No lexicon data found for Strong's number: 450

ਮੱਤੀ 9:9
ਯਿਸੂ ਦਾ ਮੱਤੀ ਨੂੰ ਚੁਨਣਾ ਜਦੋਂ ਯਿਸੂ ਉਹ ਜਗ੍ਹਾ ਛੱਡ ਰਿਹਾ ਸੀ, ਤਾਂ ਉਸ ਨੇ ਮੱਤੀ ਨਾਮ ਦੇ ਇੱਕ ਮਨੁੱਖ ਨੂੰ ਮਸੂਲ ਦੀ ਚੌਂਕੀ ਤੇ ਵੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਮਗਰ ਹੋ ਤੁਰ।” ਅਤੇ ਉਹ ਉੱਠ ਕੇ ਉਸ ਦੇ ਮਗਰ ਹੋ ਤੁਰਿਆ।

ਮੱਤੀ 12:41
ਨੀਨਵਾਹ ਦੇ ਲੋਕ ਅਤੇ ਉਹ ਲੋਕ ਜੋ ਅੱਜ ਜਿਉਂਦੇ ਹਨ, ਨਿਆਂ ਦੇ ਦਿਨ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਯੂਨਾਹ ਦਾ ਪ੍ਰਚਾਰ ਸੁਣਕੇ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ। ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਯੂਨਾਹ ਤੋਂ ਵੀ ਵੱਡਾ ਇੱਥੇ ਹੈ।

ਮੱਤੀ 17:9
ਜਦੋਂ ਯਿਸੂ ਅਤੇ ਉਸ ਦੇ ਚੇਲੇ ਪਹਾੜ ਤੋਂ ਹੇਠਾਂ ਆ ਰਹੇ ਸਨ, ਯਿਸੂ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ, “ਜਦ ਤੀਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਉਸ ਦਰਸ਼ਨ ਦੀ ਗੱਲ ਕਿਸੇ ਨੂੰ ਨਹੀਂ ਦੱਸਣਾ।”

ਮੱਤੀ 20:19
ਉਹ ਮਨੁੱਖ ਦੇ ਪੁੱਤਰ ਨੂੰ ਗੈਰ-ਯਹੂਦੀਆਂ ਨੂੰ ਦੇ ਦੇਣਗੇ। ਉਹ ਉਸ ਉੱਤੇ ਹੱਸਣਗੇ ਅਤੇ ਕੋੜਿਆਂ ਨਾਲ ਕੁੱਟਣਗੇ ਅਤੇ ਸਲੀਬ ਤੇ ਚੜ੍ਹਾ ਦੇਣਗੇ। ਅਤੇ ਮੌਤ ਤੋਂ ਤੀਜੇ ਦਿਨ ਬਾਦ, ਫਿਰ ਜੀ ਉੱਠੇਗਾ।”

ਮੱਤੀ 22:24
ਕਿ “ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਵਿਆਹੁਤਾ ਮਰਦ ਬੇਉਲਾਦ ਮਰ ਜਾਵੇ ਤਾਂ ਉਸਦਾ ਭਰਾ ਉਸਦੀ ਪਤਨੀ ਨਾਲ ਵਿਆਹ ਕਰ ਲਵੇ। ਅਤੇ ਉਸ ਨੂੰ ਆਪਣੇ ਭਰਾ ਲਈ ਵਾਰਿਸ ਦੇਣ ਲਈ ਬੱਚੇ ਪੈਦਾ ਕਰਨੇ ਚਾਹੀਦੇ ਹਨ।

ਮੱਤੀ 26:62
ਸਰਦਾਰ ਜਾਜਕ ਉੱਠਿਆ ਅਤੇ ਯਿਸੂ ਨੂੰ ਆਖਣ ਲੱਗਾ, “ਇਹ ਲੋਕ ਤੇਰੇ ਉੱਤੇ ਦੋਸ਼ ਲਾ ਰਹੇ ਹਨ। ਕੀ ਤੇਰੇ ਕੋਲ ਕੋਈ ਜਵਾਬ ਨਹੀਂ? ਕੀ ਇਹ ਲੋਕ ਸੱਚ ਆਖ ਰਹੇ ਹਨ?”

ਮਰਕੁਸ 1:35
ਯਿਸੂ ਖੁਸ਼ਖਬਰੀ ਦੇ ਪ੍ਰਚਾਰ ਦੀ ਤਿਆਰੀ ਕਰਦਾ ਅਗਲੀ ਸਵੇਰ, ਯਿਸੂ ਬੜੀ ਸਵਖਤੇ ਉੱਠਿਆ। ਅਜੇ ਹਨੇਰਾ ਹੀ ਸੀ ਜਦੋਂ ਉਹ ਘਰੋਂ ਨਿਕਲ ਪਿਆ, ਅਤੇ ਇੱਕਾਂਤ ਵਿੱਚ ਜਾਕੇ ਉਸ ਨੇ ਪ੍ਰਾਰਥਨਾ ਕੀਤੀ।

ਮਰਕੁਸ 2:14
ਜਦੋਂ ਯਿਸੂ ਝੀਲ ਕੰਢੇ ਤੁਰ ਰਿਹਾ ਸੀ ਤਾਂ ਜਾਂਦੇ ਹੋਏ ਉਸ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ।” ਤਾਂ ਲੇਵੀ ਉੱਠਿਆ ਅਤੇ ਉਸ ਦੇ ਪਿੱਛੇ ਹੋ ਤੁਰਿਆ।

ਮਰਕੁਸ 3:26
ਅਤੇ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਵਿਦ੍ਰੋਹ ਕਰਦਾ ਹੈ ਅਤੇ ਵੰਡਿਆ ਹੋਇਆ ਹੈ ਤਾਂ, ਉਹ ਨਹੀਂ ਬਚ ਸੱਕਦਾ ਅਤੇ ਉਸਦਾ ਅੰਤ ਹੋ ਜਾਵੇਗਾ।

ਮਰਕੁਸ 5:42
ਕੁੜੀ ਝੱਟ ਉੱਠ ਖੜ੍ਹੀ ਹੋਈ ਅਤੇ ਤੁਰਨ-ਫ਼ਿਰਨ ਲੱਗੀ। ਉਹ ਕੁੜੀ ਬਾਰ੍ਹਾਂ ਵਰ੍ਹਿਆਂ ਦੀ ਸੀ। ਉਸ ਦੇ ਮਾਂ-ਪਿਉ ਅਤੇ ਚੇਲੇ ਬੜੇ ਹੈਰਾਨ ਹੋ ਗਏ।

Occurences : 112

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்