ਮੱਤੀ 2:8
ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲੱਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”
ਮੱਤੀ 8:33
ਤਦ ਸੂਰਾਂ ਦੇ ਇਜ਼ੜ ਦੇ ਰੱਖਵਾਲੇ ਸ਼ਹਿਰ ਅੰਦਰ ਨੂੰ ਭੱਜੇ। ਉਨ੍ਹਾਂ ਨੇ ਸੂਰਾਂ ਅਤੇ ਭੂਤਾਂ ਦੇ ਕਾਬਿਜ਼ ਲੋਕਾਂ ਨਾਲ ਵਾਪਰਨ ਵਾਲੀ ਘਟਨਾ ਦਾ ਵਰਨਣ ਕਰ ਦਿੱਤਾ।
ਮੱਤੀ 11:4
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾਕੇ ਯੂਹੰਨਾ ਨੂੰ ਆਖ ਦੇਣਾ,
ਮੱਤੀ 12:18
“ਇਹ ਮੇਰਾ ਸੇਵਕ ਹੈ ਜਿਸ ਨੂੰ ਮੈਂ ਚੁਣਿਆ ਹੈ। ਮੇਰਾ ਪਿਆਰਾ ਹੈ ਜਿਸਤੋਂ ਮੈਂ ਪ੍ਰਸੰਨ ਹਾਂ। ਮੈਂ ਆਪਣਾ ਆਤਮਾ ਉਸ ਉੱਪਰ ਰੱਖਾਂਗਾ, ਅਤੇ ਉਹ ਕੌਮਾਂ ਵਿੱਚ ਨਿਆਂ ਦਾ ਐਲਾਨ ਕਰੇਗਾ।
ਮੱਤੀ 14:12
ਯੂਹੰਨਾ ਦੇ ਚੇਲਿਆਂ ਨੇ ਉੱਥੇ ਜਾਕੇ ਲੋਥ ਚੁੱਕੀ ਅਤੇ ਉਸ ਨੂੰ ਦਬਿਆ ਅਤੇ ਆਕੇ ਯਿਸੂ ਨੂੰ ਖਬਰ ਦਿੱਤੀ।
ਮੱਤੀ 28:8
ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬੜੀਆਂ ਹੋਈਆਂ। ਉਹ ਉਸ ਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।
ਮੱਤੀ 28:9
ਜਦੋਂ ਉਹ ਚੇਲਿਆਂ ਨੂੰ ਖਬਰ ਦੇਣ ਵਾਸਤੇ ਨਸੀਆਂ ਜਾ ਰਹੀਆਂ ਸਨ, ਅਚਾਨਕ ਉੱਥੇ ਯਿਸੂ ਉਨ੍ਹਾਂ ਸਾਹਮਣੇ ਖਲੋ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਸ਼ੁਭਕਾਮਨਾਵਾਂ!” ਉਹ ਉਸ ਕੋਲ ਗਈਆਂ ਅਤੇ ਉਸ ਦੇ ਚਰਨ ਫ਼ੜ ਲਏ ਅਤੇ ਉਸਦੀ ਉਪਾਸਨਾ ਕੀਤੀ।
ਮੱਤੀ 28:10
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉੱਥੇ ਵੇਖਣਗੇ।”
ਮੱਤੀ 28:11
ਯਹੂਦੀ ਆਗੂਆਂ ਨੂੰ ਖਬਰ ਉਹ ਔਰਤਾਂ ਉਸ ਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ।
ਮਰਕੁਸ 6:30
ਯਿਸੂ ਦਾ ਪੰਜ ਹਜ਼ਾਰ ਤੋਂ ਵੱਧ ਨੂੰ ਭੋਜਨ ਕਰਵਾਉਣਾ ਫ਼ੇਰ ਰਸੂਲ ਵਾਪਸ ਆਏ ਅਤੇ ਯਿਸੂ ਦੇ ਦੁਆਲੇ ਇਕੱਠੇ ਹੋ ਗਏ ਅਤੇ ਜੋ ਕੁਝ ਵੀ ਉਨ੍ਹਾਂ ਨੇ ਕੀਤਾ ਸੀ ਅਤੇ ਜੋ ਪ੍ਰਚਾਰ ਕੀਤਾ ਸੀ ਸਭ ਉਸ ਨੂੰ ਦਸਿਆ।
Occurences : 44
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்