ਮੱਤੀ 1:18
ਯਿਸੂ ਮਸੀਹ ਦਾ ਜਨਮ ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁੜਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ।
ਮਰਕੁਸ 3:20
ਕੁਝ ਲੋਕਾਂ ਨੇ ਆਖਿਆ ਯਿਸੂ ਨੂੰ ਬਆਲ-ਜ਼ਬੂਲ ਚਿੰਬੜਿਆ ਹੋਇਆ ਹੈ ਫ਼ਿਰ ਯਿਸੂ ਘਰ ਆਇਆ। ਪਰ ਫ਼ਿਰ ਇੰਨੀ ਵੱਡੀ ਭੀੜ ਇਕੱਠੀ ਹੋ ਗਈ ਕਿ ਯਿਸੂ ਅਤੇ ਉਸ ਦੇ ਚੇਲੇ ਰੋਟੀ ਵੀ ਨਾ ਖਾ ਸੱਕੇ।
ਮਰਕੁਸ 6:33
ਪਰ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਜਾਂਦਿਆਂ ਵੇਖਿਆ ਸੀ ਅਤੇ ਉਹ ਜਾਣਦੇ ਸਨ ਕਿ ਇਹ ਯਿਸੂ ਹੀ ਹੈ। ਤਾਂ ਸਾਰੇ ਸ਼ਹਿਰਾਂ ਦੇ ਲੋਕ ਤੁਰਕੇ ਉੱਥੇ ਪਹੁੰਚੇ ਜਿੱਥੇ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਗਿਆ ਸੀ। ਸਗੋਂ ਲੋਕ ਉਸ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉੱਥੇ ਮੌਜੂਦ ਸਨ।
ਮਰਕੁਸ 14:53
ਯਿਸੂ ਨੂੰ ਯਹੂਦੀ ਆਗੂਆਂ ਅੱਗੇ ਪੇਸ਼ ਕੀਤਾ ਗਿਆ ਜਿਨ੍ਹਾਂ ਲੋਕਾਂ ਨੇ ਉਸ ਨੂੰ ਗਿਰਫ਼ਤਾਰ ਕੀਤਾ ਸੀ ਉਹ ਉਸ ਨੂੰ ਸਰਦਾਰ ਜਾਜਕ ਦੇ ਘਰ ਲੈ ਗਏ ਜਿੱਥੇ ਕਿ ਸਾਰੇ ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਇਕੱਠੇ ਹੋਏ ਸਨ।
ਲੋਕਾ 5:15
ਪਰ ਯਿਸੂ ਦੀ ਚਰਚਾ ਵੱਧ ਤੋਂ ਵੱਧ ਫ਼ੈਲਦੀ ਗਈ। ਲੋਕਾਂ ਦੀ ਭੀੜ ਉਸ ਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਰਾਜੀ ਹੋਣ ਲਈ ਉਸ ਕੋਲ ਆਈ।
ਲੋਕਾ 23:55
ਉਹ ਔਰਤਾਂ ਜਿਹੜੀਆਂ ਗਲੀਲ ਤੋਂ ਯਿਸੂ ਦੇ ਨਾਲ ਆਈਆਂ ਸਨ, ਯੂਸਫ਼ ਦੇ ਮਗਰ ਗਈਆਂ ਅਤੇ ਉਨ੍ਹਾਂ ਨੇ ਉਹ ਕਬਰ ਦੇਖੀ ਅਤੇ ਇਹ ਵੀ ਦੇਖਿਆ ਕਿ ਯਿਸੂ ਦੇ ਸਰੀਰ ਨੂੰ ਕਬਰ ਵਿੱਚ ਕਿਵੇਂ ਰੱਖਿਆ ਗਿਆ ਸੀ।
ਯੂਹੰਨਾ 11:33
ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦਰਦ ਅਤੇ ਦੁੱਖ ਮਹਿਸੂਸ ਕੀਤਾ।
ਯੂਹੰਨਾ 18:20
ਯਿਸੂ ਨੇ ਆਖਿਆ, “ਮੈਂ ਹਮੇਸ਼ਾ ਲੋਕਾਂ ਨੂੰ ਖੁਲ੍ਹੇਆਮ ਬੋਲਿਆ ਹਾਂ। ਮੈਂ ਹਮੇਸ਼ਾ ਪ੍ਰਾਰਥਨਾ ਸਥਾਨ ਅਤੇ ਮੰਦਰ ਵਿੱਚ ਹੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇੱਕਤਰ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ।
ਰਸੂਲਾਂ ਦੇ ਕਰਤੱਬ 1:6
ਯਿਸੂ ਨੂੰ ਸੁਰਗਾਂ ਵਿੱਚ ਲਿਜਾਇਆ ਜਾਣਾ ਜਦੋਂ ਸਾਰੇ ਰਸੂਲ ਇਕੱਠੇ ਹੋਏ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੂੰ ਹੁਣ ਇਸਰਾਏਲ ਨੂੰ ਰਾਜ ਦੁਬਾਰਾ ਦੇਣ ਵਾਲਾ ਹੈਂ?”
ਰਸੂਲਾਂ ਦੇ ਕਰਤੱਬ 1:21
“ਇਸ ਲਈ ਹੁਣ ਸਾਡੇ ਨਾਲ ਇੱਕ ਅਜਿਹਾ ਮਨੁੱਖ ਰਲੇ ਜੋ ਯਿਸੂ ਦੇ ਪੁਨਰ ਉਥਾਂਨ ਦਾ ਗਵਾਹ ਬਣੇ। ਇਹ ਆਦਮੀ ਉਨ੍ਹਾਂ ਲੋਕਾਂ ਵਿੱਚੋਂ ਹੋਣਾ ਚਾਹੀਦਾ ਹੈ, ਜਿਹੜੇ ਉਸ ਪੂਰੇ ਸਮੇਂ ਸਾਡੇ ਸਮੂਹ ਦਾ ਇੱਕ ਹਿੱਸਾ ਹੁੰਦੇ ਸਨ, ਜਦੋਂ ਪ੍ਰਭੂ ਯਿਸੂ ਸਾਡੇ ਨਾਲ ਸੀ। ਇਹ ਮਨੁੱਖ ਉਦੋਂ ਤੋਂ ਸਾਡੇ ਸਾਥੀਆਂ ਵਿੱਚੋਂ ਇੱਕ ਜ਼ਰੂਰ ਹੋਣਾ ਚਾਹੀਦਾ ਹੈ ਜਦ ਤੋਂ ਯੂਹੰਨਾ ਨੇ ਲੋਕਾਂ ਨੂੰ ਬਪਤਿਸਮਾ ਦੇਣਾ ਸ਼ੁਰੂ ਕੀਤਾ ਸੀ, ਅਤੇ ਉਦੋਂ ਤੱਕ, ਜਦ ਤੱਕ ਕਿ ਯਿਸੂ ਨੂੰ ਸੁਰਗਾਂ ਵੱਲ ਨੂੰ ਲਿਜਾਇਆ ਗਿਆ ਸੀ।”
Occurences : 32
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்