ਮੱਤੀ 7:25
ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਦੇ ਘਰ ਨੂੰ ਧੱਕਾ ਮਾਰਿਆ ਪਰ ਉਹ ਨਾ ਡਿੱਗਿਆ, ਕਿਉਂਕਿ ਉਸਦੀ ਨੀਹ ਚੱਟਾਨ ਉੱਤੇ ਧਰੀ ਹੋਈ ਸੀ।
ਲੋਕਾ 6:48
ਉਸ ਆਦਮੀ ਵਰਗਾ ਹੈ ਜੋ ਕਿ ਘਰ ਬਣਾ ਰਿਹਾ ਹੈ। ਉਹ ਡੂੰਘੀ ਖੁਦਾਈ ਕਰਕੇ ਚੱਟਾਨ ਉੱਤੇ ਨੀਂਹ ਧਰਦਾ ਹੈ। ਹੜ੍ਹ ਆਉਂਦਾ ਹੈ ਅਤੇ ਹੜ੍ਹ ਦਾ ਪਾਣੀ ਉਸ ਦੇ ਘਰ ਨੂੰ ਵਹਾਕੇ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਹ ਹੜ੍ਹ ਉਸ ਘਰ ਨੂੰ ਹਿਲਾ ਨਹੀਂ ਸੱਕਦਾ, ਕਿਉਂਕਿ ਉਸ ਘਰ ਦੀ ਨੀਂਹ ਮਜਬੂਤ ਹੈ।
ਅਫ਼ਸੀਆਂ 3:17
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਵਿਸ਼ਵਾਸ ਰਾਹੀਂ ਮਸੀਹ ਤੁਹਾਡੇ ਦਿਲਾਂ ਵਿੱਚ ਰਹੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਜੀਵਨ ਜੋੜਿਆ ਜਾਵੇ ਅਤੇ ਪ੍ਰੇਮ ਉੱਪਰ ਉਸਾਰਿਆ ਜਾਵੇ।
ਕੁਲੁੱਸੀਆਂ 1:23
ਮਸੀਹ ਅਜਿਹਾ ਹੀ ਕਰੇਗਾ ਤਾਂ ਜੋ ਤੁਸੀਂ ਉਸ ਖੁਸ਼ਖਬਰੀ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੀ ਤੁਸੀਂ ਸੁਣੀ ਹੈ। ਇਹ ਤਾਂ ਹੀ ਸੰਭਵ ਹੈ ਜੇਕਰ ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋਣਾ ਜਾਰੀ ਰੱਖੋਗੇ ਅਤੇ ਉਸ ਉਮੀਦ ਤੋਂ ਪਰ੍ਹਾਂ ਨਹੀਂ ਹਟੋਂਗੇ ਜੋ ਖੁਸ਼ਖਬਰੀ ਨੇ ਤੁਹਾਨੂੰ ਦਿੱਤੀ ਹੈ। ਇਸੇ ਖੁਸ਼ਖਬਰੀ ਦਾ ਪ੍ਰਚਾਰ ਦੁਨੀਆਂ ਦੇ ਸਮੂਹ ਲੋਕਾਂ ਨੂੰ ਕੀਤਾ ਗਿਆ ਹੈ। ਕਿ ਮੈਂ ਪੌਲੁਸ ਉਸਦਾ ਸੇਵਕ ਹੀ ਬਣ ਗਿਆ ਹਾਂ।
ਇਬਰਾਨੀਆਂ 1:10
ਪਰਮੇਸ਼ੁਰ ਇਹ ਵੀ ਆਖਦਾ ਹੈ, “ਹੇ ਪ੍ਰਭੂ, ਮੁੱਢ ਵਿੱਚ ਤੂੰ ਧਰਤੀ ਨੂੰ ਸਾਜਿਆ ਅਤੇ ਤੇਰੇ ਹੱਥਾਂ ਨੇ ਅਕਾਸ਼ ਨੂੰ ਸਾਜਿਆ।
੧ ਪਤਰਸ 5:10
ਪਰਮੇਸ਼ੁਰ ਨੇ ਆਪਣੀ ਕ੍ਰਿਪਾ ਦੁਆਰਾ ਤੁਹਾਨੂੰ ਮਸੀਹ ਯਿਸੂ ਵਿੱਚ ਸਦਾ ਰਹਿਣ ਵਾਲੀ ਮਹਿਮਾ ਵਿੱਚ ਸਾਂਝ ਪਾਉਣ ਲਈ ਸੱਦਾ ਦਿੱਤਾ ਸੀ। ਹਾਂ, ਤੁਹਾਨੂੰ ਥੋੜੇ ਅਰਸੇ ਲਈ ਦੁੱਖ ਝੱਲਣਾ ਪਵੇਗਾ ਅਤੇ ਉਸਤੋਂ ਮਗਰੋਂ ਪਰਮੇਸ਼ੁਰ ਸਭ ਚੀਜ਼ਾਂ ਠੀਕ ਕਰ ਦੇਵੇਗਾ। ਉਹ ਤੁਹਾਨੂੰ ਦ੍ਰਿੜ ਬਣਾਵੇਗਾ, ਉਹ ਤੁਹਾਡਾ ਆਸਰਾ ਹੋਵੇਗਾ ਅਤੇ ਤੁਹਾਨੂੰ ਡਿੱਗਣ ਤੋਂ ਬਚਾਵੇਗਾ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்