Base Word
ἀγορά
Short Definitionproperly, the town-square (as a place of public resort); by implication, a market or thoroughfare
Long Definitionany assembly, especially of the people
Derivationfrom ἀγείρω (to gather; probably akin to G1453)
Same asG1453
International Phonetic Alphabetɑ.ɣoˈrɑ
IPA modɑ.ɣowˈrɑ
Syllableagora
Dictionah-goh-RA
Diction Modah-goh-RA
Usagemarket(-place), street

ਮੱਤੀ 11:16
“ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਅੱਜ ਦੇ ਲੋਕ ਉਨ੍ਹਾਂ ਬੱਚਿਆਂ ਵਰਗੇ ਹਨ ਜੋ ਕਿ ਬੱਚਿਆਂ ਦਾ ਇੱਕ ਧੜਾ ਬਣਾਕੇ ਬਾਜ਼ਾਰ ਵਿੱਚ ਬੈਠੇ ਦੂਜੇ ਬਾਲਕਾਂ ਦੇ ਧੜੇ ਨੂੰ ਆਵਾਜ਼ ਮਾਰਕੇ ਆਖਦੇ ਹਨ,

ਮੱਤੀ 20:3
“ਨੌ ਕੁ ਵਜੇ ਉਹ ਆਦਮੀ ਬਜ਼ਾਰ ਗਿਆ ਤਾਂ ਕੁਝ ਬੰਦਿਆਂ ਨੂੰ ਉੱਥੇ ਖੜ੍ਹੇ ਵੇਖਿਆ, ਇਹ ਲੋਕ ਕੁਝ ਵੀ ਨਹੀਂ ਸੀ ਕਰ ਰਹੇ।

ਮੱਤੀ 23:7
ਬਜ਼ਾਰਾਂ ਵਿੱਚ ਮਾਨ ਸਨਮਾਨ ਲੈਣ ਦੇ ਵੀ ਬੜੇ ਭੁੱਖੇ ਹਨ। ਉਹ ਮਨੁੱਖਾਂ ਕੋਲੋਂ ਗੁਰੂ ਕਹਾਉਣਾ ਚਾਹੁੰਦੇ ਹਨ।

ਮਰਕੁਸ 6:56
ਯਿਸੂ ਉਸ ਖੇਤ੍ਰ ਵਿੱਚ ਸ਼ਹਿਰਾਂ, ਨਗਰਾਂ ਅਤੇ ਖੇਤਾਂ ਵਿੱਚ ਹਰ ਥਾਂ ਗਿਆ। ਜਿੱਥੇ ਵੀ ਉਹ ਗਿਆ ਲੋਕ ਬਜ਼ਾਰਾਂ ਵਿੱਚ ਵੀ ਮਰੀਜ਼ਾਂ ਨੂੰ ਲੈ ਆਉਂਦੇ ਸਨ। ਅਤੇ ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਕੁੜਤੇ ਦੇ ਕਿਸੇ ਵੀ ਹਿੱਸੇ ਨੂੰ ਉਨ੍ਹਾਂ ਨੂੰ ਛੋਹਣ ਦੇਵੇ। ਜਿਨ੍ਹਾਂ ਨੇ ਉਸ ਨੂੰ ਛੋਹਿਆ ਚੰਗੇ ਹੋ ਗਏ।

ਮਰਕੁਸ 7:4
ਅਤੇ ਜੇਕਰ ਯਹੂਦੀ ਕੁਝ ਵੀ ਬਜਾਰੋਂ ਲਿਆਉਦੇ, ਉਹ ਉਦੋਂ ਤੱਕ ਨਹੀਂ ਖਾਂਦੇ ਸਨ ਜਦ ਤੱਕ ਉਹ ਉਨ੍ਹਾਂ ਨੂੰ ਰਸਮੀ ਤਰੀਕੇ ਨਾਲ ਨਾ ਧੋ ਲੈਣ। ਉਸੇ ਤਰ੍ਹਾਂ ਹੀ ਹੋਰ ਵੀ ਰੀਤਾਂ ਸਨ ਜੋ ਉਹ ਨਿਭਾਉਂਦੇ ਸਨ। ਉਦਾਹਰਣ ਲਈ, ਪਿਆਲੇ, ਘੜਿਆਂ ਅਤੇ ਹੋਰ ਬਰਤਨਾਂ ਨੂੰ ਧੋਣਾ।

ਮਰਕੁਸ 12:38
ਯਿਸੂ ਨੇਮ ਦੇ ਉਪਦੇਸ਼ਕਾਂ ਦੀ ਅਲੋਚਨਾ ਕਰਦਾ ਉਹ ਲਗਾਤਾਰ ਉਪਦੇਸ਼ ਦਿੰਦਾ ਰਿਹਾ ਅਤੇ ਆਖਿਆ, “ਨੇਮ ਦੇ ਉਪਦੇਸ਼ਕਾਂ ਤੋਂ ਸਾਵੱਧਾਨ ਰਹੋ। ਉਹ ਲੰਬੇ ਚੋਗੇ ਪਾਕੇ ਇਹ ਵਿਖਾਉਣ ਲਈ ਕਿ ਉਹ ਮਹੱਤਵਪੂਰਣ ਹਨ, ਇਧਰ-ਉਧਰ ਭਟਕਦੇ ਰਹਿੰਦੇ ਹਨ। ਅਤੇ ਬਜ਼ਾਰਾਂ ਵਿੱਚ ਲੋਕ ਉਨ੍ਹਾਂ ਨੂੰ ਇੱਜ਼ਤ ਦੇਣ ਦੇ ਇਛੁੱਕ ਹਨ।

ਲੋਕਾ 7:32
ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਰਾਹਾਂ ਤੇ ਬੈਠਦੇ ਹਨ ਅਤੇ ਉਨ੍ਹਾਂ ਦਾ ਇੱਕ ਸਮੂਹ ਦੂਜੇ ਸਮੂਹ ਨੂੰ ਆਖਦਾ ਹੈ, ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ, ਅਸੀਂ ਤੁਹਾਡੇ ਲਈ ਸ਼ੋਕ ਗੀਤ ਗਾਇਆ ਪਰ ਤੁਸੀਂ ਨਹੀਂ ਰੋਏ।’

ਲੋਕਾ 11:43
“ਫ਼ਰੀਸੀਓ ਤੁਹਾਡੇ ਉੱਤੇ ਲਾਹਨਤ, ਕਿਉਂਕਿ ਤੁਸੀਂ ਪ੍ਰਾਰਥਨਾ ਸਥਾਨਾਂ ਵਿੱਚ ਮਹੱਤਵਪੂਰਣ ਜਗ੍ਹਾਵਾਂ ਅਤੇ ਬਜਾਰਾਂ ਵਿੱਚ ਸ਼ੁਭਕਾਮਨਾਵਾਂ ਚਾਹੁੰਦੇ ਹੋ।

ਲੋਕਾ 20:46
“ਨੇਮ ਦੇ ਉਪਦੇਸ਼ਕਾਂ ਕੋਲੋਂ ਖਬਰਦਾਰ ਰਹੋ ਜਿਹੜੇ ਲੰਬੇ ਚੋਗੇ ਪਾਕੇ ਫਿਰਨਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਲਾਮ ਲੈਣਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਅਵਤਾਂ ਵਿੱਚ ਬਹੁਤ ਮਹੱਤਵਪੂਰਨ ਥਾਵਾਂ ਚਾਹੁੰਦੇ ਹਨ।

ਰਸੂਲਾਂ ਦੇ ਕਰਤੱਬ 16:19
ਉਸ ਕੁੜੀ ਦੇ ਮਾਲਕ ਨੇ ਮਹਿਸੂਸ ਕੀਤਾ ਕਿ ਹੁਣ ਉਹ ਪੈਸੇ ਕੁਮਾਉਣ ਲਈ ਉਸਦਾ ਇਸਤੇਮਾਲ ਨਹੀਂ ਕਰ ਸੱਕਦੇ ਸੀ। ਇਸ ਲਈ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨੂੰ ਫ਼ੜਿਆ ਅਤੇ ਸ਼ਹਿਰ ਦੀ ਸਭਾ ਵਾਲੀ ਥਾਂ ਤੇ ਖਿੱਚ ਲਿਆਏ। ਉਸ ਸ਼ਹਿਰ ਦੇ ਸੂਬੇਦਾਰ ਉੱਥੇ ਸਨ।

Occurences : 11

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்