ਮੱਤੀ 11:25
ਯਿਸੂ ਆਪਣੇ ਲੋਕਾਂ ਨੂੰ ਵਿਸ਼ਰਾਮ ਦਿੰਦਾ ਤਦ ਯਿਸੂ ਨੇ ਆਖਿਆ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ ਅਤੇ ਜੋ ਤੂੰ ਇਨ੍ਹਾਂ ਗੱਲਾਂ ਨੂੰ ਸਿਆਣੇ ਅਤੇ ਚੁਸਤ ਲੋਕਾਂ ਤੋਂ ਗੁਪਤ ਰੱਖਿਆ। ਪਰ ਤੂੰ ਇਹ ਗੱਲਾਂ ਆਮ ਆਦਮੀਆਂ ਨੂੰ ਪ੍ਰਗਟ ਕੀਤੀਆਂ ਹਨ।
ਮੱਤੀ 25:18
ਪਰ ਜਿਸ ਨੂੰ ਧਨ ਦਾ ਸਿਰਫ਼ ਇੱਕ ਹੀ ਤੋੜਾ ਮਿਲਿਆ ਸੀ, ਉਸ ਨੇ ਧਰਤੀ ਵਿੱਚ ਟੋਆ ਪੁਟਿਆ ਅਤੇ ਆਪਣੇ ਮਾਲਕ ਦਾ ਧਨ ਦੱਬ ਦਿੱਤਾ।
ਲੋਕਾ 10:21
ਯਿਸੂ ਦਾ ਪਿਤਾ ਅੱਗੇ ਪ੍ਰਾਰਥਨਾ ਕਰਨਾ ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਾਲਾਕ ਲੋਕਾਂ ਤੋਂ ਲੁਕਾਇਆ, ਪਰ ਬੱਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ।
੧ ਕੁਰਿੰਥੀਆਂ 2:7
ਪਰ ਅਸੀਂ ਪਰਮੇਸ਼ੁਰ ਦੀ ਗੁਪਤ ਸਿਆਣਪ ਬਾਰੇ ਗੱਲ ਕਰ ਰਹੇ ਹਾਂ। ਇਹ ਸਿਆਣਪ ਲੋਕਾਂ ਤੋਂ ਲਕੋਈ ਗਈ ਹੈ। ਪਰਮੇਸ਼ੁਰ ਨੇ ਇਹ ਸਿਆਣਪ ਸਾਡੀ ਮਹਿਮਾਂ ਲਈ ਵਿਉਂਤੀ ਹੈ। ਉਸ ਨੇ ਇਸਦੀ ਯੋਜਨਾ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਦੀ ਬਣਾ ਲਈ ਸੀ।
ਅਫ਼ਸੀਆਂ 3:9
ਅਤੇ ਪਰਮੇਸ਼ੁਰ ਨੇ ਮੈਨੂੰ ਸਮੂਹ ਲੋਕਾਂ ਨੂੰ ਆਪਣੇ ਗੁਪਤ ਸੱਚ ਦੀ ਯੋਜਨਾ ਦੱਸਣ ਦਾ ਕੰਮ ਦਿੱਤਾ। ਇਹ ਗੁਪਤ ਸੱਚ ਆਦਿਕਾਲ ਤੋਂ ਪਰਮੇਸ਼ੁਰ ਵਿੱਚ ਛੁਪਿਆ ਹੋਇਆ ਸੀ। ਇਹ ਪਰਮੇਸ਼ੁਰ ਹੀ ਹੈ ਜਿਸਨੇ ਹਰ ਸ਼ੈਅ ਦੀ ਸਿਰਜਣਾ ਕੀਤੀ ਹੈ।
ਕੁਲੁੱਸੀਆਂ 1:26
ਇਹ ਉਪਦੇਸ਼ ਉਹ ਗੁਪਤ ਸੱਚ ਹੈ ਜੋ ਸਦੀਆਂ ਅਤੇ ਪੀੜ੍ਹੀਆਂ ਤੱਕ ਲੋਕਾਂ ਤੋਂ ਲੁਕਾਇਆ ਹੋਇਆ ਸੀ। ਪਰ ਹੁਣ ਇਹ ਸੱਚ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਜਾਹਰ ਕੀਤਾ ਗਿਆ ਹੈ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்