ਮੱਤੀ 8:29
ਉਨ੍ਹਾਂ ਦੋ ਮਨੁੱਖਾਂ ਨੇ ਉਸ ਨੂੰ ਪੁਕਾਰ ਕੇ ਆਖਿਆ, “ਹੇ ਪਰਮੇਸ਼ੁਰ ਦੇ ਪੁੱਤਰ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਮਿਥੇ ਹੋਏ ਵੇਲੇ ਤੋਂ ਪਹਿਲਾਂ ਇੱਥੇ ਸਾਨੂੰ ਦੁੱਖ ਦੇਣ ਆਇਆ ਹੈ?”
ਮੱਤੀ 11:25
ਯਿਸੂ ਆਪਣੇ ਲੋਕਾਂ ਨੂੰ ਵਿਸ਼ਰਾਮ ਦਿੰਦਾ ਤਦ ਯਿਸੂ ਨੇ ਆਖਿਆ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ ਅਤੇ ਜੋ ਤੂੰ ਇਨ੍ਹਾਂ ਗੱਲਾਂ ਨੂੰ ਸਿਆਣੇ ਅਤੇ ਚੁਸਤ ਲੋਕਾਂ ਤੋਂ ਗੁਪਤ ਰੱਖਿਆ। ਪਰ ਤੂੰ ਇਹ ਗੱਲਾਂ ਆਮ ਆਦਮੀਆਂ ਨੂੰ ਪ੍ਰਗਟ ਕੀਤੀਆਂ ਹਨ।
ਮੱਤੀ 12:1
ਕੁਝ ਯਹੂਦੀਆਂ ਵੱਲੋਂ ਯਿਸੂ ਦੀ ਨਿੰਦਿਆ ਉਸ ਵੇਲੇ, ਯਿਸੂ ਕਣਕ ਦੇ ਖੇਤਾਂ ਵਿੱਚੋਂ ਲੰਘ ਰਿਹਾ ਸੀ। ਉਸ ਦੇ ਚੇਲੇ ਉਸ ਦੇ ਨਾਲ ਸਨ ਅਤੇ ਉਹ ਭੁੱਖੇ ਸਨ ਇਸ ਲਈ ਉਨ੍ਹਾਂ ਨੇ ਸਿੱਟੇ ਤੋੜ-ਤੋੜ ਕੇ ਖਾਣੇ ਸ਼ੁਰੂ ਕਰ ਦਿੱਤੇ।
ਮੱਤੀ 13:30
ਇਸ ਲਈ ਵਾਢੀ ਤੱਕ ਤੁਸੀਂ ਦੋਹਾਂ ਨੂੰ ਰਲੇ-ਮਿਲੇ ਵੱਧਣ ਦਿਓ ਅਤੇ ਵਾਢੀ ਦੇ ਵੇਲੇ, ਮੈਂ ਕਾਮਿਆਂ ਨੂੰ ਆਖਾਂਗਾ, ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫ਼ੂਕਣ ਲਈ ਉਸਦਾ ਪੂਲਾ ਬੰਨ੍ਹੋ। ਅਤੇ ਫ਼ੇਰ ਕਣਕ ਨੂੰ ਇਕੱਠਾ ਕਰਕੇ ਮੇਰੇ ਕੋਠੇ ਵਿੱਚ ਜਮ੍ਹਾਂ ਕਰੋ।’”
ਮੱਤੀ 14:1
ਹੇਰੋਦੇਸ ਨੂੰ ਯਿਸੂ ਬਾਰੇ ਖਬਰ ਉਸ ਸਮੇਂ ਰਾਜੇ ਹੇਰੋਦੇਸ, ਗਲੀਲੀ ਦੇ ਸ਼ਾਸਕ ਨੇ ਯਿਸੂ ਦੀ ਖਬਰ ਸੁਣੀ।
ਮੱਤੀ 16:3
ਅਤੇ ਜੇਕਰ ਸਵੇਰੇ ਅਕਾਸ਼ ਲਾਲ ਅਤੇ ਬੱਦਲਵਾਈ ਹੋਵੇ ਤਾਂ ਤੁਸੀਂ ਆਖਦੇ ਹੋ ਕਿ ਇਹ ਮੀਂਹ ਵਾਲਾ ਦਿਨ ਹੋਵੇਗਾ। ਇਹ ਸਭ ਮੌਸਮ ਦੇ ਦਿਨ ਹਨ। ਜਿਵੇਂ ਤੁਸੀਂ ਇਨ੍ਹਾਂ ਸਾਰੇ ਦਿਨਾਂ ਦੇ ਅਕਾਸ਼ ਨੂੰ ਵੇਖਦੇ ਹੋ ਅਤੇ ਜਾਣਦੇ ਹੋ ਕਿ ਇਨ੍ਹਾਂ ਦੇ ਕੀ ਅਰਥ ਹਨ ਤਿਵੇਂ ਹੀ, ਜੋ ਕੁਝ ਹੁਣ ਵਾਪਰ ਰਿਹਾ ਹੈ, ਇਹ ਵੀ ਸਭ ਨਿਸ਼ਾਨ ਹਨ, ਪਰ ਤੁਸੀਂ ਇਨ੍ਹਾਂ ਨਿਸ਼ਾਨਾਂ ਤੋਂ ਅਨਜਾਣ ਹੋ।
ਮੱਤੀ 21:34
ਜਦੋਂ ਫ਼ਲਾਂ ਦੀ ਰੁੱਤ ਨੇੜੇ ਆਈ ਤਾਂ ਉਸ ਨੇ ਆਪਣੇ ਨੋਕਰ ਕਿਸਾਨਾਂ ਦੇ ਕੋਲ ਆਪਣੇ ਅੰਗੂਰਾਂ ਦਾ ਹਿੱਸਾ ਲੈਣ ਲਈ ਭੇਜੇ।
ਮੱਤੀ 21:41
ਉਨ੍ਹਾਂ ਨੇ ਉਸ ਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇੱਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸ ਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।”
ਮੱਤੀ 24:45
ਚੰਗੇ ਨੋਕਰ ਅਤੇ ਬੁਰੇ ਨੋਕਰ “ਗਿਆਨੀ ਅਤੇ ਭਰੋਸੇ ਯੋਗ ਨੋਕਰ ਕੌਣ ਹੈ? ਉਹ ਅਜਿਹਾ ਹੈ ਜਿਸ ਨੂੰ ਮਾਲਕ ਨੇ ਹੋਰਨਾਂ ਸਾਰੇ ਨੋਕਰਾਂ ਉੱਤੇ ਨਿਗਰਾਨੀ ਰੱਖਣ ਅਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਦੇਣ ਦੀ ਜ਼ਿੰਮੇਦਾਰੀ ਦਿੱਤੀ ਹੈ?
ਮੱਤੀ 26:18
ਯਿਸੂ ਨੇ ਉੱਤਰ ਦਿੱਤਾ, “ਸ਼ਹਿਰ ਅੰਦਰ ਜਾਓ ਅਤੇ ਉਸ ਵਿਅਕਤੀ ਨੂੰ ਮਿਲੋ ਜਿਸ ਨੂੰ ਮੈਂ ਜਾਨਦਾ ਹਾਂ ਅਤੇ ਉਸ ਨੂੰ ਦੱਸੋ ਕਿ ਤੇਰੇ ਗੁਰੂ ਨੇ ਕਿਹਾ, ‘ਮੇਰਾ ਚੁਣਿਆ ਹੋਇਆ ਵੇਲਾ ਨੇੜੇ ਆ ਗਿਆ ਹੈ ਅਤੇ ਮੈਂ ਪਸਾਹ ਦਾ ਭੋਜਨ ਆਪਣੇ ਚੇਲਿਆਂ ਸਮੇਤ ਤੇਰੇ ਘਰ ਹੀ ਕਰਾਂਗਾ।’”
Occurences : 86
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்