ਮੱਤੀ 15:2
“ਤੇਰੇ ਚੇਲੇ ਸਾਡੇ ਵਡੇਰਿਆਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ? ਤੇਰੇ ਚੇਲੇ ਭੋਜਨ ਖਾਣ ਤੋਂ ਪਹਿਲਾਂ ਹੱਥ ਕਿਉਂ ਨਹੀਂ ਧੋਂਦੇ?”
ਮੱਤੀ 16:21
ਯਿਸੂ ਆਪਣੀ ਮੌਤ ਬਾਰੇ ਅਗੰਮ ਵਾਕ ਕਰਦਾ ਉਸ ਸਮੇਂ ਤੋਂ, ਯਿਸੂ ਨੇ ਆਪਣੇ ਚੇਲਿਆਂ ਨੂੰ ਵਰਨਣ ਕਰਨਾ ਸ਼ੁਰੂ ਕੀਤਾ ਕਿ ਉਸ ਨੂੰ ਯਰੂਸ਼ਲਮ ਜਰੂਰ ਜਾਣਾ ਪਵੇਗਾ, ਅਤੇ ਬਜੁਰਗ ਯਹੂਦੀ ਆਗੂਆਂ, ਪਰਧਾਨ ਜਾਜਕਾਂ, ਅਤੇ ਨੇਮ ਦੇ ਉਪਦੇਸ਼ਕਾਂ ਦੁਆਰਾ ਬਹੁਤ ਕਸ਼ਟ ਝੱਲਣੇ ਪੈਣਗੇ। ਅਤੇ ਇਹ ਵੀ ਦੱਸਿਆ ਕਿ ਉਹ ਮਾਰਿਆ ਜਾਵੇਗਾ ਪਰ ਮਰਨ ਦੇ ਤੀਜੇ ਦਿਨ ਉਹ ਫ਼ੇਰ ਜੀ ਉੱਠੇਗਾ।
ਮੱਤੀ 21:23
ਯਹੂਦੀ ਆਗੂਆਂ ਨੇ ਯਿਸੂ ਦੇ ਅਧਿਕਾਰ ਤੇ ਸ਼ੱਕ ਕੀਤਾ ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?”
ਮੱਤੀ 26:3
ਤਦ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਸਰਦਾਰ ਜਾਜਕ ਦੇ ਮਹਲ ਵਿੱਚ ਇਕੱਠੇ ਹੋਏ। ਸਰਦਾਰ ਜਾਜਕ ਦਾ ਨਾਓ ਕਯਾਫ਼ਾ ਸੀ।
ਮੱਤੀ 26:47
ਯਿਸੂ ਦਾ ਗਿਰਫ਼ਤਾਰ ਕੀਤਾ ਜਾਣਾ ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਬਾਰ੍ਹਾਂ ਚੇਲਿਆਂ ਵਿੱਚੋਂ ਇੱਕ, ਯਹੂਦਾ ਉੱਥੇ ਆ ਗਿਆ। ਪ੍ਰਧਾਨ ਜਾਜਕਾਂ ਦੁਆਰਾ ਭੇਜੇ ਹੋਏ ਬਹੁਤ ਸਾਰੇ ਲੋਕ ਅਤੇ ਲੋਕਾਂ ਦੇ ਬਜ਼ੁਰਗ ਆਗੂ ਵੀ ਉਸ ਦੇ ਨਾਲ ਸਨ। ਉਨ੍ਹਾਂ ਕੋਲ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਹੋਈਆਂ ਸਨ।
ਮੱਤੀ 26:57
ਯਿਸੂ ਯਹੂਦੀ ਆਗੂਆਂ ਦੇ ਸਨਮੁੱਖ ਜਿਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕੀਤਾ ਸੀ ਉਹ ਉਸ ਨੂੰ ਸਰਦਾਰ ਜਾਜਕ ਕਯਾਫ਼ਾ ਦੇ ਘਰ ਲੈ ਗਏ ਜਿੱਥੇ ਨੇਮ ਦੇ ਉਪਦੇਸ਼ਕ ਅਤੇ ਵਡੇਰੇ ਆਗੂ ਇਕੱਠੇ ਹੋਏ ਸਨ।
ਮੱਤੀ 26:59
ਪ੍ਰਧਾਨ ਜਾਜਕ ਅਤੇ ਯਹੂਦੀਆਂ ਦੀ ਪੂਰੀ ਸਭਾ ਯਿਸੂ ਦੇ ਖਿਲਾਫ਼ ਝੂਠੇ ਗਵਾਹ ਲੱਭ ਰਹੀ ਸੀ। ਤਾਂ ਜੋ ਉਹ ਉਸ ਨੂੰ ਮਰਵਾ ਸੱਕਣ। ਉਹ ਅਜਿਹੇ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ ਜੋ ਯਿਸੂ ਦੇ ਵਿਰੁੱਧ ਕੁਝ ਕਹਿਣ।
ਮੱਤੀ 27:1
ਯਿਸੂ ਰਾਜਪਾਲ ਪਿਲਾਤੁਸ ਦੇ ਸਨਮੁੱਖ ਅਗਲੀ ਸਵੇਰ ਪ੍ਰਧਾਨ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਆਗੂਆਂ ਨੇ ਯਿਸੂ ਨੂੰ ਜਾਨ ਤੋਂ ਮਾਰਨ ਦਾ ਫ਼ੈਸਲਾ ਕੀਤਾ।
ਮੱਤੀ 27:3
ਯਹੂਦਾ ਨੇ ਆਤਮ ਹੱਤਿਆ ਕੀਤੀ ਯਹੂਦਾ ਨੇ ਵੇਖਿਆ ਕਿ ਉਨ੍ਹਾਂ ਨੇ ਯਿਸੂ ਨੂੰ ਮਾਰਨ ਦਾ ਫ਼ੈਸਲਾ ਕਰ ਲਿਆ ਹੈ। ਇਹ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਦੁਸ਼ਮਨਾਂ ਦੇ ਹੱਥ ਫ਼ੜਾ ਦਿੱਤਾ ਸੀ। ਜਦੋਂ ਉਸ ਨੇ ਇਹ ਸਭ ਵਾਪਰਦਾ ਵੇਖਿਆ, ਉਹ ਪਛਤਾਇਆ, ਅਤੇ ਉਸ ਨੇ ਉਹ 30 ਸਿੱਕੇ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਆਗੂਆਂ ਨੂੰ ਵਾਪਸ ਮੋੜ ਦਿੱਤੇ।
ਮੱਤੀ 27:12
ਜਦੋਂ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਉਸ ਉੱਤੇ ਦੋਸ਼ ਲਾਏ, ਉਸ ਨੇ ਜਵਾਬ ਵਿੱਚ ਕੁਝ ਨਹੀਂ ਆਖਿਆ।
Occurences : 67
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்