No lexicon data found for Strong's number: 5578

ਮੱਤੀ 7:15
ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ “ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ।

ਮੱਤੀ 24:11
ਬਹੁਤ ਸਾਰੇ ਝੂਠੇ ਨਬੀ ਆਉਣਗੇ ਅਤੇ ਬਹੁਤ ਲੋਕਾਂ ਨੂੰ ਗਲਤ ਰਾਹ ਪਾ ਦੇਣਗੇ।

ਮੱਤੀ 24:24
ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸੱਕਣ। ਉਹ ਇਹ ਗੱਲਾਂ, ਜੇਕਰ ਸੰਭਵ ਹੋਇਆ ਤਾਂ, ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ।

ਮਰਕੁਸ 13:22
ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸ ਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ।

ਲੋਕਾ 6:26
“ਤੁਹਾਡੇ ਤੇ ਲਾਹਨਤ, ਜਦੋਂ ਸਾਰੇ ਲੋਕਾਂ ਦੁਆਰਾ ਤੁਹਾਡੀ ਉਸਤਤਿ ਹੁੰਦੀ ਹੈ। ਕਿਉਂਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਝੂਠੇ ਨਬੀਆਂ ਨਾਲ ਇਵੇਂ ਹੀ ਕੀਤਾ ਸੀ।

ਰਸੂਲਾਂ ਦੇ ਕਰਤੱਬ 13:6
ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ।

੨ ਪਤਰਸ 2:1
ਨਕਲੀ ਉਪਦੇਸ਼ ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ।

੧ ਯੂਹੰਨਾ 4:1
ਝੂਠੇ ਪ੍ਰਚਾਰਕਾਂ ਤੋਂ ਸਾਵੱਧਾਨ ਰਹੋ ਮੇਰੇ ਪਿਆਰੇ ਮਿੱਤਰੋ, ਇੱਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹੜਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਾਓ ਕਿ ਜਿਹੜਾ ਆਤਮਾ ਉਨ੍ਹਾਂ ਕੋਲ ਹੈ ਸੱਚਮੁੱਚ ਪਰਮੇਸ਼ੁਰ ਵੱਲੋਂ ਹੈ।

ਪਰਕਾਸ਼ ਦੀ ਪੋਥੀ 16:13
ਫ਼ੇਰ ਮੈਂ ਤਿੰਨ ਬਦਰੂਹਾਂ ਦੇਖੀਆਂ ਜਿਹੜੀਆਂ ਡੱਡੂਆਂ ਵਾਂਗ ਦਿਖਾਈ ਦਿੰਦੀਆਂ ਸਨ। ਉਹ ਵੱਡੇ ਅਜਗਰ ਦੇ ਮੂੰਹ ਤੋਂ, ਜਾਨਵਰ ਦੇ ਮੂੰਹ ਤੋਂ ਅਤੇ ਝੂਠੇ ਨਬੀ ਦੇ ਮੂੰਹ ਤੋਂ ਨਿਕਲੀਆਂ ਸਨ।

ਪਰਕਾਸ਼ ਦੀ ਪੋਥੀ 19:20
ਪਰ ਜਾਨਵਰ ਫ਼ੜ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ੜ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨ੍ਹਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।

Occurences : 11

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்