ਮੱਤੀ 9:1
ਯਿਸੂ ਦਾ ਇੱਕ ਲਕਵੇ ਦੇ ਮਾਰੇ ਆਦਮੀ ਨੂੰ ਠੀਕ ਕਰਨਾ ਯਿਸੂ ਬੇੜੀ ਉੱਤੇ ਚੜ੍ਹਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਵਾਪਿਸ ਪਰਤਿਆ।
ਮੱਤੀ 14:13
ਯਿਸੂ ਦਾ ਪੰਜ ਹਜ਼ਾਰ ਨੂੰ ਭੋਜਨ ਕਰਾਉਣਾ ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਇੱਕਲਾ ਬੇੜੀ ਉੱਤੇ ਬੈਠਕੇ ਇੱਕ ਇੱਕਾਂਤ ਥਾਂ ਨੂੰ ਚੱਲਾ ਗਿਆ। ਅਤੇ ਇਹ ਸੁਣਕੇ ਲੋਕ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।
ਮੱਤੀ 14:23
ਭੀੜ ਨੂੰ ਦੂਰ ਭੇਜਣ ਤੋਂ ਬਾਦ, ਪ੍ਰਾਰਥਨਾ ਕਰਨ ਲਈ ਉਹ ਬਿਲਕੁਲ ਇੱਕਲਾ ਪਹਾੜ ਉੱਤੇ ਚੜ੍ਹ੍ਹ ਗਿਆ। ਜਦੋਂ ਸ਼ਾਮ ਹੋਈ, ਉਹ ਉੱਥੇ ਇੱਕਲਾ ਹੀ ਸੀ।
ਮੱਤੀ 17:1
ਯਿਸੂ ਮੂਸਾ ਅਤੇ ਏਲੀਯਾਹ ਦੇ ਨਾਲ ਛੇਆਂ ਦਿਨਾਂ ਬਾਅਦ, ਯਿਸੂ ਨੇ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ।
ਮੱਤੀ 17:19
ਫ਼ੇਰ ਜਦੋਂ ਯਿਸੂ ਇੱਕਲਾ ਸੀ ਚੇਲੇ ਉਸ ਕੋਲ ਆਏ ਅਤੇ ਪੁੱਛਿਆ, ਕਿ ਅਸੀਂ ਭੂਤ ਨੂੰ ਕਿਉਂ ਨਾ ਕੱਢ ਸੱਕੇ?
ਮੱਤੀ 20:17
ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਜਦੋਂ ਯਿਸੂ ਯਰੂਸਲਮ ਜਾ ਰਿਹਾ ਸੀ, ਉਸ ਦੇ ਬਾਰ੍ਹਾਂ ਚੇਲੇ ਵੀ ਉਸ ਦੇ ਨਾਲ ਸਨ। ਰਾਹ ਵਿੱਚ ਉਸ ਨੇ ਉਨ੍ਹਾਂ ਨੂੰ ਇੱਕ ਸਾਥ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਇੱਕਾਂਤ ਵਿੱਚ ਆਖਿਆ।
ਮੱਤੀ 22:5
“ਸੇਵਕ ਗਏ ਅਤੇ ਲੋਕਾਂ ਨੂੰ ਆਉਣ ਵਾਸਤੇ ਕਹਿ ਆਏ” ਪਰ ਲੋਕਾਂ ਨੇ ਉਨ੍ਹਾਂ ਨੂੰ ਸੁਨਣ ਤੋਂ ਇਨਕਾਰ ਕਰ ਦਿੱਤਾ। ਕੋਈ ਆਪਣੇ ਖੇਤਾਂ ਨੂੰ ਚੱਲਾ ਗਿਆ ਅਤੇ ਕੋਈ ਆਪਣੇ ਵਣਜ ਨੂੰ।
ਮੱਤੀ 24:3
ਬਾਦ ਵਿੱਚ, ਜਦੋਂ ਯਿਸੂ ਜੈਤੂਨ ਦੇ ਪਹਾੜ ਤੇ ਬੈਠਾ ਹੋਇਆ ਸੀ, ਉਸ ਦੇ ਚੇਲੇ ਇੱਕਾਂਤ ਵਿੱਚ ਉਸ ਕੋਲ ਆਏ ਅਤੇ ਪੁੱਛਿਆ, “ਸਾਨੂੰ ਦੱਸੋ, ਇਹ ਗੱਲਾਂ ਕਦੋਂ ਵਾਪਰਨਗੀਆਂ ਅਤੇ ਤੁਹਾਡੇ ਆਉਣ ਦਾ ਅਤੇ ਜੁਗ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ?ֹ”
ਮੱਤੀ 25:14
ਤਿੰਨ ਨੋਕਰਾਂ ਬਾਰੇ ਦ੍ਰਿਸ਼ਟਾਂਤ “ਸਵਰਗ ਦਾ ਰਾਜ ਕਿਸੇ ਵਿਅਕਤੀ ਦੇ ਵਿਦੇਸ਼ ਜਾਣ ਵਰਗਾ ਹੈ। ਵਿਦਾ ਹੋਣ ਤੋਂ ਪਹਿਲਾਂ, ਉਸ ਨੇ ਆਪਣੇ ਨੋਕਰਾਂ ਨੂੰ ਸੱਦਿਆ ਅਤੇ ਆਪਣੀ ਜਾਇਦਾਦ ਉਨ੍ਹਾਂ ਨੂੰ ਸੌਂਪ ਦਿੱਤੀ।
ਮੱਤੀ 25:15
ਉਸ ਨੇ ਹਰ ਨੋਕਰ ਦੀ ਯੋਗਤਾ ਅਨੁਸਾਰ, ਇੱਕ ਨੋਕਰ ਨੂੰ ਧਨ ਦੇ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਧਨ ਦਾ ਇੱਕ ਤੋੜਾ ਦਿੱਤਾ ਇਸ ਤੋਂ ਬਾਦ ਉਹ ਆਪਣੀ ਯਾਤਰਾ ਤੇ ਚੱਲਿਆ ਗਿਆ।
Occurences : 113
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்