ਮੱਤੀ 12:42
“ਦੱਖਣ ਦੀ ਰਾਣੀ ਵੀ ਇਸ ਪੀੜ੍ਹੀ ਦੇ ਲੋਕਾਂ ਨਾਲ ਨਿਆਂ ਦੇ ਦਿਨ ਉੱਠ ਖੜ੍ਹੀ ਹੋਵੇਗੀ ਅਤੇ ਉਹ ਦਿਖਾਵੇਗੀ ਕੋ ਤੁਸੀਂ ਗਲਤ ਹੋ। ਕਿਉਂਕਿ ਉਹ ਦੂਰ-ਦੁਰਾਡਿਉਂ ਸੁਲੇਮਾਨ ਦਾ ਉਪਦੇਸ਼ ਸੁਨਣ ਆਈ ਸੀ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਸੁਲੇਮਾਨ ਤੋਂ ਵੀ ਵੱਡਾ ਇੱਥੇ ਹੈ।
ਲੋਕਾ 11:31
ਨਿਆਂ ਦੇ ਦਿਨ ਦੱਖਣ ਦੀ ਰਾਣੀ ਖੜ੍ਹੀ ਹੋਵੇਗੀ ਅਤੇ ਇਸ ਪੀੜ੍ਹੀ ਦੇ ਲੋਕਾਂ ਦੇ ਖਿਲਾਫ਼ ਬੋਲੇਗੀ। ਕਿਉਂ? ਕਿਉਂਕਿ ਉਹ ਧਰਤੀ ਦੇ ਦੂਸਰੇ ਸਿਰੇ ਤੋਂ ਸੁਲੇਮਾਨ ਦਾ ਗਿਆਨ ਸੁਨਣ ਲਈ ਆਈ ਸੀ। ਅਤੇ ਵੇਖੋ ਇੱਥੇ ਕੋਈ ਸੁਲੇਮਾਨ ਨਾਲੋਂ ਵੀ ਵੱਡਾ ਹੈ।
ਲੋਕਾ 12:55
ਜਦੋਂ ਤੁਸੀਂ ਦੱਖਣ ਵੱਲੋਂ ਹਵਾ ਵਗਦੀ ਮਹਿਸੂਸ ਕਰਦੇ ਹੋ ਤਾਂ ਆਖਦੇ ਹੋ, ‘ਅੱਜ ਗਰਮੀ ਹੋਵੇਗੀ’, ਅਤੇ ਹਾਂ, ਤੁਸੀਂ ਠੀਕ ਆਖਦੇ ਹੋ।
ਲੋਕਾ 13:29
ਪਰਮੇਸ਼ੁਰ ਦੇ ਰਾਜ ਵਿੱਚ ਲੋਕ ਉੱਤਰ, ਪੂਰਬ, ਪੱਛਮ, ਦੱਖਣ ਚਾਰੇ ਦਿਸ਼ਾਵਾਂ ਵਿੱਚੋਂ ਆਕੇ ਦਾਵਤ ਵਿੱਚ ਆਪਣੇ ਸਥਾਨਾਂ ਤੇ ਬੈਠਣਗੇ।
ਰਸੂਲਾਂ ਦੇ ਕਰਤੱਬ 27:13
ਤੂਫ਼ਾਨ ਜਦੋਂ ਦੱਖਣ ਵੱਲੋਂ ਹੌਲੇ-ਹੌਲੇ ਹਵਾ ਵਗਣ ਲੱਗੀ, ਜਹਾਜ਼ ਉੱਤੇ ਆਦਮੀਆਂ ਨੇ ਸੋਚਿਆ, “ਇਹੋ ਹਵਾ ਸੀ ਜੋ ਸਾਨੂੰ ਚਾਹੀਦੀ ਸੀ ਅਤੇ ਸਾਨੂੰ ਮਿਲ ਗਈ ਹੈ।” ਇਸ ਲਈ ਉਨ੍ਹਾਂ ਨੇ ਲੰਗਰ ਨੂੰ ਉਤਾਂਹ ਚੁੱਕਿਆ। ਅਸੀਂ ਕਰੇਤ ਟਾਪੂ ਦੇ ਬਹੁਤ ਨੇੜੇ ਆ ਗਏ।
ਰਸੂਲਾਂ ਦੇ ਕਰਤੱਬ 28:13
ਫ਼ਿਰ ਅਸੀਂ ਰੇਗਿਯੁਨ ਸ਼ਹਿਰ ਵਿੱਚ ਪਹੁੰਚੇ। ਇੱਕ ਦਿਨ ਬਾਅਦ, ਜਦੋਂ ਦੱਖਣੀ ਹਵਾ ਵਗੀ, ਅਸੀਂ ਤੁਰ ਪਏ। ਅਗਲੇ ਦਿਨ ਅਸੀਂ ਪਤਿਯੁਲੇ ਪਹੁੰਚੇ।
ਪਰਕਾਸ਼ ਦੀ ਪੋਥੀ 21:13
ਤਿੰਨ ਦਰਵਾਜ਼ੇ ਪੂਰਬ ਵੱਲ ਸਨ, ਤਿੰਨ ਬੂਹੇ ਉੱਤਰ ਵੱਲ, ਤਿੰਨ ਦਰਵਾਜ਼ੇ ਦੱਖਣ ਵੱਲ ਅਤੇ ਤਿੰਨ ਦਰਵਾਜ਼ੇ ਪੱਛਮ ਵੱਲ ਸਨ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்