No lexicon data found for Strong's number: 3762

ਮੱਤੀ 5:13
ਤੁਸੀਂ ਲੂਣ ਅਤੇ ਰੋਸ਼ਨੀ ਵਾਂਗ ਹੋ “ਤੁਸੀਂ ਧਰਤੀ ਦੇ ਲੂਣ ਹੋ। ਪਰ ਜੇਕਰ ਲੂਣ ਬੇਸੁਆਦ ਹੋ ਜਾਵੇ, ਤਾਂ ਇਹ ਫ਼ੇਰ ਕਿਵੇਂ ਸਲੂਣਾ ਹੋ ਸੱਕਦਾ? ਇਹ ਬੇਕਾਰ ਹੈ। ਇਹ ਬਾਹਰ ਸੁੱਟਿਆ ਜਾਵੇ ਅਤੇ ਲੋਕਾਂ ਦੁਆਰਾ ਮਿੱਧਿਆ ਜਾਵੇ।

ਮੱਤੀ 6:24
“ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸੱਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰੱਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸੱਕਦੇ।

ਮੱਤੀ 9:16
“ਕੋਈ ਵੀ ਨਵੇਂ ਕੱਪੜੇ ਦੀ ਟਾਕੀ ਪਾਟੇ ਹੋਏ ਪੁਰਾਣੇ ਕੱਪੜੇ ਤੇ ਨਹੀਂ ਲਾਉਂਦਾ, ਜੇਕਰ ਉਹ ਅਜਿਹਾ ਕਰਦਾ ਹੈ, ਤਾਂ ਟਾਕੀ ਸੁੰਗੜ ਜਾਵੇਗੀ ਅਤੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਉਹ ਛੇਕ ਹੋਰ ਵੀ ਖਰਾਬ ਦਿਸੇਗਾ।

ਮੱਤੀ 10:26
ਪਰਮੇਸ਼ੁਰ ਤੋਂ ਡਰੋ ਲੋਕਾਂ ਤੋਂ ਨਹੀਂ “ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ। ਜਿਹੜੀ ਪਰਗਟ ਨਹੀਂ ਕੀਤੀ ਜਾਵੇਗੀ, ਨਾਹੀ ਕੁਝ ਗੁਪਤ ਹੈ ਜੋ ਜਾਣਿਆ ਨਹੀਂ ਜਾਵੇਗਾ।

ਮੱਤੀ 11:27
“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।

ਮੱਤੀ 17:8
ਤਦ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕੀਆਂ ਤਾਂ ਉੱਥੇ ਹੋਰ ਕਿਸੇ ਨੂੰ ਨਹੀਂ ਸਿਰਫ਼ ਯਿਸੂ ਨੂੰ ਇੱਕਲਾ ਦੇਖਿਆ।

ਮੱਤੀ 17:20
ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕੱਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਵੀ ਜੇ ਕਹੋਂਗੇ, ‘ਇੱਥੋਂ ਹੱਟ ਕੇ ਉਸ ਥਾਂ ਚੱਲਾ ਜਾ’, ਤਾਂ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।”

ਮੱਤੀ 19:17
ਯਿਸੂ ਨੇ ਉੱਤਰ ਦਿੱਤਾ, “ਤੁਸੀਂ ਨੇਕੀ ਬਾਰੇ ਮੈਥੋਂ ਕਿਉਂ ਪੁੱਛਦੇ ਹੋ? ਸਿਰਫ਼ ਪਰਮੇਸ਼ੁਰ ਚੰਗਾ ਹੈ। ਪਰ ਜੇ ਤੁਸੀਂ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦੇ ਹੋ ਤਾਂ, ਹੁਕਮਾਂ ਦੀ ਪਾਲਣਾ ਕਰੋ।”

ਮੱਤੀ 20:7
“ਉਨ੍ਹਾਂ ਮਨੁੱਖਾਂ ਨੇ ਜਵਾਬ ਦਿੱਤਾ, ‘ਸਾਨੂੰ ਕਿਸੇ ਨੇ ਵੀ ਨੌਕਰੀ ਨਹੀਂ ਦਿੱਤੀ।’ “ਉਸ ਆਦਮੀ ਨੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਵੀ ਮੇਰੇ ਬਾਗ ਵਿੱਚ ਜਾਕੇ ਕੰਮ ਕਰ ਸੱਕਦੇ ਹੋ।’

ਮੱਤੀ 21:19
ਰਸਤੇ ਵਿੱਚ ਅੰਜੀਰ ਦਾ ਬਿਰਛ ਵੇਖਕੇ ਉਸ ਦੇ ਨੇੜੇ ਗਿਆ ਪਰ ਸਿਵਾਇ ਪੱਤਿਆਂ ਦੇ ਉੱਥੇ ਉਸ ਨੂੰ ਹੋਰ ਕੁਝ ਵੀ ਨਾ ਲੱਭਿਆ ਤਾਂ ਉਸ ਨੇ ਬਿਰਛ ਨੂੰ ਕਿਹਾ ਕਿ “ਅੱਜ ਤੋਂ ਤੈਨੂੰ ਭਵਿੱਖ ਵਿੱਚ ਕਦੇ ਵੀ ਫ਼ਲ ਨਾ ਲੱਗਣ।” ਤੁਰੰਤ ਹੀ ਰੁੱਖ ਸੁੱਕ ਗਿਆ।

Occurences : 236

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்