ਮੱਤੀ 5:29
ਜੋ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਆਪਣੇ ਸ਼ਰੀਰ ਵਿੱਚੋਂ ਕੱਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।
ਮੱਤੀ 5:30
ਤੇਰਾ ਸੱਜਾ ਹੱਥ ਜਦੋਂ ਤੈਥੋਂ ਪਾਪ ਕਰਾਵੇ ਤਾਂ ਉਸ ਨੂੰ ਕੱਟਕੇ ਸੁੱਟ ਦੇ। ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ਼ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।
ਮੱਤੀ 11:6
ਜਿਹੜਾ ਵਿਅਕਤੀ ਮੈਨੂੰ ਕਬੂਲਦਾ ਹੈ ਉਹ ਧੰਨ ਹੈ।”
ਮੱਤੀ 13:21
ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋੜਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸ ਨੂੰ ਦੁੱਖ ਜਾਂ ਕਸ਼ਟ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ।
ਮੱਤੀ 13:57
ਇੰਝ ਉਨ੍ਹਾਂ ਨੇ ਯਿਸੂ ਨੂੰ ਕਬੂਲਣ ਤੋਂ ਇਨਕਾਰ ਕਰ ਦਿੱਤਾ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਸੇ ਨਬੀ ਨੂੰ ਉਸ ਦੇ ਆਪਣੇ ਸ਼ਹਿਰ ਜਾਂ ਆਪਣੇ ਘਰ ਵਿੱਚ ਨਹੀਂ ਸਤਿਕਾਰਿਆ ਜਾਂਦਾ। ਬਾਕੀ ਲੋਕ ਉਸਦਾ ਸਤਿਕਾਰ ਕਰਦੇ ਹਨ।”
ਮੱਤੀ 15:12
ਤਦ ਚੇਲੇ ਯਿਸੂ ਕੋਲ ਆਏ ਅਤੇ ਪੁੱਛਿਆ, “ਕੀ ਤੁਹਾਨੂੰ ਪਤਾ ਹੈ ਕਿ ਜੋ ਕੁਝ ਤੁਸੀਂ ਆਖਿਆ ਸੀ, ਫ਼ਰੀਸੀ ਉਸ ਨੂੰ ਸੁਣਕੇ ਨਰਾਜ਼ ਹੋ ਗਏ ਸਨ।”
ਮੱਤੀ 17:27
ਪਰ ਅਸੀਂ ਮਸੂਲੀਆਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੇ, ਇਸ ਲਈ ਇਸ ਢੰਗ ਨਾਲ ਮਸੂਲ ਅਦਾ ਕਰੋ, ਝੀਲ ਤੇ ਜਾਓ ਅਤੇ ਮੱਛੀਆਂ ਫ਼ੜੋ। ਜਿਹੜੀ ਮੱਛੀ ਤੂੰ ਪਹਿਲਾਂ ਫ਼ੜੇਂਗਾ ਉਸਦਾ ਮੂੰਹ ਖੋਲ੍ਹੀ ਅਤੇ ਚਾਰ ਦ੍ਰਾਖਮਾ ਦਾ ਇੱਕ ਸਿੱਕਾ ਮਿਲੇਗਾ। ਉਹ ਸਿੱਕਾ ਚੁੱਕੀ ਅਤੇ ਮਸੂਲੀਏ ਨੂੰ ਦੇ ਦੇਵੀਂ। ਇਸ ਨਾਲ ਮੇਰਾ ਤੇਰਾ ਮਸੂਲ ਦਿੱਤਾ ਜਾਵੇਗਾ।”
ਮੱਤੀ 18:6
ਯਿਸੂ ਪਾਪਾਂ ਦੇ ਕਾਰਣਾ ਬਾਰੇ ਚਿਤਾਵਨੀ ਦਿੰਦਾ ਹੈ “ਅਤੇ ਜਿਹੜਾ ਕੋਈ ਵੀ ਇਨ੍ਹਾਂ ਛੋਟਿਆਂ ਬੱਚਿਆਂ ਕੋਲੋਂ, ਜਿਹੜੇ ਮੇਰੇ ਵਿੱਚ ਨਿਹਚਾ ਰੱਖਦੇ ਹਨ, ਪਾਪ ਕਰਾਉਣ ਦਾ ਕਾਰਣ ਬਣਦਾ ਹੈ, ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲੇ ਵਿੱਚ ਚੱਕੀ ਦਾ ਪੁੜ ਬੰਨ੍ਹ ਕੇ ਉਸ ਨੂੰ ਡੂੰਘੇ ਸਮੁੰਦਰ ਵਿੱਚ ਡੋਬ ਦਿੱਤਾ ਜਾਵੇ।
ਮੱਤੀ 18:8
“ਜੇਕਰ ਤੁਹਾਡਾ ਹੱਥ ਜਾਂ ਪੈਰ ਤੁਹਾਥੋਂ ਪਾਪ ਕਰਾਵੇ, ਤਾਂ ਇਸ ਨੂੰ ਵੱਢੱਕੇ ਸੁੱਟ ਦਿਓ। ਤੁਹਾਡੇ ਵਾਸਤੇ ਇੱਕ ਹੱਥ ਜਾਂ ਪੈਰ ਨਾਲ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਵੱਧ ਲਾਹੇਵੰਦ ਹੈ ਕਿ ਤੁਸੀਂ ਦੋਹਾਂ ਹੱਥਾਂ-ਪੈਰਾਂ ਸਮੇਤ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟੇ ਜਾਵੋਂ।
ਮੱਤੀ 18:9
ਜੇਕਰ ਤੁਹਾਡੀ ਅੱਖ ਪਾਪ ਕਰਾਵੇ, ਤਾਂ ਇਸ ਨੂੰ ਕੱਢ ਕੇ ਸੁੱਟ ਦਿਓ। ਤੁਹਾਡੇ ਲਈ ਕਾਣਾ ਹੋਕੇ ਜੀਵਨ ਵਿੱਚ ਦਾਖਲ ਹੋਣਾ ਇਸਤੋਂ ਕਿਤੇ ਚੰਗਾ ਹੈ ਕਿ ਤੁਸੀਂ ਦੋ ਅੱਖਾ ਹੁੰਦਿਆਂ ਵੀ ਹਮੇਸ਼ਾ ਲਈ ਨਰਕਾਂ ਦੀ ਅੱਗ ਵਿੱਚ ਸੁੱਟ ਦਿੱਤੇ ਜਾਵੋਂ।
Occurences : 30
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்