ਮੱਤੀ 13:14
ਇਸ ਲਈ ਜੋ ਯਸਾਯਾਹ ਨੇ ਆਖਿਆ ਉਨ੍ਹਾਂ ਦੇ ਮਾਮਲੇ ਵਿੱਚ ਸੱਚ ਹੋਇਆ: ‘ਤੁਸੀਂ ਲੋਕ ਹਮੇਸ਼ਾ ਸੁਣਦੇ ਰਹੋਂਗੇ ਪਰ ਸਮਝੋਗੇ ਨਹੀਂ। ਤੁਸੀਂ ਲੋਕ ਹਮੇਸ਼ਾ ਵੇਖਦੇ ਰਹੋਂਗੇ ਪਰ ਦੇਖੋਂਗੇ ਨਹੀਂ।
ਰੋਮੀਆਂ 12:6
ਅਸੀਂ ਸਾਰੇ ਵੱਖ-ਵੱਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸ ਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ।
੧ ਕੁਰਿੰਥੀਆਂ 12:10
ਦੂਸਰੇ ਵਿਅਕਤੀ ਨੂੰ, ਕਰਿਸ਼ਮੇ ਕਰਨ ਦੀ ਦਾਤ ਬਖਸ਼ਦਾ ਹੈ, ਅਤੇ ਕਿਸੇ ਹੋਰ ਵਿਅਕਤੀ ਨੂੰ ਅਗੰਮ ਵਾਕ ਕਰਨ ਦੀ, ਅਤੇ ਕਿਸੇ ਹੋਰ ਵਿਅਕਤੀ ਨੂੰ ਨੇਕ ਅਤੇ ਬਦ ਰੂਹਾਂ ਦੇ ਵਿੱਚਕਾਰ ਫ਼ਰਕ ਕਰਨ ਦੀ ਯੋਗਤਾ ਪ੍ਰਦਾਨ ਕਰਦਾ ਹੈ। ਆਤਮਾ ਕਿਸੇ ਵਿਅਕਤੀ ਨੂੰ ਭਿੰਨ-ਭਿੰਨ ਪ੍ਰਕਾਰ ਦੀਆਂ ਭਾਸ਼ਾਵਾਂ ਬੋਲਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ, ਅਤੇ ਕਿਸੇ ਦੂਸਰੇ ਵਿਅਕਤੀ ਨੂੰ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਕਰਨ ਦੀ ਸ਼ਕਤੀ ਦਿੰਦਾ ਹੈ।
੧ ਕੁਰਿੰਥੀਆਂ 13:2
ਮੇਰੇ ਕੋਲ ਅਗੰਮ ਵਾਕ ਦੀ ਦਾਤ ਹੋ ਸੱਕਦੀ ਹੈ, ਮੈਂ ਪਰਮੇਸ਼ੁਰ ਦੇ ਸਾਰੇ ਭੇਤਾਂ ਤੇ ਹਰ ਚੀਜ਼ ਦੇ ਗਿਆਨ ਨੂੰ ਸਮਝਨ ਵਾਲਾ ਹੋ ਸੱਕਦਾ ਹਾਂ, ਅਤੇ ਮੇਰੇ ਕੋਲ ਬਹੁਤ ਵੱਡਾ ਵਿਸ਼ਵਾਸ ਵੀ ਹੋ ਸੱਕਦਾ ਜੋ ਪਰਬਤਾਂ ਨੂੰ ਖਿਸੱਕਾਉਣ ਯੋਗ ਹੋਵੇ। ਪਰ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਹੋਇਆ ਵੀ ਮੈਂ ਕੁਝ ਨਹੀਂ ਹਾਂ।
੧ ਕੁਰਿੰਥੀਆਂ 13:8
ਪ੍ਰੇਮ ਕਦੇ ਖਤਮ ਨਹੀਂ ਹੁੰਦਾ। ਅਗੰਮ ਵਾਕ ਹੁੰਦੇ ਹਨ ਪਰ ਉਹ ਖਤਮ ਹੋ ਜਾਣਗੇ। ਭਿੰਨ-ਭਿੰਨ ਭਾਸ਼ਾਵਾਂ ਵਿੱਚ ਗੱਲਾਂ ਕਰਨ ਦੀਆਂ ਦਾਤਾਂ ਹੁੰਦੀਆਂ ਹਨ ਪਰ ਇਹ ਦਾਤਾਂ ਮੁੱਕ ਜਾਣਗੀਆਂ। ਗਿਆਨ ਦੀ ਦਾਤ ਹੁੰਦੀ ਹੈ ਪਰ ਇਹ ਵੀ ਮੁੱਕ ਜਾਏਗੀ।
੧ ਕੁਰਿੰਥੀਆਂ 14:6
ਭਰਾਵੋ ਅਤੇ ਭੈਣੋ, ਜੇ ਮੈਂ ਤੁਹਾਡੇ ਕੋਲ ਆਵਾਂ ਅਤੇ ਮੈਂ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਾਂ ਕੀ ਇਸਤੋਂ ਤੁਹਾਨੂੰ ਕੋਈ ਮੁਨਾਫ਼ਾ ਮਿਲੇਗਾ? ਨਹੀਂ। ਤੁਹਾਨੂੰ ਤਾਂ ਉਦੋਂ ਹੀ ਲਾਭ ਹੋਵੇਗਾ ਜਦੋਂ ਮੈਂ ਤੁਹਾਡੇ ਲਈ ਕੋਈ ਨਵਾਂ ਸੱਚ ਜਾਂ ਗਿਆਨ, ਕੋਈ ਅਗੰਮ ਵਾਕ ਜਾਂ ਕੋਈ ਹੋਰ ਸਿੱਖਿਆ ਲੈ ਕੇ ਆਵਾਂਗਾ।
੧ ਕੁਰਿੰਥੀਆਂ 14:22
ਇਸ ਲਈ ਵੱਖਰੀਆਂ ਭਾਸ਼ਾਵਾਂ ਬੋਲਣ ਦੀ ਦਾਤ ਉਨ੍ਹਾਂ ਲਈ ਇੱਕ ਪ੍ਰਮਾਣ ਹੈ, ਜੋ ਵਿਸ਼ਵਾਸੀ ਹਨ, ਨਾ ਕਿ ਅਵਿਸ਼ਵਾਸੀਆਂ ਲਈ। ਅਗੰਮੀ ਵਾਕ ਨਿਹਚਾਵਾਨਾਂ ਲਈ ਹਨ, ਨਾ ਕਿ ਅਵਿਸ਼ਵਾਸੀਆਂ ਲਈ।
੧ ਥੱਸਲੁਨੀਕੀਆਂ 5:20
ਅਗੰਮੀ ਵਾਕਾਂ ਨੂੰ ਇੰਝ ਨਾ ਸਮਝੋ ਜਿਵੇਂ ਕਿ ਉਹ ਮਹੱਤਵਹੀਣ ਹੋਣ।
੧ ਤਿਮੋਥਿਉਸ 1:18
ਤਿਮੋਥਿਉਸ, ਤੁਸੀਂ ਮੇਰੇ ਲਈ ਇੱਕ ਪੁੱਤਰ ਵਾਂਗ ਹੋ। ਮੈਂ ਤੁਹਾਨੂੰ ਆਦੇਸ਼ ਦੇ ਰਿਹਾ ਹਾਂ। ਇਹ ਆਦੇਸ਼ ਉਨ੍ਹਾਂ ਅਗੰਮੀ ਵਾਕਾਂ ਦੇ ਅਨੁਸਾਰ ਹੈ ਜਿਹੜੇ ਅਤੀਤ ਵਿੱਚ ਤੁਹਾਡੇ ਸੰਬੰਧ ਵਿੱਚ ਦੱਸੇ ਗਏ ਸਨ। ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਤੁਸੀਂ ਉਨ੍ਹਾਂ ਅਗੰਮ ਵਾਕਾਂ ਅਨੁਸਾਰ ਚੱਲੋ ਅਤੇ ਵਿਸ਼ਵਾਸ ਲਈ ਸਫ਼ਲ ਯੁੱਧ ਲੜੋ।
੧ ਤਿਮੋਥਿਉਸ 4:14
ਜਿਹੜੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰੱਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ।
Occurences : 19
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்