ਮੱਤੀ 8:29
ਉਨ੍ਹਾਂ ਦੋ ਮਨੁੱਖਾਂ ਨੇ ਉਸ ਨੂੰ ਪੁਕਾਰ ਕੇ ਆਖਿਆ, “ਹੇ ਪਰਮੇਸ਼ੁਰ ਦੇ ਪੁੱਤਰ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਮਿਥੇ ਹੋਏ ਵੇਲੇ ਤੋਂ ਪਹਿਲਾਂ ਇੱਥੇ ਸਾਨੂੰ ਦੁੱਖ ਦੇਣ ਆਇਆ ਹੈ?”
ਮੱਤੀ 9:27
ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਰਾਜੀ ਕਰਨਾ ਜਦੋਂ ਯਿਸੂ ਉੱਥੋਂ ਤੁਰਿਆ, ਤਾਂ ਦੋ ਅੰਨ੍ਹੇ ਉਸ ਦੇ ਮਗਰ ਹਾਕਾਂ ਮਾਰਦੇ ਆਏ ਅਤੇ ਬੋਲੇ, “ਹੇ ਦਾਊਦ ਦੇ ਪੁੱਤਰ ਸਾਡੇ ਉੱਤੇ ਦਯਾ ਕਰ!”
ਮੱਤੀ 14:26
ਜਦੋਂ ਉਸ ਦੇ ਚੇਲਿਆਂ ਨੇ ਉਸ ਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉੱਠੇ।
ਮੱਤੀ 14:30
ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸ ਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!”
ਮੱਤੀ 15:23
ਪਰ ਯਿਸੂ ਨੇ ਜਵਾਬ ਵਿੱਚ ਉਸ ਔਰਤ ਨੂੰ ਇੱਕ ਸ਼ਬਦ ਨਾ ਆਖਿਆ। ਉਸ ਦੇ ਚੇਲੇ ਉਸ ਕੋਲ ਆਏ ਅਤੇ ਉਸ ਨੂੰ ਬੇਨਤੀ ਕੀਤੀ, “ਐਰਤ ਨੂੰ ਕਹੋ ਕਿ ਉਹ ਚਲੀ ਜਾਵੇ। ਉਹ ਸਾਡਾ ਪਿੱਛਾ ਕਰਦੀ ਹੋਈ ਰੌਲਾ ਪਾ ਰਹੀ ਹੈ।”
ਮੱਤੀ 20:30
ਦੋ ਅੰਨ੍ਹੇ ਮਨੁੱਖ ਸੜਕ ਦੇ ਕੰਢੇ ਬੈਠੇ ਸਨ। ਜਦੋਂ ਉਨ੍ਹਾਂ ਸੁਣਿਆ ਕਿ ਯਿਸੂ ਲੰਘਿਆ ਜਾਂਦਾ ਹੈ ਤਾਂ ਉਹ ਉੱਚੀ ਆਵਾਜ਼ ਵਿੱਚ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ।”
ਮੱਤੀ 20:31
ਉਨ੍ਹਾਂ ਨੇ ਅੰਨ੍ਹੇ ਆਦਮੀਆਂ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ ਕਿਰਪਾ ਕਰਕੇ ਸਾਡੀ ਸਹਾਇਤਾ ਕਰ।”
ਮੱਤੀ 21:9
ਭੀੜ ਜਿਹੜੀ ਉਸ ਦੇ ਅੱਗੇ ਤੇ ਪਿੱਛੇ ਚਲੀ ਆਉਂਦੀ ਸੀ ਉੱਚੀ ਆਵਾਜ਼ ਵਿੱਚ ਆਖਣ ਲੱਗੀ, “ਦਾਊਦ ਦੇ ਪੁੱਤਰ ਨੂੰ ਉਸਤਤਿ ‘ਉਹ ਧੰਨ ਹੈ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!’ ਸਵਰਗ ਵਿੱਚ ਪਰਮੇਸ਼ੁਰ ਨੂੰ ਉਸਤਤਿ!”
ਮੱਤੀ 21:15
ਜਦੋਂ ਪਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਦੇਖਿਆ ਜਿਹੜੇ ਉਸ ਨੇ ਕੀਤੇ ਅਤੇ ਬੱਚਿਆਂ ਨੂੰ ਉਸ ਮੰਦਰ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ “ਦਾਊਦ ਦੇ ਪੁੱਤਰ ਨੂੰ ਉਸਤਤਿ” ਆਖਦੇ ਵੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ।
ਮੱਤੀ 27:23
ਰਾਜਪਾਲ ਨੇ ਆਖਿਆ, “ਕਿਉਂ? ਉਸ ਨੇ ਕੀ ਅਪਰਾਧ ਕੀਤਾ ਹੈ।” ਪਰ ਸਭਨਾਂ ਨੇ ਹੋਰ ਉੱਚੀ ਡੰਡ ਪਾਕੇ ਕਿਹਾ, “ਉਸ ਨੂੰ ਸਲੀਬ ਦਿਓ।”
Occurences : 59
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்