ਮੱਤੀ 6:24
“ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸੱਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰੱਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸੱਕਦੇ।
ਮੱਤੀ 18:10
ਯਿਸੂ ਦਾ ਗੁਆਚੀ ਭੇਡ ਬਾਰੇ ਦ੍ਰਿਸ਼ਟਾਂਤ “ਸਾਵੱਧਾਨ ਰਹੋ! ਇਨ੍ਹਾਂ ਛੋਟੇ ਬੱਚਿਆਂ ਨੂੰ ਨਫ਼ਰਤ ਨਾਲ ਨਾ ਵੇਖੋ! ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਬੱਚਿਆਂ ਦੇ ਦੂਤ ਸਵਰਗਾਂ ਵਿੱਚ ਹਨ ਅਤੇ ਉਹ ਦੂਤ ਹਮੇਸ਼ਾ ਉੱਤੇ ਮੇਰੇ ਸੁਰਗੀ ਪਿਤਾ ਨਾਲ ਹੁੰਦੇ ਹਨ।
ਲੋਕਾ 16:13
“ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪਰਮੇਸ਼ੁਰ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸੱਕਦੇ।”
ਰੋਮੀਆਂ 2:4
ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸ ਨੇ ਤੁਹਾਡੇ ਨਾਲ ਬੜੇ ਸਬਰ ਤੋਂ ਕੰਮ ਲਿਆ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।
੧ ਕੁਰਿੰਥੀਆਂ 11:22
ਤੁਸੀਂ ਆਪਣੇ ਘਰਾਂ ਵਿੱਚ ਵੀ ਖਾ ਪੀ ਸੱਕਦੇ ਹੋ। ਇਸ ਤਰ੍ਹਾਂ ਜਾਪਦਾ ਹੈ ਕਿ ਤੁਸੀਂ ਇਹ ਸੋਚਦੇ ਹੋ ਕਿ ਪਰਮੇਸ਼ੁਰ ਦੀ ਕਲੀਸਿਯਾ ਮਹੱਤਵਪੂਰਣ ਨਹੀਂ ਹੈ। ਤੁਸੀਂ ਉਨ੍ਹਾਂ ਗਰੀਬ ਲੋਕਾਂ ਸ਼ਰਮਿੰਦਗੀ ਵਿੱਚ ਪਾ ਦਿੰਦੇ ਹੋ। ਮੈਂ ਤੁਹਾਨੂੰ ਕੀ ਦੱਸਾਂ? ਕੀ ਮੈਂ ਇਸ ਗੱਲੋਂ ਤੁਹਾਡੀ ਪ੍ਰਸ਼ੰਸਾ ਕਰਾਂ ਮੈਂ ਤੁਹਾਡੀ ਪ੍ਰਸ਼ੰਸਾ ਨਹੀਂ ਕਰਦਾ।
੧ ਤਿਮੋਥਿਉਸ 4:12
ਤੁਸੀਂ ਨੌਜਵਾਨ ਹੋ ਪਰ ਕਿਸੇ ਨੂੰ ਇਸ ਤਰ੍ਹਾਂ ਦਾ ਵਰਤਾਓ ਨਾ ਕਰਨ ਦਿਉ ਜਿਵੇਂ ਤੁਸੀਂ ਮਹੱਤਵਪੂਰਣ ਨਹੀਂ ਹੋ। ਉਨ੍ਹਾਂ ਲਈ ਆਪਣੇ ਭਾਸ਼ਣ ਵਿੱਚ, ਆਪਣੇ ਜ਼ਿੰਦਗੀ ਦੇ ਢੰਗ ਵਿੱਚ, ਆਪਣੇ ਪ੍ਰੇਮ ਵਿੱਚ, ਆਪਣੀ ਨਿਹਚਾ ਵਿੱਚ ਅਤੇ ਆਪਣੇ ਪਵਿੱਤਰ ਜੀਵਨ ਵਿੱਚ ਇੱਕ ਉਦਾਹਰਣ ਬਣੋ।
੧ ਤਿਮੋਥਿਉਸ 6:2
ਕਈਆਂ ਗੁਲਾਮਾਂ ਦੇ ਮਾਲਕ ਨਿਹਚਾਵਾਨ ਹੁੰਦੇ ਹਨ। ਇਸ ਲਈ ਗੁਲਾਮ ਅਤੇ ਮਾਲਕ ਭਰਾ-ਭਰਾ ਹਨ। ਪਰ ਗੁਲਾਮਾਂ ਨੂੰ ਇਸ ਗੱਲੋਂ ਉਨ੍ਹਾਂ ਦੀ ਘੱਟ ਇੱਜ਼ਤ ਨਹੀਂ ਕਰਨੀ ਚਾਹੀਦੀ। ਨਹੀਂ। ਉਨ੍ਹਾਂ ਗੁਲਾਮਾਂ ਨੂੰ ਤਾਂ ਸਗੋਂ ਉਨ੍ਹਾਂ ਨਿਹਚਾਵਾਨ ਮਾਲਕਾਂ ਦੀ ਹੋਰ ਵੱਧੇਰੇ ਚੰਗੀ ਸੇਵਾ ਕਰਨੀ ਚਾਹੀਦੀ ਹੈ। ਕਿਉਂ? ਕਿਉਂ ਕਿ ਜਿਹੜੇ ਵਿਅਕਤੀ ਅਪਣੀ ਚੰਗੀ ਸੇਵਾ ਦੇ ਲਾਭ ਦੇ ਆਨੰਦ ਮਾਣਦੇ ਹਨ ਉਹ ਸ਼ਰਧਾਲੂ ਹਨ ਜਿਨ੍ਹਾਂ ਨੂੰ ਉਹ ਪਿਆਰ ਕਰਦੇ ਹਨ। ਇਹੀ ਸੱਚ ਹਨ ਜਿਨ੍ਹਾਂ ਦੇ ਤੁਹਾਨੂੰ ਉਪਦੇਸ਼ ਦੇਣੇ ਚਾਹੀਦੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਨੂੰ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ।
ਇਬਰਾਨੀਆਂ 12:2
ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸ ਨੂੰ ਸੰਪੂਰਣ ਕਰਦਾ ਹੈ। ਉਸ ਨੇ ਸਲੀਬ ਉੱਤੇ ਮੌਤ ਦਾ ਸਾਹਮਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝੱਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸ ਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹੜਾ ਪਰਮੇਸ਼ੁਰ ਨੇ ਉਸ ਦੇ ਸਾਹਮਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।
੨ ਪਤਰਸ 2:10
ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹੜੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ। ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்