ਮੱਤੀ 6:16
ਯਿਸੂ ਦਾ ਵਰਤ ਬਾਰੇ ਉਪਦੇਸ਼ “ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ।
ਮੱਤੀ 6:17
ਪਰ ਜਦੋਂ ਤੁਸੀਂ ਵਰਤ ਰੱਖੋਂ ਤਾਂ ਆਪਣੇ ਵਾਲਾਂ ਨੂੰ ਤੇਲ ਲਾਓ ਅਤੇ ਆਪਣਾ ਮੂੰਹ ਧੋਵੋ।
ਮੱਤੀ 11:10
ਇਹ ਓਹੋ ਹੈ ਜਿਸਦੇ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ: ‘ਸੁਣੋ! ਮੈਂ ਤੁਹਾਡੇ ਅੱਗੇ ਆਪਣਾ ਦੂਤ ਘੱਲ ਰਿਹਾ ਹਾਂ ਜਿਹੜਾ ਕਿ ਤੁਹਾਡੇ ਲਈ ਤੁਹਾਡਾ ਰਾਹ ਤਿਆਰ ਕਰੇਗਾ।’
ਮੱਤੀ 16:3
ਅਤੇ ਜੇਕਰ ਸਵੇਰੇ ਅਕਾਸ਼ ਲਾਲ ਅਤੇ ਬੱਦਲਵਾਈ ਹੋਵੇ ਤਾਂ ਤੁਸੀਂ ਆਖਦੇ ਹੋ ਕਿ ਇਹ ਮੀਂਹ ਵਾਲਾ ਦਿਨ ਹੋਵੇਗਾ। ਇਹ ਸਭ ਮੌਸਮ ਦੇ ਦਿਨ ਹਨ। ਜਿਵੇਂ ਤੁਸੀਂ ਇਨ੍ਹਾਂ ਸਾਰੇ ਦਿਨਾਂ ਦੇ ਅਕਾਸ਼ ਨੂੰ ਵੇਖਦੇ ਹੋ ਅਤੇ ਜਾਣਦੇ ਹੋ ਕਿ ਇਨ੍ਹਾਂ ਦੇ ਕੀ ਅਰਥ ਹਨ ਤਿਵੇਂ ਹੀ, ਜੋ ਕੁਝ ਹੁਣ ਵਾਪਰ ਰਿਹਾ ਹੈ, ਇਹ ਵੀ ਸਭ ਨਿਸ਼ਾਨ ਹਨ, ਪਰ ਤੁਸੀਂ ਇਨ੍ਹਾਂ ਨਿਸ਼ਾਨਾਂ ਤੋਂ ਅਨਜਾਣ ਹੋ।
ਮੱਤੀ 17:2
ਉਨ੍ਹਾਂ ਚੇਲਿਆਂ ਦੇ ਸਾਹਮਣੇ ਯਿਸੂ ਬਦਲ ਗਿਆ। ਉਸਦਾ ਮੁਖ ਸੂਰਜ ਵਾਂਗ ਚਮਕਿਆ ਅਤੇ ਉਸ ਦੇ ਕੱਪੜੇ ਚਾਨਣ ਵਰਗੇ ਚਿੱਟੇ ਹੋ ਗਏ।
ਮੱਤੀ 17:6
ਜਦੋਂ ਚੇਲਿਆਂ ਨੇ ਇਹ ਅਵਾਜ਼ ਸੁਣੀ ਤਾਂ ਉਹ ਘਬਰਾ ਗਏ। ਉਹ ਮੂਧੇ ਮੂੰਹ ਡਿੱਗ ਪਏ।
ਮੱਤੀ 18:10
ਯਿਸੂ ਦਾ ਗੁਆਚੀ ਭੇਡ ਬਾਰੇ ਦ੍ਰਿਸ਼ਟਾਂਤ “ਸਾਵੱਧਾਨ ਰਹੋ! ਇਨ੍ਹਾਂ ਛੋਟੇ ਬੱਚਿਆਂ ਨੂੰ ਨਫ਼ਰਤ ਨਾਲ ਨਾ ਵੇਖੋ! ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਬੱਚਿਆਂ ਦੇ ਦੂਤ ਸਵਰਗਾਂ ਵਿੱਚ ਹਨ ਅਤੇ ਉਹ ਦੂਤ ਹਮੇਸ਼ਾ ਉੱਤੇ ਮੇਰੇ ਸੁਰਗੀ ਪਿਤਾ ਨਾਲ ਹੁੰਦੇ ਹਨ।
ਮੱਤੀ 22:16
ਉਨ੍ਹਾਂ ਨੇ ਆਪਣੇ ਕੁਝ ਚੇਲਿਆਂ ਨੂੰ ਹੇਰੋਦੀਆਂ ਨਾਮੇ ਸਮੂਹ ਦੇ ਕੁਝ ਆਦਮੀਆਂ ਨਾਲ ਯਿਸੂ ਕੋਲ ਭੇਜਿਆ। ਇਨ੍ਹਾਂ ਆਦਮੀਆਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਇਮਾਨਦਾਰ ਆਦਮੀ ਹੋ ਅਤੇ ਤੁਸੀਂ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ। ਤੁਸੀਂ ਕਿਸੇ ਤੋਂ ਵੀ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਤੁਸੀਂ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਉਹ ਕੌਣ ਹਨ?
ਮੱਤੀ 26:39
ਤਦ ਯਿਸੂ ਉਨ੍ਹਾਂ ਤੋਂ ਥੋੜਾ ਕੁ ਅੱਗੇ ਨੂੰ ਵੱਧਿਆ। ਯਿਸੂ ਮੂੰਹ ਭਾਰ ਜ਼ਮੀਨ ਉੱਤੇ ਪਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇਕਰ ਇਹ ਸੰਭਵ ਹੈ ਤਾਂ ਦੁੱਖ ਦਾ ਇਹ ਪਿਆਲਾ ਲੈ ਲਵੋ। ਪਰ ਤੂੰ ਉਹੀ ਕਰ ਜੋ ਤੂੰ ਚਾਹੁੰਦਾ ਹੈ ਨਾ ਕਿ ਜੋ ਮੈਂ ਚਾਹੁੰਦਾ ਹਾਂ।”
ਮੱਤੀ 26:67
ਤਦ ਲੋਕਾਂ ਨੇ ਯਿਸੂ ਦੇ ਮੂੰਹ ਤੇ ਥੁੱਕਿਆ ਅਤੇ ਉਸ ਨੂੰ ਮੁੱਕੇ ਮਾਰੇ। ਹੋਰਨਾਂ ਲੋਕਾਂ ਨੇ ਯਿਸੂ ਨੂੰ ਥੱਪੜ ਮਾਰੇ।
Occurences : 78
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்