ਮੱਤੀ 8:2
ਇੱਕ ਕੋੜ੍ਹੀ ਨੇ ਯਿਸੂ ਕੋਲ ਆਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, “ਪ੍ਰਭੂ ਜੀ ਜੇ ਤੁਸੀਂ ਚਾਹੋ ਤਾਂ ਮੈਨੂੰ ਠੀਕ ਕਰ ਸੱਕਦੇ ਹੋਂ।”
ਮੱਤੀ 8:3
ਯਿਸੂ ਨੇ ਆਪਣਾ ਹੱਥ ਫ਼ੈਲਾਇਆ ਅਤੇ ਉਸ ਆਦਮੀ ਨੂੰ ਛੋਹਿਆ ਅਤੇ ਆਖਿਆ, “ਮੈਂ ਤੈਨੂੰ ਠੀਕ ਕਰਨਾ ਚਾਹੁੰਦਾ ਹਾਂ।” ਅਤੇ ਉਸੇ ਵੇਲੇ ਕੋੜ੍ਹੀ ਦਾ ਕੋੜ੍ਹ ਜਾਂਦਾ ਰਿਹਾ।
ਮੱਤੀ 8:3
ਯਿਸੂ ਨੇ ਆਪਣਾ ਹੱਥ ਫ਼ੈਲਾਇਆ ਅਤੇ ਉਸ ਆਦਮੀ ਨੂੰ ਛੋਹਿਆ ਅਤੇ ਆਖਿਆ, “ਮੈਂ ਤੈਨੂੰ ਠੀਕ ਕਰਨਾ ਚਾਹੁੰਦਾ ਹਾਂ।” ਅਤੇ ਉਸੇ ਵੇਲੇ ਕੋੜ੍ਹੀ ਦਾ ਕੋੜ੍ਹ ਜਾਂਦਾ ਰਿਹਾ।
ਮੱਤੀ 10:8
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦਿਆਂ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਮੈਂ ਇਹ ਅਧਿਕਾਰ ਤੁਹਾਨੂੰ ਮੁਫ਼ਤ ਦਿੱਤਾ ਹੈ, ਇਸ ਲਈ ਤੁਸੀਂ ਵੀ ਹੋਰਾਂ ਲੋਕਾਂ ਦੀ ਮੁਫ਼ਤ ਮਦਦ ਕਰੋ।
ਮੱਤੀ 11:5
ਕਿ ਅੰਨ੍ਹੇ ਸੁਜਾਖੇ ਹੁੰਦੇ ਹਨ ਅਤੇ ਲੰਗੜ੍ਹੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
ਮੱਤੀ 23:25
“ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹੜੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ।
ਮੱਤੀ 23:26
ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।
ਮਰਕੁਸ 1:40
ਯਿਸੂ ਦਾ ਇੱਕ ਬਿਮਾਰ ਆਦਮੀ ਨੂੰ ਠੀਕ ਕਰਨਾ ਇੱਕ ਆਦਮੀ ਜਿਸ ਨੂੰ ਕੋੜ੍ਹ ਹੋਇਆ ਸੀ, ਉਸ ਨੇ ਝੁਕ ਕੇ ਯਿਸੂ ਅੱਗੇ ਅਰਜੋਈ ਕੀਤੀ, “ਜੇ ਤੂੰ ਚਾਹੇਂ ਤਾਂ ਮੈਨੂੰ ਠੀਕ ਕਰ ਸੱਕਦਾ ਹੈ।”
ਮਰਕੁਸ 1:41
ਯਿਸੂ ਨੂੰ ਉਸ ਮਨੁੱਖ ਤੇ ਤਰਸ ਆਇਆ ਤਾਂ ਉਸ ਨੇ ਉਸ ਆਦਮੀ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਠੀਕ ਹੋ ਜਾਵੇਂ ਸੋ ਤੂੰ ਰਾਜੀ ਹੋ ਜਾ।”
ਮਰਕੁਸ 1:42
ਫ਼ਿਰ ਕੋੜ੍ਹ ਨੇ ਉਸ ਨੂੰ ਛੱਡ ਦਿੱਤਾ ਅਤੇ ਉਹ ਨਿਰਮਲ ਹੋ ਗਿਆ।
Occurences : 30
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்