ਮੱਤੀ 1:18
ਯਿਸੂ ਮਸੀਹ ਦਾ ਜਨਮ ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁੜਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ।
ਮੱਤੀ 2:8
ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲੱਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”
ਮੱਤੀ 2:11
ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸ ਨੂੰ ਮੱਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ।
ਮੱਤੀ 7:7
ਜੋ ਤੁਹਾਨੂੰ ਚਾਹੀਦਾ ਹੈ ਪਰਮੇਸ਼ੁਰ ਕੋਲੋਂ ਮੰਗਣਾ ਜਾਰੀ ਰੱਖੋ “ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲੱਭੋ, ਤਾਂ ਲੱਭੇਗਾ। ਖੜਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ।
ਮੱਤੀ 7:8
ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
ਮੱਤੀ 7:14
ਪਰ ਉਹ ਫਾਟਕ ਬੜਾ ਭੀੜਾ ਹੈ ਅਤੇ ਔਖਾ ਹੈ ਜਿਹੜਾ ਸੱਚੇ ਜੀਵਨ ਵੱਲ ਨੂੰ ਜਾਂਦਾ ਹੈ। ਅਤੇ ਜਿਹੜੇ ਉਸ ਨੂੰ ਲੱਭਦੇ ਹਨ ਉਹ ਵਿਰਲੇ ਹਨ।
ਮੱਤੀ 8:10
ਯਿਸੂ ਨੇ ਇਹ ਸੁਣਕੇ ਅਚਰਜ ਮੰਨਿਆ ਅਤੇ ਉਨ੍ਹਾਂ ਨੂੰ ਜਿਹੜੇ ਮਗਰ-ਮਗਰ ਆਉਂਦੇ ਸਨ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਆਦਮੀ ਵਿੱਚ ਇਸਰਾਏਲ ਦੇ ਕਿਸੇ ਵੀ ਆਦਮੀ ਨਾਲੋਂ ਵੱਧ ਵਿਸ਼ਵਾਸ ਹੈ।
ਮੱਤੀ 10:39
ਜੇਕਰ ਕੋਈ ਵਿਅਕਤੀ ਆਪਣੀ ਪਤਨੀ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਸੱਚਾ ਜੀਵਨ ਗੁਆ ਲਵੇਗਾ। ਜੋ ਕੋਈ ਵੀ ਮੇਰੇ ਲਈ ਆਪਣੀ ਜਾਨ ਦੇਵੇਗਾ ਸੱਚਾ ਜੀਵਨ ਲੱਭ ਲਵੇਗਾ।
ਮੱਤੀ 10:39
ਜੇਕਰ ਕੋਈ ਵਿਅਕਤੀ ਆਪਣੀ ਪਤਨੀ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਸੱਚਾ ਜੀਵਨ ਗੁਆ ਲਵੇਗਾ। ਜੋ ਕੋਈ ਵੀ ਮੇਰੇ ਲਈ ਆਪਣੀ ਜਾਨ ਦੇਵੇਗਾ ਸੱਚਾ ਜੀਵਨ ਲੱਭ ਲਵੇਗਾ।
ਮੱਤੀ 11:29
ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮਾ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ।
Occurences : 178
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்