ਮੱਤੀ 27:18
ਕਿਉਂਕਿ ਉਹ ਜਾਣਦਾ ਸੀ ਕਿ ਲੋਕਾਂ ਨੇ ਉਸ ਨੂੰ ਈਰਖਾ ਕਾਰਣ ਉਸ ਦੇ ਹੱਥੀ ਫ਼ੜਵਾਇਆ ਸੀ।
ਮਰਕੁਸ 15:10
ਪਿਲਾਤੁਸ ਜਾਣਦਾ ਸੀ ਕਿ ਉਨ੍ਹਾਂ ਨੇ ਯਿਸੂ ਨੂੰ ਈਰਖਾ ਕਾਰਣ ਹੀ ਉਸ ਹੱਥੀ ਫ਼ੜਵਾਇਆ ਸੀ।
ਰੋਮੀਆਂ 1:29
ਉਹ ਲੋਕ ਹਰ ਤਰ੍ਹਾਂ ਦੇ ਪਾਪਾਂ, ਬਦੀ, ਸੁਆਰਥ, ਨਫ਼ਰਤ, ਦੁਸ਼ਮਣੀ, ਕਤਲ, ਲੜਾਈ, ਬੇਈਮਾਨੀ ਨਾਲ ਭਰੇ ਹੋਏ ਹਨ ਅਤੇ ਉਹ ਦੂਜਿਆਂ ਬਾਰੇ ਭੈੜੀਆਂ ਗੱਲਾਂ ਸੋਚਦੇ ਹਨ।
ਗਲਾਤੀਆਂ 5:21
ਦੋਖੀ ਹੋਣਾ, ਸ਼ਰਾਬੀ ਹੋਣਾ, ਅਨੈਤਿਕ ਦਾਅਵਤਾਂ, ਅਤੇ ਇਸੇ ਤਰ੍ਹਾਂ ਦੇ ਹੋਰ ਕੰਮ। ਮੈਂ ਇੱਕ ਵਾਰ ਫ਼ੇਰ ਤੁਹਾਨੂੰ ਉਸੇ ਤਰ੍ਹਾਂ ਚੇਤਾਵਨੀ ਦਿੰਦਾ ਹਾਂ ਜਿਵੇਂ ਮੈਂ ਤੁਹਾਨੂੰ ਪਹਿਲਾਂ ਦਿੱਤੀ ਸੀ; ਜਿਹੜੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਪਰਮੇਸ਼ੁਰ ਦੇ ਰਾਜ ਵਿੱਚ ਜਗ਼੍ਹਾ ਪ੍ਰਾਪਤ ਨਹੀਂ ਕਰਨਗੇ।
ਫ਼ਿਲਿੱਪੀਆਂ 1:15
ਕੁਝ ਮਸੀਹ ਬਾਰੇ ਈਰਖਾ ਅਤੇ ਸ਼ਰੀਕੇ ਕਾਰਣ ਪ੍ਰਚਾਰ ਕਰਦੇ ਹਨ, ਪਰ ਦੂਸਰੇ ਮਸੀਹ ਬਾਰੇ ਚੰਗੇ ਪ੍ਰਯੋਜਨਾਂ ਨਾਲ ਪ੍ਰਚਾਰ ਕਰਦੇ ਹਨ।
੧ ਤਿਮੋਥਿਉਸ 6:4
ਜਿਹੜਾ ਵਿਅਕਤੀ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦਾ ਹੈ ਹੰਕਾਰ ਨਾਲ ਭਰਿਆ ਹੋਇਆ ਹੈ ਅਤੇ ਉਹ ਕੁਝ ਵੀ ਨਹੀਂ ਜਾਣਦਾ। ਅਜਿਹੇ ਵਿਅਕਤੀ ਨੂੰ ਦਲੀਲ ਬਾਜੀ ਕਰਨ ਦੀ ਬੁਰੀ ਇੱਛਾ ਹੁੰਦੀ ਹੈ ਅਤੇ ਸ਼ਬਦਾਂ ਬਾਰੇ ਲੜਨ ਦੀ ਜੋ ਈਰਖਾ, ਮਤਭੇਦ, ਬੇਇੱਜ਼ਤੀ ਦੇ ਸ਼ਬਦ, ਅਤੇ ਭਰਿਸ਼ਟ ਸ਼ੰਕਾਵਾਂ ਲਿਆਉਂਦੀ ਹੈ।
ਤੀਤੁਸ 3:3
ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹੜੀਆਂ ਸਾਡੇ ਸਰੀਰ ਕਰਨੀਆਂ ਅਤੇ ਮਾਨਣੀਆਂ ਚਾਹੁੰਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ।
ਯਾਕੂਬ 4:5
ਕੀ ਤੁਹਾਡਾ ਖਿਆਲ ਹੈ ਕਿ ਪੋਥੀ ਅਰਥਹੀਣ ਹੈ? ਪੋਥੀ ਆਖਦੀ ਹੈ, “ਉਹ ਆਤਮਾ ਜਿਹੜਾ ਪਰਮੇਸ਼ੁਰ ਨੇ ਸਾਡੇ ਅੰਦਰ ਰਹਿਣ ਲਈ ਬਣਾਇਆ ਉਹ ਸਾਨੂੰ ਸਿਰਫ਼ ਆਪਣੇ ਲਈ ਹੀ ਚਾਹੁੰਦਾ ਹੈ।”
੧ ਪਤਰਸ 2:1
ਜਿਉਂਦਾ ਪੱਥਰ ਅਤੇ ਪਵਿੱਤਰ ਲੋਕ ਇਸ ਲਈ ਹੋਰਾਂ ਨੂੰ ਦੁੱਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਉ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்