ਮੱਤੀ 26:45
ਯਿਸੂ ਵਾਪਿਸ ਚੇਲਿਆਂ ਕੋਲ ਗਿਆ ਅਤੇ ਆਖਣ ਲੱਗਾ, “ਤੁਸੀਂ ਅਜੇ ਵੀ ਸੌਂ ਰਹੇ ਹੋ ਅਤੇ ਅਰਾਮ ਕਰ ਰਹੇ ਹੋ? ਵੇਖੋ ਉਹ ਘੜੀ ਆ ਗਈ ਹੈ ਜਦੋਂ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥ ਫ਼ੜਾਇਆ ਜਾਣਾ ਹੈ।
ਮਰਕੁਸ 14:41
ਜਦੋਂ ਯਿਸੂ ਤੀਜੀ ਵਾਰ ਪ੍ਰਾਰਥਨਾ ਕਰਕੇ ਆਪਣੇ ਚੇਲਿਆਂ ਕੋਲ ਵਾਪਸ ਆਇਆ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜੇ ਵੀ ਸੌ ਰਹੇ ਤੇ ਅਰਾਮ ਕਰ ਰਹੇ ਹੋ? ਬਹੁਤ ਹੋ ਗਿਆ। ਮਨੁੱਖ ਦੇ ਪੁੱਤਰ ਦਾ ਪਾਪੀਆਂ ਹੱਥੀ ਫ਼ੜਵਾਏ ਜਾਣ ਦਾ ਵਕਤ ਆ ਗਿਆ ਹੈ।
ਰਸੂਲਾਂ ਦੇ ਕਰਤੱਬ 27:20
ਕਈ ਦਿਨਾਂ ਤੱਕ ਅਕਾਸ਼ ਤੇ ਸਾਨੂੰ ਕੋਈ ਸੂਰਜ ਜਾਂ ਤਾਰੇ ਨਜ਼ਰ ਨਾ ਆਏ। ਇਹ ਬੜਾ ਭਿਅੰਕਰ ਤੂਫ਼ਾਨ ਸੀ। ਅਸੀਂ ਜਿਉਣ ਦੀ ਹੋਰ ਆਸ ਗੁਆ ਦਿੱਤੀ।
੧ ਕੁਰਿੰਥੀਆਂ 1:16
(ਮੈਂ ਸਤਫ਼ਨਾਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ ਸੀ। ਪਰ ਮੈਨੂੰ ਕਿਸੇ ਹੋਰ ਨੂੰ ਬਪਤਿਸਮਾ ਦੇਣ ਦਾ ਚੇਤਾ ਨਹੀਂ।)
੧ ਕੁਰਿੰਥੀਆਂ 4:2
ਉਸ ਵਿਅਕਤੀ ਨੂੰ, ਜਿਸ ਉੱਤੇ ਕਿਸੇ ਕੰਮ ਦਾ ਭਰੋਸਾ ਕੀਤਾ ਜਾਂਦਾ ਹੈ, ਉਸ ਨੂੰ, ਸਾਬਿਤ ਕਰਨਾ ਚਾਹੀਦਾ ਹੈ ਕਿ ਉਹ ਉਸ ਭਰੋਸੇ ਦੇ ਯੋਗ ਹੈ।
੧ ਕੁਰਿੰਥੀਆਂ 7:29
ਭਰਾਵੋ ਅਤੇ ਭੈਣੋ ਮੇਰਾ ਮਤਲਬ ਇਹ ਹੈ। ਸਾਡੇ ਕੋਲ ਬਹੁਤਾ ਸਮਾਂ ਨਹੀਂ ਬਚਿਆ। ਇਸ ਲਈ ਹੁਣ ਤੋਂ ਸ਼ੁਰੂ ਕਰਦਿਆਂ ਵਿਆਹੇ ਹੋਏ ਵਿਅਕਤੀਆਂ ਨੂੰ ਆਪਣਾ ਸਮਾਂ ਇਸ ਤਰ੍ਹਾਂ ਗੁਜ਼ਾਰਨਾ ਚਾਹੀਦਾ ਹੈ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਾ ਹੋਣ।
੨ ਕੁਰਿੰਥੀਆਂ 13:11
ਹੁਣ ਭਰਾਵੋ ਅਤੇ ਭੈਣੋ, ਤੁਹਾਨੂੰ ਅਲਵਿਦਾ। ਸੰਪੂਰਣ ਬਨਣ ਦੀ ਕੋਸ਼ਿਸ਼ ਕਰੋ। ਉਹੀ ਕਰੋ ਜੋ ਕੁਝ ਮੈਂ ਤੁਹਾਨੂੰ ਕਰਨ ਲਈ ਕਿਹਾ ਹੈ। ਇੱਕ ਦੂਸਰੇ ਨਾਲ ਸਹਿਮਤ ਹੋਵੋ ਅਤੇ ਸ਼ਾਂਤੀ ਵਿੱਚ ਜਿਉਂਵੋ। ਫ਼ੇਰ ਪ੍ਰੇਮ ਅਤੇ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇਗਾ।
ਅਫ਼ਸੀਆਂ 6:10
ਪਰਮੇਸ਼ੁਰ ਦੀ ਢਾਲ ਪਹਿਨ ਲਵੋ ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ।
ਫ਼ਿਲਿੱਪੀਆਂ 3:1
ਮਸੀਹ ਹਰ ਗੱਲ ਨਾਲੋਂ ਵੱਧੇਰੇ ਮਹੱਤਵਪੂਰਣ ਹੈ ਇਸ ਲਈ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਅਨੰਦ ਮਾਣੋ। ਮੇਰੇ ਲਈ ਇਹ ਗੱਲਾਂ ਬਾਰ-ਬਾਰ ਲਿਖਣੀਆਂ ਕੋਈ ਤਕਲੀਫ਼ ਨਹੀਂ। ਇਹ ਤੁਹਾਨੂੰ ਹੋਰ ਵੱਧੇਰੇ ਤਿਆਰ ਹੋਣ ਵਿੱਚ ਮਦਦ ਕਰਨਗੀਆਂ।
ਫ਼ਿਲਿੱਪੀਆਂ 4:8
ਭਰਾਵੋ ਅਤੇ ਭੈਣੋ, ਉਨ੍ਹਾਂ ਗੱਲਾਂ ਵੱਲ ਧਿਆਨ ਦਿਓ ਜੋ ਸੱਚੀਆਂ, ਸਤਿਕਾਰ ਯੋਗ, ਸਹੀ, ਸ਼ੁੱਧ, ਪਿਆਰ ਕਰਨ ਯੋਗ ਅਤੇ ਪ੍ਰਸੰਸਾ ਕਰਨ ਯੋਗ ਹਨ। ਹਮੇਸ਼ਾ ਉਨ੍ਹਾਂ ਗੱਲਾਂ ਬਾਰੇ ਸੋਚੋ ਜੋ ਉੱਤਮ ਅਤੇ ਪ੍ਰਸ਼ੰਸਾ ਯੋਗ ਹਨ।
Occurences : 14
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்