ਮੱਤੀ 10:11
“ਜਦ ਤੁਸੀਂ ਕਿਸੇ ਨਗਰ ਜਾਂ ਸ਼ਹਿਰ ਵਿੱਚ ਵੜੋ ਤਾਂ ਇਹ ਪੁੱਛੋ ਕਿ ਇੱਥੇ ਲਾਇੱਕ ਮਨੁੱਖ ਕੌਣ ਹੈ। ਅਤੇ ਜਿੰਨਾ ਚਿਰ ਕਿਤੇ ਹੋਰ ਨਾ ਜਾਵੋ ਉੱਥੇ ਹੀ ਠਹਿਰੇ ਰਹੋ।
ਮੱਤੀ 11:23
“ਹੇ ਕਫ਼ਰਨਾਹੂਮ! ਕੀ ਤੂੰ ਸਵਰਗ ਤੀਕ ਉੱਚਾ ਚੁੱਕਿਆ ਜਾਵੇਂਗਾ? ਨਹੀਂ! ਤੈਨੂੰ ਥੱਲੇ ਮੌਤ ਦੀ ਥਾਵੇਂ ਸੁੱਟਿਆ ਜਾਵੇਗਾ, ਕਿਉਂਕਿ ਜਿਹੜੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਈਆਂ ਗਈਆਂ ਜੇਕਰ ਉਹੀ ਕਰਾਮਾਤਾਂ ਸਦੂਮ ਵਿੱਚ ਵਿਖਾਈਆਂ ਜਾਂਦੀਆਂ ਤਾਂ ਉਹ ਅੱਜ ਤੀਕ ਬਣਿਆ ਰਹਿੰਦਾ।
ਮੱਤੀ 26:38
ਯਿਸੂ ਨੇ ਪਤਰਸ ਅਤੇ ਜ਼ਬਦੀ ਦੇ ਦੋਹਾਂ ਪੁੱਤਰਾਂ ਨੂੰ ਕਿਹਾ, “ਮੇਰਾ ਆਤਮਾ ਦੁੱਖ ਨਾਲ ਭਰਪੂਰ ਹੈ ਅਤੇ ਮੇਰਾ ਦਿਲ ਉਦਾਸੀ ਨਾਲ ਟੁੱਟਦਾ ਜਾ ਰਿਹਾ ਹੈ। ਤੁਸੀਂ ਇੱਥੇ ਮੇਰੇ ਨਾਲ ਜਾਗਦੇ ਰਹੋ ਅਤੇ ਰਤਾ ਉਡੀਕ ਕਰੋ।”
ਮਰਕੁਸ 6:10
ਜਦੋਂ ਤੁਸੀਂ ਕਿਸੇ ਵੀ ਘਰ ਵਿੱਚ ਪ੍ਰਵੇਸ਼ ਕਰੋ, ਓਨਾਂ ਚਿਰ ਉੱਥੇ ਹੀ ਰਹੋ ਜਿੰਨਾ ਚਿਰ ਤੁਸੀਂ ਦੂਜੇ ਸ਼ਹਿਰ ਨੂੰ ਨਹੀਂ ਜਾਂਦੇ।
ਮਰਕੁਸ 14:34
ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰਾ ਆਤਮਾ ਬੜਾ ਉਦਾਸ ਬਲਕਿ ਮਰਨ ਤੀਕਰ ਉਦਾਸ ਹੈ। ਇੱਥੇ ਠਹਿਰੋ ਅਤੇ ਜਾਗਦੇ ਰਹੋ।”
ਲੋਕਾ 1:56
ਮਰਿਯਮ ਇਲੀਸਬਤ ਨਾਲ ਤਿੰਨ ਕੁ ਮਹੀਨੇ ਰਹੀ ਅਤੇ ਫ਼ਿਰ ਘਰ ਮੁੜ ਆਈ।
ਲੋਕਾ 8:27
ਜਦੋਂ ਯਿਸੂ ਬੇੜੀ ਵਿੱਚੋਂ ਉਤਰਿਆ, ਤਾਂ ਉਸ ਸ਼ਹਿਰ ਵਿੱਚੋਂ ਇੱਕ ਮਨੁੱਖ ਯਿਸੂ ਕੋਲ ਆਇਆ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ। ਬੜੇ ਲੰਬੇ ਸਮੇਂ ਤੋਂ ਉਸ ਨੇ ਕੋਈ ਕੱਪੜੇ ਨਹੀਂ ਪਹਿਨੇ ਸਨ ਨਾ ਹੀ ਘਰ ਵਿੱਚ ਰਿਹਾ ਸੀ, ਸਗੋਂ ਉਹ ਕਬਰਸਤਾਨ ਵਿੱਚ ਰਹਿੰਦਾ ਸੀ।
ਲੋਕਾ 9:4
ਅਤੇ ਜਿਸ ਘਰ ਜਾਵੋ ਅੱਗੇ ਹੋਰ ਜਗ੍ਹਾ ਤੁਰਨ ਤੱਕ ਉੱਥੇ ਹੀ ਰੁਕੋ।
ਲੋਕਾ 10:7
ਉਸ ਘਰ ਵਿੱਚ ਰਹਿਣਾ ਜੋ ਸ਼ਾਂਤੀ ਨੂੰ ਪਿਆਰ ਕਰਦਾ ਹੈ। ਅਤੇ ਉਹ ਜੋ ਖਾਣ-ਪੀਣ ਨੂੰ ਦੇਣ ਉਹੀ ਖਾਣਾ। ਕਿਉਂਕਿ ਇੱਕ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੁੰਦਾ ਹੈ। ਤੁਸੀਂ ਇੱਕ ਘਰ ਛੱਡ ਕੇ ਦੂਜੇ ਘਰ ਨਾ ਜਾਣਾ।
ਲੋਕਾ 19:5
ਜਦੋਂ ਯਿਸੂ ਉਸ ਥਾਵੇਂ ਅੱਪੜਿਆ, ਉਸ ਉੱਪਰ ਤੱਕਿਆ ਅਤੇ ਜ਼ੱਕੀ ਨੂੰ ਰੁੱਖ ਉੱਤੇ ਵੇਖਿਆ। ਯਿਸੂ ਨੇ ਉਸ ਨੂੰ ਆਖਿਆ, “ਜ਼ੱਕੀ, ਜਲਦੀ ਹੇਠਾਂ ਉੱਤਰ ਆ! ਅੱਜ ਮੈਂ ਤੇਰੇ ਘਰ ਰੁਕਣਾ ਹੈ।”
Occurences : 120
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்