ਮੱਤੀ 21:2
ਅਤੇ ਆਖਿਆ, “ਜੋ ਸ਼ਹਿਰ ਤੁਹਾਡੇ ਸਾਹਮਣੇ ਹੈ ਉਸ ਅੰਦਰ ਜਾਓ, ਸ਼ਹਿਰ ਅੰਦਰ ਵੜਦੇ ਸਾਰ ਹੀ, ਤੁਸੀਂ ਇੱਕ ਗਧੀ ਨੂੰ ਆਪਣੇ ਛੋਟੇ ਬੱਚੇ ਨਾਲ ਬੰਨ੍ਹਿਆ ਪਾਵੋਂਗੇ, ਉਸ ਨੂੰ ਖੋਲ੍ਹਕੇ ਤੁਸੀਂ ਮੇਰੇ ਕੋਲ ਲੈ ਆਵੋ।
ਮੱਤੀ 21:5
“ਸੀਯੋਨ ਦੇ ਸ਼ਹਿਰ ਨੂੰ ਦੱਸੋ, ‘ਕਿ ਤੇਰਾ ਬਾਦਸ਼ਾਹ ਤੇਰੇ ਵੱਲ ਆ ਰਿਹਾ ਹੈ, ਉਹ ਨਿਮ੍ਰਤਾ ਨਾਲ ਗਧੀ ਉੱਤੇ, ਹਾਂ ਗਧੀ ਦੇ ਬੱਚੇ, ਉੱਤੇ ਬੈਠਕੇ ਆ ਰਿਹਾ ਹੈ।’”
ਮੱਤੀ 21:7
ਉਹ ਗਧੀ ਨੂੰ ਗਧੀ ਦੇ ਬੱਚੇ ਸਮੇਤ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਉੱਤੇ ਪਾ ਦਿੱਤੇ ਅਤੇ ਯਿਸੂ ਉਸ ਉੱਪਰ ਬੈਠ ਗਿਆ।
ਮਰਕੁਸ 11:2
ਉਸ ਨੇ ਚੇਲਿਆਂ ਨੂੰ ਕਿਹਾ, “ਉਹ ਪਿੰਡ ਜਿਹੜਾ ਤੁਹਾਡੇ ਸਾਹਮਣੇ ਹੈ ਉੱਥੇ ਜਾਓ, ਜਦੋਂ ਤੁਸੀਂ ਉੱਥੇ ਦਾਖਲ ਹੋਵੋਂਗੇ ਤਾਂ ਉੱਥੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਂਗੇ, ਜਿਸ ਉੱਪਰ ਕਦੇ ਕੋਈ ਸਵਾਰ ਨਹੀਂ ਹੋਇਆ। ਉਸ ਨੂੰ ਉੱਥੋਂ ਖੋਲ੍ਹਕੇ ਮੇਰੇ ਕੋਲ ਲੈ ਆਓ।
ਮਰਕੁਸ 11:4
ਚੇਲੇ ਪਿੰਡ ਨੂੰ ਚੱਲੇ ਗਏ। ਉਨ੍ਹਾਂ ਨੇ ਇੱਕ ਗਧੀ ਦੇ ਬੱਚੇ ਨੂੰ ਇੱਕ ਗਲੀ ਵਿੱਚ ਘਰ ਦੇ ਦਰਵਾਜ਼ੇ ਕੋਲ ਬੱਝਾ ਹੋਇਆ ਵੇਖਿਆ। ਚੇਲਿਆਂ ਨੇ ਉਸ ਨੂੰ ਖੋਲ੍ਹਿਆ।
ਮਰਕੁਸ 11:5
ਕੁਝ ਲੋਕ ਉੱਥੇ ਖੜ੍ਹੇ ਸਨ ਅਤੇ ਉਨ੍ਹਾਂ ਨੇ ਜਦੋਂ ਇਹ ਵੇਖਿਆ ਤਾਂ ਆਖਿਆ, “ਤੁਸੀਂ ਕੀ ਕਰ ਰਹੇ ਹੋ? ਤੁਸੀਂ ਇਸ ਗਧੀ ਦੇ ਬੱਚੇ ਨੂੰ ਕਿਉਂ ਖੋਲ੍ਹ ਰਹੇ ਹੋ?”
ਮਰਕੁਸ 11:7
ਅਤੇ ਉਹ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ। ਉਨ੍ਹਾਂ ਨੇ ਆਪਣੇ ਕੱਪੜੇ ਗਧੇ ਉੱਤੇ ਵਿਛਾਏ ਅਤੇ ਯਿਸੂ ਉਸ ਉੱਪਰ ਬੈਠ ਗਿਆ।
ਲੋਕਾ 19:30
“ਉਹ ਸ਼ਹਿਰ, ਜੋ ਤੁਹਾਨੂੰ ਇੱਥੋਂ ਨਜ਼ਰ ਆ ਰਿਹਾ ਹੈ, ਉੱਥੇ ਜਾਵੋ। ਜਦੋਂ ਤੁਸੀਂ ਸ਼ਹਿਰ ਵਿੱਚ ਪ੍ਰਵੇਸ਼ ਕਰੋ, ਤੁਹਾਨੂੰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਲੱਭੇਗਾ ਹਾਲੇ ਤੱਕ ਇਸ ਉੱਤੇ ਕਿਸੇ ਨੇ ਵੀ ਸਵਾਰੀ ਨਹੀਂ ਕੀਤੀ। ਤੁਸੀਂ ਉਸ ਨੂੰ ਖੋਲ੍ਹਕੇ ਮੇਰੇ ਕੋਲ ਲੈ ਆਵੋ।
ਲੋਕਾ 19:33
ਜਿਵੇਂ ਹੀ ਉਹ ਇਸ ਨੂੰ ਖੋਲ੍ਹ ਰਹੇ ਸਨ, ਮਾਲਕ ਬਾਹਰ ਆਏ ਅਤੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਸਾਡੇ ਗਧੇ ਨੂੰ ਕਿਉਂ ਖੋਲ੍ਹ ਰਹੇ ਹੋ?”
ਲੋਕਾ 19:33
ਜਿਵੇਂ ਹੀ ਉਹ ਇਸ ਨੂੰ ਖੋਲ੍ਹ ਰਹੇ ਸਨ, ਮਾਲਕ ਬਾਹਰ ਆਏ ਅਤੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਸਾਡੇ ਗਧੇ ਨੂੰ ਕਿਉਂ ਖੋਲ੍ਹ ਰਹੇ ਹੋ?”
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்