ਮੱਤੀ 6:23
ਪਰ ਜੇਕਰ ਤੁਹਾਡੀ ਅੱਖ ਮੈਲੀ ਹੈ, ਤਾਂ ਤੁਹਾਡਾ ਸਾਰਾ ਸ਼ਰੀਰ ਹਨੇਰੇ ਨਾਲ ਭਰਪੂਰ ਹੋਵੇਗਾ। ਸੋ ਜੇਕਰ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਫ਼ਿਰ ਉਹ ਹਨੇਰਾ ਕਿੰਨਾ ਹੋਵੇਗਾ।
ਮੱਤੀ 7:11
ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵੱਧ ਚੰਗੀਆਂ ਦਾਤਾਂ ਦੇਵੇਗਾ?
ਮੱਤੀ 10:25
ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ‘ਮਾਲਕ ਨੂੰ ਬਆਲ-ਜ਼ਬੂਲ’ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸੱਦਿਆ ਜਾਵੇਗਾ।
ਮੱਤੀ 12:12
ਨਿਸ਼ਚੇ ਹੀ, ਆਦਮੀ ਭੇਡ ਨਾਲੋਂ ਕਿਤੇ ਵੱਧ ਮੁੱਲਵਾਨ ਹੈ। ਇਸ ਲਈ ਸਬਤ ਦੇ ਦਿਨ ਚੰਗਾ ਕਰਨਾ ਸ਼ਰ੍ਹਾ ਅਨੁਸਾਰ ਹੈ।”
ਮੱਤੀ 15:34
ਤਦ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਉਹ ਬੋਲੇ, “ਸੱਤ ਰੋਟੀਆਂ ਅਤੇ ਥੋੜੀਆਂ ਨਿੱਕੀਆਂ ਮੱਛੀਆਂ ਹਨ।”
ਮੱਤੀ 16:9
ਕੀ ਅਜੇ ਵੀ ਤੁਸੀਂ ਨਹੀਂ ਸਮਝੇ? ਕੀ ਤੁਹਾਨੂੰ ਯਾਦ ਨਹੀਂ ਕਿ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ।
ਮੱਤੀ 16:10
ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤਾਂ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ?
ਮੱਤੀ 27:13
ਤਦ ਪਿਲਾਤੁਸ ਨੇ ਉਸ ਨੂੰ ਕਿਹਾ, “ਕੀ ਤੂੰ ਨਹੀਂ ਸੁਣ ਰਿਹਾ ਜੋ ਇਲਜ਼ਾਮ ਇਹ ਤੇਰੇ ਖਿਲਾਫ਼ ਲਾ ਰਹੇ ਹਨ?”
ਮਰਕੁਸ 6:38
ਯਿਸੂ ਨੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਵੇਖੋ! ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਚੇਲਿਆਂ ਨੇ ਆਪਣੀਆਂ ਰੋਟੀਆਂ ਗਿਣੀਆਂ ਅਤੇ ਯਿਸੂ ਕੋਲ ਆਕੇ ਕਿਹਾ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।”
ਮਰਕੁਸ 8:5
ਫ਼ੇਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਚੇਲਿਆਂ ਨੇ ਕਿਹਾ, “ਸਾਡੇ ਕੋਲ ਸਿਰਫ਼ ਸੱਤ ਰੋਟੀਆਂ ਹਨ।”
Occurences : 27
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்