ਮੱਤੀ 21:19
ਰਸਤੇ ਵਿੱਚ ਅੰਜੀਰ ਦਾ ਬਿਰਛ ਵੇਖਕੇ ਉਸ ਦੇ ਨੇੜੇ ਗਿਆ ਪਰ ਸਿਵਾਇ ਪੱਤਿਆਂ ਦੇ ਉੱਥੇ ਉਸ ਨੂੰ ਹੋਰ ਕੁਝ ਵੀ ਨਾ ਲੱਭਿਆ ਤਾਂ ਉਸ ਨੇ ਬਿਰਛ ਨੂੰ ਕਿਹਾ ਕਿ “ਅੱਜ ਤੋਂ ਤੈਨੂੰ ਭਵਿੱਖ ਵਿੱਚ ਕਦੇ ਵੀ ਫ਼ਲ ਨਾ ਲੱਗਣ।” ਤੁਰੰਤ ਹੀ ਰੁੱਖ ਸੁੱਕ ਗਿਆ।
ਮੱਤੀ 21:20
ਚੇਲੇ ਵੇਖਕੇ ਹੈਰਾਨ ਹੋਏ ਅਤੇ ਉਨ੍ਹਾਂ ਨੇ ਪੁੱਛਿਆ, “ਅੰਜੀਰ ਦਾ ਰੁੱਖ ਇੰਨੀਂ ਛੇਤੀ ਕਿਵੇਂ ਕੁਮਲਾ ਗਿਆ?”
ਲੋਕਾ 1:64
ਫ਼ੇਰ ਤੁਰੰਤ ਹੀ ਉਸਦਾ ਮੂੰਹ ਖੁਲ੍ਹ ਗਿਆ ਅਤੇ ਬੋਲਣ ਲਗ ਪਿਆ ਅਤੇ ਉਸ ਨੇ ਪਰਮੇਸ਼ੁਰ ਦੀ ਉਸਤਤਿ ਕਰਨੀ ਸ਼ੁਰੂ ਕਰ ਦਿੱਤੀ।
ਲੋਕਾ 4:39
ਯਿਸੂ ਨੇ ਉਸ ਦੇ ਬਿਸਤਰੇ ਦੇ ਨਜ਼ਦੀਕ ਖੜ੍ਹਾ ਹੋਕੇ ਬੁਖਾਰ ਨੂੰ ਝਿੜਕਿਆ। ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖੜ੍ਹੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ।
ਲੋਕਾ 5:25
ਤਾਂ ਉਹ ਮਨੁੱਖ ਤੁਰੰਤ ਹੀ ਉਨ੍ਹਾਂ ਸਾਹਮਣੇ ਉੱਠ ਖਲੋਇਆ। ਉਸ ਨੇ ਆਪਣਾ ਬਿਸਤਰਾ ਚੁੱਕਿਆ ਅਤੇ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਘਰ ਨੂੰ ਚੱਲਾ ਗਿਆ।
ਲੋਕਾ 8:44
ਤਾਂ ਔਰਤ ਪਿੱਛੋਂ ਦੀ ਯਿਸੂ ਦੇ ਨੇੜੇ ਆਈ ਅਤੇ ਉਸ ਦੇ ਚੋਗੇ ਦੇ ਕਿਨਾਰੇ ਨੂੰ ਛੂਹਿਆ। ਉਸੇ ਪਲ ਉਸਦਾ ਖੂਨ ਵਗਣਾ ਬੰਦ ਹੋ ਗਿਆ।
ਲੋਕਾ 8:47
ਜਦੋਂ ਉਸ ਔਰਤ ਨੇ ਮਹਿਸੂਸ ਕੀਤਾ ਕਿ ਮੈਂ ਲੁਕ ਨਹੀਂ ਸੱਕਦੀ। ਤਾਂ ਉਹ ਕੰਬਦੀ ਹੋਈ ਬਾਹਰ ਆਈ ਅਤੇ ਯਿਸੂ ਅੱਗੇ ਆਕੇ ਝੁਕ ਗਈ। ਜਦੋਂ ਸਾਰੇ ਲੋਕੀ ਸੁਣ ਰਹੇ ਸਨ ਤਾਂ ਉਸ ਨੇ ਦੱਸਿਆ ਕਿ ਕਿਉਂ ਉਸ ਨੇ ਯਿਸੂ ਨੂੰ ਛੋਹਿਆ ਸੀ। ਤਦ ਉਸ ਨੇ ਦੱਸਿਆ ਕਿ ਉਸੇ ਵਕਤ ਉਸ ਨੂੰ ਅਰਾਮ ਆ ਗਿਆ ਸੀ ਜਦੋਂ ਹੀ ਉਸ ਨੇ ਯਿਸੂ ਨੂੰ ਛੂਹਿਆ ਸੀ।
ਲੋਕਾ 8:55
ਉਸਦਾ ਆਤਮਾ ਉਸ ਦੇ ਸਰੀਰ ਵਿੱਚ ਵਾਪਸ ਪਰਤ ਆਇਆ ਤੇ ਉਹ ਝੱਟ ਉੱਠ ਖਲੋਤੀ। ਯਿਸੂ ਨੇ ਕਿਹਾ, “ਉਸ ਨੂੰ ਕੁਝ ਖਾਣ ਲਈ ਦੇਵੋ।”
ਲੋਕਾ 13:13
ਯਿਸੂ ਨੇ ਆਪਣੇ ਹੱਥ ਉਸ ਉੱਤੇ ਰੱਖੇ ਤਾਂ ਉਹ ਸਿੱਧੀ ਖੜ੍ਹੀ ਹੋਣ ਵਿੱਚ ਸਫ਼ਲ ਹੋਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ।
ਲੋਕਾ 18:43
ਤਦ ਉਹ ਮਨੁੱਖ ਵੇਖਣ ਦੇ ਸਮਰਥ ਸੀ। ਉਹ ਪਰਮੇਸ਼ੁਰ ਦੀ ਉਸਤਤਿ ਕਰਦਾ ਹੋਇਆ ਯਿਸੂ ਦਾ ਅਨੁਸਰਣ ਕਰਨ ਲੱਗਾ। ਜਿਨ੍ਹਾ ਸਾਰੇ ਲੋਕਾਂ ਨੇ ਇਹ ਵੇਖਿਆ ਉਨ੍ਹਾਂ ਨੇ ਵੀ ਪਰਮੇਸ਼ੁਰ ਦੀ ਉਸਤਤਿ ਕੀਤੀ।
Occurences : 19
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்