ਮੱਤੀ 7:28
ਜਦੋਂ ਯਿਸੂ ਇਹ ਗੱਲਾਂ ਆਖ ਹਟਿਆ, ਤਾਂ ਲੋਕ ਉਸ ਦੇ ਉਪਦੇਸ਼ ਉੱਤੇ ਹੈਰਾਨ ਹੋ ਗਏ।
ਮੱਤੀ 9:25
ਜਦੋਂ ਲੋਕਾਂ ਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ, ਤਾਂ ਉਹ ਉਸ ਕਮਰੇ ਵਿੱਚ ਗਿਆ ਜਿੱਥੇ ਕੁੜੀ ਸੀ। ਉਸ ਨੇ ਉਸਦਾ ਹੱਥ ਫ਼ੜਿਆ, ਅਤੇ ਉਹ ਖੜ੍ਹੀ ਹੋ ਗਈ,
ਮੱਤੀ 11:1
ਯਿਸੂ ਅਤੇ ਯੂਹੰਨਾ ਬਪਤਿਸਮਾ ਦੇਣ ਵਾਲਾ ਆਪਣੇ ਬਾਰ੍ਹਾਂ ਚੇਲਿਆਂ ਨੂੰ ਹਿਦਾਇਤਾਂ ਦੇਣ ਤੋਂ ਬਾਅਦ, ਯਿਸੂ ਨੇ ਉਹ ਥਾਂ ਛੱਡ ਦਿੱਤੀ ਅਤੇ ਗਲੀਲੀ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਲਈ ਚੱਲਿਆ ਗਿਆ।
ਮੱਤੀ 12:3
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਭਲਾ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ?
ਮੱਤੀ 13:26
ਕਣਕ ਵੱਧੀ ਅਤੇ ਕਣਕ ਦੇ ਸਿੱਟੇ ਵੀ ਵੱਧੇ। ਅਤੇ ਉਸ ਦੇ ਨਾਲ ਜੰਗਲੀ ਬੂਟੀ ਵੀ ਵੱਧੀ।
ਮੱਤੀ 13:48
ਜਦੋਂ ਉਹ ਭਰ ਗਿਆ ਤਾਂ ਮਛੇਰੇ ਜਾਲ ਨੂੰ ਕੰਢੇ ਉੱਤੇ ਖਿੱਚਕੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਬਾਲਟੀ ਵਿੱਚ ਜਮਾ ਕੀਤਾ ਅਤੇ ਫ਼ਿਜ਼ੂਲ ਨੂੰ ਪਰੇ ਸੁੱਟ ਦਿੱਤਾ।
ਮੱਤੀ 13:53
ਯਿਸੂ ਦੀ ਆਪਣੇ ਘਰ ਵੱਲ ਵਾਪਸੀ ਜਦੋਂ ਯਿਸੂ ਨੇ ਇਹ ਦ੍ਰਿਸ਼ਟਾਂਤ ਪੂਰੇ ਕੀਤੇ ਤਾਂ ਉਹ ਉੱਥੋਂ ਤੁਰ ਪਿਆ।
ਮੱਤੀ 17:25
ਪਤਰਸ ਨੇ ਉੱਤਰ ਦਿੱਤਾ, “ਹਾਂ, ਯਿਸੂ ਮਸੂਲ ਦਿੰਦਾ ਹੈ।” ਜਦੋਂ ਪਤਰਸ ਘਰ ਅੰਦਰ ਆਇਆ, ਉਸ ਦੇ ਬੋਲਣ ਤੋਂ ਪਹਿਲਾਂ, ਯਿਸੂ ਬੋਲਿਆ ਅਤੇ ਉਸ ਨੂੰ ਪੁੱਛਿਆ, “ਸ਼ਮਊਨ, ਤੂੰ ਕੀ ਸੋਚਦਾ ਹੈਂ? ਧਰਤੀ ਦੇ ਰਾਜੇ ਕਿਨ੍ਹਾਂ ਤੋਂ ਕਰ ਅਤੇ ਮਸੂਲ ਵਸੂਲਦੇ ਹਨ। ਆਪਣੇ ਲੋਕਾਂ ਤੋਂ ਜਾਂ ਦੂਸਰਿਆਂ ਤੋਂ?”
ਮੱਤੀ 19:1
ਯਿਸੂ ਦੀ ਤਲਾਕ ਬਾਰੇ ਸਿੱਖਿਆ ਜਦੋਂ ਯਿਸੂ ਇਹ ਸਭ ਗੱਲਾਂ ਆਖ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ। ਅਤੇ ਯਰਦਨ ਨਦੀਂ ਤੋਂ ਪਾਰ ਯਹੂਦਿਯਾ ਦੀਆਂ ਹਦਾਂ ਵਿੱਚ ਆ ਗਿਆ।
ਮੱਤੀ 21:1
ਯਿਸੂ ਦਾ ਯਰੂਸ਼ਲਮ ਵਿੱਚ ਸ਼ਾਹੀ ਦਾਖਲਾ ਯਿਸੂ ਅਤੇ ਉਸ ਦੇ ਚੇਲੇ ਯਰੂਸ਼ਲਮ ਦੇ ਨੇੜੇ ਆ ਰਹੇ ਸਨ, ਪਰ ਰਾਹ ਵਿੱਚ ਉਹ ਜੈਤੂਨ ਦੇ ਪਹਾੜ ਉੱਤੇ, ਬੈਤਫ਼ਗਾ ਕੋਲ, ਰੁਕੇ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਨਗਰ ਵਿੱਚ ਭੇਜਿਆ।
Occurences : 106
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்