ਮੱਤੀ 10:42
ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੋ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।”
ਮੱਤੀ 11:11
“ਮੈਂ ਤੁਹਾਨੂੰ ਸੱਚ ਦੱਸਦਾ ਹਾਂ: ਸਾਰੇ ਆਦਮੀਆਂ ਵਿੱਚੋਂ, ਜਿਹੜੇ ਔਰਤਾਂ ਤੋਂ ਜੰਮੇ ਹਨ, ਕੋਈ ਵੀ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਵੱਡਾ ਨਹੀਂ ਹੈ। ਪਰ ਹਾਲੇ ਵੀ, ਜੋ ਸਵਰਗ ਦੇ ਰਾਜ ਵਿੱਚ ਛੋਟਾ ਹੈ ਉਹ ਯੂਹੰਨਾ ਤੋਂ ਵੱਡਾ ਹੈ।
ਮੱਤੀ 13:32
ਇਹ ਸਭ ਚੀਜ਼ਾਂ ਤੋਂ ਛੋਟਾ ਹੈ ਪਰ ਜਦੋਂ ਬੀਜ ਉੱਗਦਾ ਹੈ, ਇਹ ਬਾਗ ਦੇ ਸਾਰਿਆਂ ਪੌਦਿਆਂ ਨਾਲੋਂ ਵੱਡਾ ਹੁੰਦਾ ਹੈ। ਅਤੇ ਇਹ ਇੱਕ ਰੁੱਖ ਬਣ ਜਾਂਦਾ ਹੈ। ਪੰਛੀ ਆਕੇ ਇਸ ਦੀਆਂ ਸ਼ਾਖਾਂ ਵਿੱਚ ਆਪਣੇ ਆਲ੍ਹਣੇ ਬਣਾਉਂਦੇ ਹਨ।”
ਮੱਤੀ 18:6
ਯਿਸੂ ਪਾਪਾਂ ਦੇ ਕਾਰਣਾ ਬਾਰੇ ਚਿਤਾਵਨੀ ਦਿੰਦਾ ਹੈ “ਅਤੇ ਜਿਹੜਾ ਕੋਈ ਵੀ ਇਨ੍ਹਾਂ ਛੋਟਿਆਂ ਬੱਚਿਆਂ ਕੋਲੋਂ, ਜਿਹੜੇ ਮੇਰੇ ਵਿੱਚ ਨਿਹਚਾ ਰੱਖਦੇ ਹਨ, ਪਾਪ ਕਰਾਉਣ ਦਾ ਕਾਰਣ ਬਣਦਾ ਹੈ, ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲੇ ਵਿੱਚ ਚੱਕੀ ਦਾ ਪੁੜ ਬੰਨ੍ਹ ਕੇ ਉਸ ਨੂੰ ਡੂੰਘੇ ਸਮੁੰਦਰ ਵਿੱਚ ਡੋਬ ਦਿੱਤਾ ਜਾਵੇ।
ਮੱਤੀ 18:10
ਯਿਸੂ ਦਾ ਗੁਆਚੀ ਭੇਡ ਬਾਰੇ ਦ੍ਰਿਸ਼ਟਾਂਤ “ਸਾਵੱਧਾਨ ਰਹੋ! ਇਨ੍ਹਾਂ ਛੋਟੇ ਬੱਚਿਆਂ ਨੂੰ ਨਫ਼ਰਤ ਨਾਲ ਨਾ ਵੇਖੋ! ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਬੱਚਿਆਂ ਦੇ ਦੂਤ ਸਵਰਗਾਂ ਵਿੱਚ ਹਨ ਅਤੇ ਉਹ ਦੂਤ ਹਮੇਸ਼ਾ ਉੱਤੇ ਮੇਰੇ ਸੁਰਗੀ ਪਿਤਾ ਨਾਲ ਹੁੰਦੇ ਹਨ।
ਮੱਤੀ 18:14
ਉਸੇ ਤਰ੍ਹਾਂ ਤੁਹਾਡੇ ਪਿਤਾ ਦੀ ਜਿਹੜਾ ਸਵਰਗ ਵਿੱਚ ਹੈ ਇਹ ਮਰਜ਼ੀ ਨਹੀਂ ਕਿ ਇਨ੍ਹਾਂ ਬੱਚਿਆਂ ਵਿੱਚੋਂ ਕੋਈ ਇੱਕ ਵੀ ਗੁਆਚ ਜਾਵੇ।
ਮਰਕੁਸ 4:31
ਪਰਮੇਸ਼ੁਰ ਦਾ ਰਾਜ ਉਸ ਰਾਈ ਦੇ ਦਾਣੇ ਵਾਂਗ ਹੈ ਜਿਹੜਾ ਕਿ ਸਭ ਬੀਜਾਂ ਤੋਂ ਛੋਟਾ ਹੁੰਦਾ ਹੈ ਅਤੇ ਧਰਤੀ ਤੇ ਬੋਇਆ ਜਾਂਦਾ ਹੈ।
ਮਰਕੁਸ 9:42
ਯਿਸੂ ਪਾਪਾਂ ਦੇ ਕਾਰਣਾ ਬਾਰੇ ਚਿਤਾਵਨੀ ਦਿੰਦਾ ਹੈ “ਜੇਕਰ ਕੋਈ ਮਨੁੱਖ ਇਨ੍ਹਾਂ ਛੋਟਿਆਂ ਬੱਚਿਆਂ ਤੋਂ, ਜਿਹੜੇ ਕਿ ਮੇਰੇ ਤੇ ਨਿਹਚਾ ਰੱਖਦੇ ਹਨ, ਪਾਪ ਕਰਵਾਏ ਤਾਂ ਉਸ ਮਨੁੱਖ ਲਈ ਇਹ ਬਹੁਤ ਮਾੜਾ ਹੋਵੇਗਾ। ਉਸ ਮਨੁੱਖ ਲਈ ਚੰਗਾ ਹੋਵੇਗਾ ਕਿ ਉਹ ਆਪਣੇ ਗੱਲ ਵਿੱਚ ਚੱਕੀ ਦਾ ਪੁੜ ਬੰਨ੍ਹੇ ਅਤੇ ਸਮੁੰਦਰ ਵਿੱਚ ਕੁੱਦ ਜਾਵੇ।
ਮਰਕੁਸ 15:40
ਕੁਝ ਔਰਤਾਂ ਥੋੜੀ ਦੂਰੀ ਤੇ ਖੜ੍ਹੀਆਂ ਇਹ ਵੇਖ ਰਹੀਆਂ ਸਨ। ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਅਤੇ ਯੋਸੇਸ ਦੀ ਮਾਂ ਮਰਿਯਮ ਸਨ ਯਾਕੂਬ ਛੋਟਾ ਪੁੱਤਰ ਸੀ।
ਲੋਕਾ 7:28
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਵੀ ਇੱਥੇ ਮਨੁੱਖ ਜੰਮੇ ਹਨ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਵੀ ਕੋਈ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਸ ਕੋਲੋਂ ਵੱਡਾ ਹੈ।”
Occurences : 30
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்