ਮੱਤੀ 14:26
ਜਦੋਂ ਉਸ ਦੇ ਚੇਲਿਆਂ ਨੇ ਉਸ ਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉੱਠੇ।
ਮੱਤੀ 28:4
ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ।
ਮੱਤੀ 28:8
ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬੜੀਆਂ ਹੋਈਆਂ। ਉਹ ਉਸ ਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।
ਮਰਕੁਸ 4:41
ਚੇਲੇ ਬਹੁਤ ਡਰੇ ਹੋਏ ਸਨ ਅਤੇ ਇੱਕ ਦੂਜੇ ਤੋਂ ਪੁੱਛ ਰਹੇ ਸਨ, “ਇਹ ਕਿਹੋ ਜਿਹਾ ਮਨੁੱਖ ਹੈ? ਹਵਾ ਅਤੇ ਝੀਲ ਵੀ ਉਸਦੀ ਆਗਿਆ ਦਾ ਪਾਲਣ ਕਰਦੇ ਹਨ।”
ਲੋਕਾ 1:12
ਜਦੋਂ ਜ਼ਕਰਯਾਹ ਨੇ ਦੂਤ ਨੂੰ ਵੇਖਿਆ ਤਾਂ ਉਹ ਬੜਾ ਘਬਰਾ ਗਿਆ ਅਤੇ ਡਰ ਨੇ ਉਸ ਨੂੰ ਘੇਰ ਲਿਆ।
ਲੋਕਾ 1:65
ਤਾਂ ਸਾਰੇ ਆਂਢੀ-ਗੁਆਂਢੀ ਇਹ ਵੇਖਕੇ ਘਬਰਾ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਖੇਤ੍ਰ ਵਿੱਚ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਚਰਚਾ ਕਰਨ ਲੱਗ ਪਏ।
ਲੋਕਾ 2:9
ਪ੍ਰਭੂ ਦਾ ਦੂਤ ਆਜੜੀਆਂ ਦੇ ਸਾਹਮਣੇ ਆਕੇ ਖੜ੍ਹਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜੜੀ ਬਹੁਤ ਡਰ ਗਏ।
ਲੋਕਾ 5:26
ਉਹ ਹੈਰਾਨ ਸਨ ਅਤੇ ਉਨ੍ਹਾਂ ਨੇ ਪੂਰੀ ਇੱਜਤ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ, “ਅੱਜ ਅਸੀਂ ਹੈਰਾਨੀ ਭਰੀਆਂ ਗੱਲਾਂ ਵੇਖਿਆਂ ਹਨ।”
ਲੋਕਾ 7:16
ਸਭ ਲੋਕ ਡਰ ਨਾਲ ਭਰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੇ “ਇੱਕ ਵੱਡਾ ਨਬੀ ਸਾਡੇ ਕੋਲ ਆਇਆ ਹੈ।” ਅਤੇ ਉਨ੍ਹਾਂ ਕਿਹਾ, “ਪਰਮੇਸ਼ੁਰ ਖੁਦ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ।”
ਲੋਕਾ 8:37
ਤਾਂ ਗਿਰਸੇਨੀਆ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉੱਥੋਂ ਦੂਰ ਚੱਲਾ ਜਾਵੇ ਕਿਉਂਕਿ ਉਹ ਸਭ ਬਹੁਤ ਡਰ ਗਏ ਸਨ। ਤਾਂ ਯਿਸੂ ਬੇੜੀ ਤੇ ਚੜ੍ਹ੍ਹ ਕੇ ਮੁੜ ਗਲੀਲ ਵੱਲ ਨੂੰ ਮੁੜਿਆ।
Occurences : 47
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்