ਮੱਤੀ 5:46
ਜੇਕਰ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਨੂੰ ਕੋਈ ਫ਼ਲ ਨਹੀਂ ਮਿਲੇਗਾ। ਕੀ ਮਸੂਲੀਏ ਵੀ ਇਹੀ ਨਹੀਂ ਕਰਦੇ?
ਮੱਤੀ 5:47
ਜੇਕਰ ਤੁਸੀਂ ਸਿਰਫ਼ ਆਪਣੇ ਦੋਸਤਾਂ ਨਾਲ ਚੰਗਾ ਵਰਤਾਓ ਕਰਦੇ ਹੋ ਤਾਂ ਤੁਸੀਂ ਦੂਸਰੇ ਲੋਕਾਂ ਨਾਲੋਂ ਚੰਗੇ ਨਹੀਂ ਹੋ। ਕੀ ਕੁਧਰਮੀ ਵੀ ਅਜਿਹਾ ਨਹੀਂ ਕਰਦੇ?
ਮੱਤੀ 6:25
ਪਰਮੇਸ਼ੁਰ ਦੇ ਰਾਜ ਨੂੰ ਪਹਿਲ “ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋੜ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?
ਮੱਤੀ 10:29
ਇੱਕ ਪੈਸੇ ਨੂੰ ਦੀਆਂ ਦੋ ਚਿੜੀਆਂ ਵਿਕਦੀਆਂ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨਾਂ ਖਤਮ ਨਹੀਂ ਹੋ ਸੱਕਦੀ।
ਮੱਤੀ 12:11
ਯਿਸੂ ਨੇ ਜਵਾਬ ਦਿੱਤਾ, “ਜੇਕਰ ਤੁਹਾਡੇ ਵਿੱਚੋਂ ਕਿਸੇ ਕੋਲ ਇੱਕ ਭੇਡ ਹੋਵੇ ਅਤੇ ਜੇ ਸਬਤ ਦੇ ਦਿਨ ਉਹ ਟੇਏ ਵਿੱਚ ਡਿੱਗ ਪਵੇ, ਤਾਂ ਕੀ ਤੁਸੀਂ ਉਸ ਨੂੰ ਟੋਏ ਵਿੱਚੋਂ ਨਹੀਂ ਕੱਢੋਂਗੇ?
ਮੱਤੀ 13:27
ਫ਼ੇਰ ਮਾਲਕ ਦੇ ਨੋਕਰ ਉਸ ਕੋਲ ਆਏ ਅਤੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗੇ ਬੀਜ ਨਹੀਂ ਬੀਜੇ? ਤਾਂ ਫ਼ੇਰ ਜੰਗਲੀ ਬੂਟੀ ਕਿੱਥੋਂ ਆਈ?’
ਮੱਤੀ 13:55
ਭਲਾ ਇਹ ਤਰੱਖਾਣ ਦਾ ਪੁੱਤਰ ਨਹੀਂ, ਅਤੇ ਇਸਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਸਦੇ ਭਾਈ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ?
ਮੱਤੀ 13:56
ਅਤੇ ਉਸ ਦੀਆਂ ਸਾਰੀਆਂ ਭੈਣਾਂ ਭਲਾ ਸਾਡੇ ਕੋਲ ਨਹੀਂ ਹਨ? ਫ਼ੇਰ ਉਸ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ?”
ਮੱਤੀ 18:12
“ਤੁਸੀਂ ਕੀ ਸਮਝਦੇ ਹੋ? ਜੇਕਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਉਨ੍ਹਾਂ ਵਿੱਚੋਂ ਇੱਕ ਭੇਡ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਪਹਾੜ ਤੇ ਛੱਡ ਕੇ ਉਸ ਗੁਆਚੀ ਹੋਈ ਭੇਡ ਨੂੰ ਲੱਭਣ ਨਹੀਂ ਜਾਵੇਗਾ?
ਮੱਤੀ 20:13
“ਜਿਮੀਦਾਰ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ, ‘ਮਿੱਤਰਾ, ਮੈਂ ਤੇਰੇ ਨਾਲ ਬੇਈਮਾਨੀ ਨਹੀਂ ਕੀਤੀ। ਕੀ ਤੂੰ ਇੱਕ ਚਾਂਦੀ ਦੇ ਸਿੱਕੇ ਵਾਸਤੇ ਕੰਮ ਕਰਨ ਲਈ ਰਾਜੀ ਨਹੀਂ ਹੋਇਆ?
Occurences : 56
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்