ਮੱਤੀ 11:5
ਕਿ ਅੰਨ੍ਹੇ ਸੁਜਾਖੇ ਹੁੰਦੇ ਹਨ ਅਤੇ ਲੰਗੜ੍ਹੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
ਮੱਤੀ 14:19
ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ: ਉਸ ਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।
ਮੱਤੀ 20:34
ਯਿਸੂ ਨੇ ਉਨ੍ਹਾਂ ਅੰਨ੍ਹਿਆਂ ਆਦਮੀਆਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੀਆਂ ਅੱਖਾਂ ਨੂੰ ਛੋਹਿਆ ਉਹ ਝੱਟ ਸੁਜਾਖੇ ਹੋ ਗਏ ਅਤੇ ਯਿਸੂ ਦੇ ਮਗਰ ਹੋ ਤੁਰੇ।
ਮਰਕੁਸ 6:41
ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਹੱਥ ਵਿੱਚ ਫ਼ੜੀਆਂ, ਅਕਾਸ਼ ਵੱਲ ਵੇਖਕੇ ਇਨ੍ਹਾਂ ਵਾਸਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀਆਂ ਤੋੜੀਆਂ ਅਤੇ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਇੰਝ ਹੀ ਯਿਸੂ ਨੇ ਮੱਛੀਆਂ ਦੇ ਟੋਟੇ ਕੀਤੇ ਅਤੇ ਉਹ ਲੋਕਾਂ ਨੂੰ ਦੇ ਦਿੱਤੇ।
ਮਰਕੁਸ 7:34
ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਮੂੰਹ ਚ ਹਉਂਕਾ ਭਰਿਆ ਅਤੇ ਉਸ ਨੂੰ ਆਖਿਆ, “ਇੱਫ਼ਤਾ!” (ਇਸਦਾ ਅਰਥ “ਖੁੱਲ੍ਹ ਜਾ!”)
ਮਰਕੁਸ 8:24
ਅੰਨ੍ਹੇ ਆਦਮੀ ਨੇ ਨਜ਼ਰ ਪੱਟਕੇ ਵੇਖਿਆ ਅਤੇ ਕਿਹਾ, “ਹਾਂ, ਮੈਂ ਲੋਕਾਂ ਨੂੰ ਵੇਖਦਾ ਹਾਂ ਅਤੇ ਉਹ ਤੁਰਦੇ ਫ਼ਿਰਦੇ ਮੈਨੂੰ ਰੁੱਖਾਂ ਵਾਂਗ ਦਿਸਦੇ ਹਨ।”
ਮਰਕੁਸ 8:25
ਤਦ ਯਿਸੂ ਨੇ ਫ਼ੇਰ ਉਸਦੀਆਂ ਅੱਖਾਂ ਉੱਤੇ ਹੱਥ ਰੱਖੇ ਤਾਂ ਉਸ ਆਦਮੀ ਨੇ ਅੱਖਾਂ ਖੋਲ੍ਹਕੇ ਵੇਖਿਆ ਤਾਂ ਉਸਦੀਆਂ ਅੱਖਾਂ ਠੀਕ ਸਨ ਅਤੇ ਹੁਣ ਉਹ ਸਭ ਕੁਝ ਸਾਫ਼ ਵੇਖਣ ਦੇ ਸਮਰੱਥ ਸੀ।
ਮਰਕੁਸ 10:51
ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?” ਉਸ ਨੇ ਜਵਾਬ ਦਿੱਤਾ, “ਗੁਰੂ, ਮੈਂ ਮੁੜ ਤੋਂ ਵੇਖਣਾ ਚਾਹੁੰਦਾ ਹਾਂ।”
ਮਰਕੁਸ 10:52
ਉਸ ਨੇ ਕਿਹਾ, “ਜਾ, ਤੇਰੀ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ।” ਤਦ ਉਹ ਆਦਮੀ ਦੋਬਾਰਾ ਵੇਖਣ ਦੇ ਸਮਰਥ ਹੋ ਗਿਆ ਅਤੇ ਉਸ ਰਸਤੇ ਉਹ ਯਿਸੂ ਦੇ ਮਗਰ ਤੁਰ ਪਿਆ।
ਮਰਕੁਸ 16:4
ਪਰ ਜਦੋਂ ਉਨ੍ਹਾਂ ਨੇ ਆਕੇ ਤੱਕਿਆ, ਤਾਂ ਉਨ੍ਹਾਂ ਨੇ ਵੇਖਿਆ ਕਿ ਕਬਰ ਦੇ ਪ੍ਰਵੇਸ਼ ਤੋਂ ਉਹ ਵੱਡਾ ਪੱਥਰ ਪਰ੍ਹਾਂ ਹਟਿਆ ਹੋਇਆ ਸੀ।
Occurences : 26
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்