ਮੱਤੀ 2:16
ਹੇਰੋਦੇਸ ਨੇ ਬੈਤਲਹਮ ਦੇ ਸਭ ਬਾਲ ਮੁੰਡਿਆਂ ਨੂੰ ਮਾਰ ਸੁੱਟਿਆ ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸ ਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸ ਨੂੰ ਬੜਾ ਕ੍ਰੋਧ ਆਇਆ। ਫ਼ੇਰ ਉਸ ਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸ ਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸ ਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।
ਮੱਤੀ 8:6
“ਪ੍ਰਭੂ ਜੀ ਮੇਰਾ ਨੌਕਰ ਅਧਰੰਗ ਤੇ ਦਰਦ ਦਾ ਮਾਰਿਆ ਘਰ ਵਿੱਚ ਮੰਜੇ ਤੇ ਬਿਮਾਰ ਪਿਆ ਹੈ।”
ਮੱਤੀ 8:8
ਪਰ ਸੂਬੇਦਾਰ ਨੇ ਉੱਤਰ ਦਿੱਤਾ, “ਪ੍ਰਭੂ ਜੀ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ, ਜੇਕਰ ਤੁਸੀਂ ਸਿਰਫ਼ ਬਚਨ ਵੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।
ਮੱਤੀ 8:13
ਤਦ ਯਿਸੂ ਨੇ ਸੂਬੇਦਾਰ ਨੂੰ ਆਖਿਆ, “ਤੂੰ ਘਰ ਜਾ, ਜਿਵੇਂ ਤੂੰ ਵਿਸ਼ਵਾਸ ਕੀਤੀ ਹੈ ਉਹ ਉਵੇਂ ਹੀ ਚੰਗਾ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਘੜੀ ਚੰਗਾ ਹੋ ਗਿਆ।
ਮੱਤੀ 12:18
“ਇਹ ਮੇਰਾ ਸੇਵਕ ਹੈ ਜਿਸ ਨੂੰ ਮੈਂ ਚੁਣਿਆ ਹੈ। ਮੇਰਾ ਪਿਆਰਾ ਹੈ ਜਿਸਤੋਂ ਮੈਂ ਪ੍ਰਸੰਨ ਹਾਂ। ਮੈਂ ਆਪਣਾ ਆਤਮਾ ਉਸ ਉੱਪਰ ਰੱਖਾਂਗਾ, ਅਤੇ ਉਹ ਕੌਮਾਂ ਵਿੱਚ ਨਿਆਂ ਦਾ ਐਲਾਨ ਕਰੇਗਾ।
ਮੱਤੀ 14:2
ਉਸ ਨੇ ਆਪਣੇ ਨੋਕਰਾਂ ਨੂੰ ਆਖਿਆ, “ਇਹ ਮਨੁੱਖ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ। ਉਹ ਜ਼ਰੂਰ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਇਸੇ ਲਈ ਇਸ ਵਿੱਚ ਅਜਿਹੀਆਂ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।”
ਮੱਤੀ 17:18
ਤਾਂ ਯਿਸੂ ਨੇ ਬੱਚੇ ਅੰਦਰਲੇ ਭੂਤ ਨੂੰ ਸਖਤੀ ਨਾਲ ਝਿੜਕਿਆ। ਭੂਤ ਬੱਚੇ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਘੜੀ ਬੱਚਾ ਚੰਗਾ ਹੋ ਗਿਆ।
ਮੱਤੀ 21:15
ਜਦੋਂ ਪਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਦੇਖਿਆ ਜਿਹੜੇ ਉਸ ਨੇ ਕੀਤੇ ਅਤੇ ਬੱਚਿਆਂ ਨੂੰ ਉਸ ਮੰਦਰ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ “ਦਾਊਦ ਦੇ ਪੁੱਤਰ ਨੂੰ ਉਸਤਤਿ” ਆਖਦੇ ਵੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ।
ਲੋਕਾ 1:54
ਉਹ ਇਸਰਾਏਲ ਦੇ ਲੋਕਾਂ ਦੀ ਮਦਦ ਲਈ ਆਇਆ ਜਿਨ੍ਹਾਂ ਨੂੰ ਉਸ ਨੇ ਆਪਣੀ ਸੇਵਾ ਲਈ ਚੁਣਿਆ ਸੀ। ਉਸ ਨੇ ਸਾਨੂੰ ਆਪਣੀ ਮਿਹਰ ਵਿਖਾਈ ਤਾਂ ਜੋ ਅਸੀਂ ਉਸ ਨੂੰ ਯਾਦ ਰੱਖੀਏ।
ਲੋਕਾ 1:69
ਉਸ ਨੇ ਸਾਨੂੰ ਆਪਣੇ ਸੇਵਕ ਦਾਊਦ ਦੇ ਪਰਿਵਾਰ ਵਿੱਚੋਂ ਸ਼ਕਤੀਸ਼ਾਲੀ ਮੁਕਤੀਦਾਤਾ ਬਖਸ਼ਿਆ ਹੈ।
Occurences : 24
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்