਂ ਵਿੱਚ ਵੀ ਜਾਣਾ ਹੈ। ਕਿਉਂਕਿ ਮੈਂ ਇਸੇ ਉਦੇਸ਼ ਲਈ ਭੇਜਿਆ ਗਿਆ ਹਾਂ।”
Luke 7:22
ਤਦ ਯਿਸੂ ਨੇ ਯੂਹੰਨਾ ਦੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਜਾਕੇ ਜੋ ਕੁਝ ਤੁਸੀਂ ਸੁਣਿਆ ਅਤੇ ਵੇਖਿਆ ਹੈ ਯੂਹੰਨਾ ਨੂੰ ਦੱਸੋ, ਕਿ ਹੁਣ ਅੰਨ੍ਹੇ ਵੇਖ ਸੱਕਦੇ ਹਨ, ਲੰਗੜ੍ਹੇ ਤੁਰ ਸੱਕਦੇ ਹਨ ਕੋੜ੍ਹੀ ਰਾਜ਼ੀ ਹੋ ਗਏ ਹਨ, ਬੋਲੇ ਸੁਣ ਸੱਕਦੇ ਹਨ ਅਤੇ ਮੁਰਦਿਆਂ ਨੂੰ ਜੀਵਨ ਦਿੱਤਾ ਗਿਆ ਹੈ। ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਗਰੀਬ ਲੋਕਾਂ ਨੂੰ ਦਿੱਤੀ ਗਈ ਹੈ।
Luke 8:1
ਯਿਸੂ ਆਪਣੇ ਚੇਲਿਆਂ ਨਾਲ ਇਸਤੋਂ ਬਾਦ ਯਿਸੂ ਸ਼ਹਿਰ-ਸ਼ਹਿਰ ਅਤੇ ਨਗਰ-ਨਗਰ ਵਿੱਚ ਪਰਮੇਸ਼ੁਰ ਦੇ ਰਾਜ ਬਾਰੇ ਖੁਸ਼ਖਬਰੀ ਫ਼ੈਲਾਉਂਦਾ ਹੋਇਆ ਯਾਤਰਾ ਕਰਦਾ ਰਿਹਾ ਅਤੇ ਬਾਰ੍ਹਾਂ ਰਸੂਲ ਵੀ ਉਸ ਦੇ ਨਾਲ ਸਨ।
Luke 9:6
ਇਉਂ ਰਸੂਲ ਬਾਹਰ ਜਾਕੇ ਹਰ ਇੱਕ ਨਗਰ, ਸ਼ਹਿਰ, ਹਰ ਥਾਂ ਤੇ ਜਾਕੇ ਖੁਸ਼ਖਬਰੀ ਸੁਣਾਉਂਦੇ ਅਤੇ ਲੋਕਾਂ ਦੇ ਰੋਗ ਦੂਰ ਕਰਦੇ।
Luke 16:16
“ਪਰਮੇਸ਼ੁਰ ਜਾਣਦਾ ਹੈ ਕਿ ਲੋਕ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦੀ ਯੂਹੰਨਾ ਦੇ ਸਮੇਂ ਤੱਕ ਮੁਨਾਦੀ ਹੋ ਚੁੱਕੀ ਸੀ। ਉਸਤੋਂ ਬਾਦ ਪਰਮੇਸ਼ੁਰ ਦੇ ਰਾਜ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਪਰਮੇਸ਼ੁਰ ਦੇ ਰਾਜ ਵਿੱਚ ਆਉਣ ਲਈ ਜੋਰ-ਜਬਰਦਸਤੀ ਕਰ ਰਹੇ ਹਨ।
Occurences : 55
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்