ਮੱਤੀ 16:9
ਕੀ ਅਜੇ ਵੀ ਤੁਸੀਂ ਨਹੀਂ ਸਮਝੇ? ਕੀ ਤੁਹਾਨੂੰ ਯਾਦ ਨਹੀਂ ਕਿ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ।
ਮਰਕੁਸ 8:18
ਕੀ ਤੁਸੀਂ ਆਪਣੀਆਂ ਅੱਖਾਂ ਨਾਲ ਨਹੀਂ ਵੇਖ ਸੱਕਦੇ? ਕੀ ਤੁਸੀਂ ਆਪਣੇ ਕੰਨਾਂ ਨਾਲ ਨਹੀਂ ਸੁਣ ਸੱਕਦੇ? ਕੀ ਤੁਹਾਨੂੰ ਯਾਦ ਨਹੀਂ ਜਦੋਂ ਸਾਡੇ ਖਾਣ ਨੂੰ ਕੁਝ ਨਹੀਂ ਸੀ ਤਾਂ ਮੈਂ ਕੀ ਕੀਤਾ ਸੀ।
ਲੋਕਾ 17:32
ਯਾਦ ਰੱਖੋ ਕਿ ਲੂਤ ਦੀ ਪਤਨੀ ਨਾਲ ਕੀ ਹੋਇਆ ਸੀ?
ਯੂਹੰਨਾ 15:20
“ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਤਸੀਹੇ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਉਪਦੇਸ਼ ਨੂੰ ਮੰਨਿਆ, ਉਹ ਤੁਹਾਡੇ ਉਪਦੇਸ਼ ਦੀ ਵੀ ਪਾਲਣਾ ਕਰਣਗੇ।
ਯੂਹੰਨਾ 16:4
ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਕਹੀਆਂ ਹਨ, ਤਾਂ ਜੋ ਜਦੋਂ ਇਨ੍ਹਾਂ ਗੱਲਾਂ ਦੇ ਪੂਰਣ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਚਿਤਾਵਨੀ ਦਿੱਤੀ ਸੀ। ਪਵਿੱਤਰ ਆਤਮਾ ਦਾ ਕਾਰਜ “ਇਹ ਗੱਲਾਂ ਮੈਂ ਤੁਹਾਨੂੰ ਮੁਢੋਂ ਹੀ ਨਹੀਂ ਸੀ ਦੱਸੀਆਂ ਕਿਉਂਕਿ ਮੈਂ ਤੁਹਾਡੇ ਨਾਲ ਸੀ।
ਯੂਹੰਨਾ 16:21
“ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਦਰਦ ਮਹਿਸੂਸ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਦ ਉਹ ਇਸ ਖੁਸ਼ੀ ਕਾਰਣ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜਨਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।
ਰਸੂਲਾਂ ਦੇ ਕਰਤੱਬ 20:31
ਇਸ ਲਈ ਸਤਰਕ ਰਹਿਣਾ। ਹਮੇਸ਼ਾ ਯਾਦ ਰੱਖਣਾ ਕਿ ਤਿੰਨ ਸਾਲ ਤੱਕ ਮੈਂ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਚੇਤਾਵਨੀ ਦੇਣ ਤੋਂ ਨਾ ਰੁਕਿਆ, ਮੈਂ ਦਿਨ-ਰਾਤ ਤੁਹਾਨੂੰ ਸਿੱਖਾਉਂਦਾ ਰਿਹਾ ਅਤੇ ਤੁਹਾਡੇ ਲਈ ਅਕਸਰ ਕੁਰਲਾਉਂਦਾ ਰਿਹਾਂ।
ਰਸੂਲਾਂ ਦੇ ਕਰਤੱਬ 20:35
ਮੈਂ ਤੁਹਾਨੂੰ ਹਮੇਸ਼ਾ ਇਹੀ ਵਿਖਾਇਆ ਕਿ ਤੁਹਾਨੂੰ ਉਵੇਂ ਹੀ ਕੰਮ ਕਰਨਾ ਚਾਹੀਦਾ ਹੈ ਜਿਵੇਂ ਮੈਂ ਕੀਤਾ ਸੀ, ਉਨ੍ਹਾਂ ਦੀ ਮਦਦ ਕਰਨ ਲਈ, ਜਿਨ੍ਹਾਂ ਨੂੰ ਜ਼ਰੂਰਤ ਸੀ। ਮੈਂ ਤੁਹਾਨੂੰ ਸਿੱਖਾਇਆ ਕਿ ਪ੍ਰਭੂ ਯਿਸੂ ਦੇ ਬਚਨ ਯਾਦ ਰੱਖੋ ਜੋ ਉਸ ਨੇ ਆਪ ਫ਼ਰਮਾਇਆ ਸੀ, ‘ਲੈਣ ਨਾਲੋਂ ਦੇਣਾ ਹੀ ਵੱਧੇਰੇ ਮੁਬਾਰਕ ਹੈ।’”
ਗਲਾਤੀਆਂ 2:10
ਉਨ੍ਹਾਂ ਨੇ ਸਾਨੂੰ ਕੇਵਲ ਇੱਕ ਗੱਲ ਕਰਨ ਲਈ ਆਖਿਆ ਕਿ ਹਮੇਸ਼ਾ ਗਰੀਬਾਂ ਦੀ ਸਹਾਇਤਾ ਕਰਨੀ ਯਾਦ ਰੱਖਣਾ। ਅਤੇ ਇਹੀ ਸੀ, ਜੋ ਮੈਂ ਅਸਲ ਵਿੱਚ ਕਰਨਾ ਚਾਹੁੰਦਾ ਹਾਂ।
ਅਫ਼ਸੀਆਂ 2:11
ਮਸੀਹ ਵਿੱਚ ਇੱਕਮਿਕ ਤੁਸੀਂ ਗੈਰ ਯਹੂਦੀਆਂ ਦੇ ਤੌਰ ਤੇ ਜਨਮੇ ਸੀ। ਤੁਸੀਂ ਉਹ ਲੋਕ ਹੋ ਜਿਨ੍ਹਾਂ ਨੂੰ ਯਹੂਦੀ “ਬੇ-ਸੁੰਨਤੀਏ” ਆਖਦੇ ਹਨ। ਉਹ ਯਹੂਦੀ ਜਿਹੜੇ ਤੁਹਾਨੂੰ “ਬੇ-ਸੁੰਨਤੀਏ” ਆਖਦੇ ਹਨ ਉਹ ਆਪਣੇ ਆਪ ਨੂੰ “ਸੁੰਨਤੀ” ਅਖਵਾਉਂਦੇ ਹਨ। ਉਨ੍ਹਾਂ ਦੀ ਸੁੰਨਤ ਅਜਿਹੀ ਹੈ ਜਿਹੜੀ ਉਹ ਖੁਦ ਆਪਣੇ ਸਰੀਰਾਂ ਉੱਪਰ ਕਰਦੇ ਹਨ।
Occurences : 21
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்