Matthew 9:3
ਕਈ ਨੇਮ ਦੇ ਉਪਦੇਸ਼ਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਮਨ ਵਿੱਚ ਕਿਹਾ ਕਿ ਇਹ ਮਨੁੱਖ ਤਾਂ ਪਰਮੇਸ਼ੁਰ ਦੀ ਤਰ੍ਹਾਂ ਬੋਲ ਰਿਹਾ ਹੈ, “ਇਹ ਮਨੁੱਖ ਕੁਫ਼ਰ ਬੋਲਦਾ ਹੈ।”
Matthew 26:65
ਜਦੋਂ ਸਰਦਾਰ ਜਾਜਕ ਨੇ ਇਹ ਸੁਣਿਆ ਉਹ ਬੜੇ ਕਰੋਧ ਵਿੱਚ ਆਇਆ। ਤਾਂ ਉਸ ਨੇ ਆਪਣੇ ਕੱਪੜੇ ਪਾੜੇ ਅਤੇ ਆਖਿਆ, “ਇਸ ਮਨੁੱਖ ਨੇ ਉਹ ਗੱਲਾਂ ਆਖਿਆਂ ਹਨ ਜੋ ਪਰਮੇਸ਼ੁਰ ਦੇ ਖਿਲਾਫ਼ ਹਨ, ਇਸ ਲਈ ਸਾਨੂੰ ਕੋਈ ਹੋਰ ਗਵਾਹੀ ਨਹੀਂ ਲੋੜੀਂਦੀ। ਤੁਸੀਂ ਸਭ ਨੇ ਇਸ ਨੂੰ ਪਰਮੇਸ਼ੁਰ ਦੇ ਖਿਲਾਫ਼ ਬੋਲਦਿਆਂ ਸੁਣਿਆ ਹੈ।
Matthew 27:39
ਅਤੇ ਆਉਣ ਜਾਣ ਵਾਲੇ ਲੋਕ ਉਸ ਨੂੰ ਆਉਂਦੇ ਜਾਂਦੇ ਹੋਏ ਤਾਨੇ ਮਾਰਨ ਲੱਗੇ ਅਤੇ ਸਿਰ ਹਿਲਾਕੇ ਕਹਿਣ ਲੱਗੇ,
Mark 3:28
“ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਸਾਰੇ ਪਾਪ ਮਾਫ਼ ਕੀਤੇ ਜਾਣਗੇ ਅਤੇ ਜੋ ਵੀ ਉਹ ਪਰਮੇਸ਼ੁਰ ਦੇ ਵਿਰੁੱਧ ਬੋਲੇ ਉਹ ਵੀ ਮਾਫ਼ ਕਰ ਦਿੱਤਾ ਜਾਵੇਗਾ,
Mark 3:29
ਪਰ ਜੇਕਰ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਝ ਆਖਦਾ ਹੈ, ਤਾਂ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਅਤੇ ਉਹ ਹਮੇਸ਼ਾ ਉਸ ਪਾਪ ਦਾ ਦੋਸ਼ੀ ਰਹੇਗਾ।”
Mark 15:29
ਅਤੇ ਜੋ ਲੋਕ ਉੱਥੋਂ ਦੀ ਲੰਘੇ ਉਨ੍ਹਾਂ ਨੇ ਉਸਦਾ ਮਜ਼ਾਕ ਉਡਾਇਆ। ਉਨ੍ਹਾਂ ਨੇ ਆਪਣੇ ਸਿਰ ਹਿਲਾਏ ਅਤੇ ਆਖਿਆ, “ਬੱਲ, ਤੂੰ ਆਖਿਆ ਸੀ ਕਿ ਤੂੰ ਇਹ ਮੰਦਰ ਨਸ਼ਟ ਕਰ ਸੱਕਦਾ ਹੈ ਅਤੇ ਤਿੰਨਾਂ ਦਿਨਾਂ ਵਿੱਚ ਬਣਾ ਸੱਕਦਾ ਹੈ।
Luke 12:10
“ਜੇਕਰ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਕਹਿੰਦਾ ਹੈ ਤਾਂ ਮਾਫ਼ ਕੀਤਾ ਜਾ ਸੱਕਦਾ ਹੈ ਪਰ ਜੇ ਕੋਈ ਪਵਿੱਤਰ ਆਤਮਾ ਦੇ ਖਿਲਾਫ਼ ਮੰਦੀਆਂ ਗੱਲਾਂ ਕਹਿੰਦਾ ਹੈ ਤਾਂ ਉਸ ਨੂੰ ਮਾਫ਼ ਨਹੀਂ ਕੀਤਾ ਜਾਵੇਗਾ।
Luke 22:65
ਉਨ੍ਹਾਂ ਲੋਕਾਂ ਨੇ ਉਸ ਨੂੰ ਬਹੁਤ ਕੁਝ ਮੰਦਾ ਆਖਿਆ।
Luke 23:39
ਦੋਨਾਂ ਅਪਰਾਧੀਆਂ ਵਿੱਚੋਂ ਇੱਕ ਯਿਸੂ ਦੀ ਬੇਇੱਜ਼ਤੀ ਕਰਦਾ ਹੋਇਆ ਬੋਲਿਆ, “ਕੀ ਤੂੰ ਮਸੀਹ ਨਹੀਂ ਹੈ? ਜੇ ਤੂੰ ਮਸੀਹ ਹੈ ਤਾਂ ਆਪਣੇ-ਆਪ ਨੂੰ ਵੀ ਬਚਾ ਅਤੇ ਸਾਨੂੰ ਵੀ ਬਚਾ!”
John 10:36
ਫਿਰ ਤੁਸੀਂ ਕਿਵੇਂ ਕਹਿ ਸੱਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹਾਂ। ਸਿਰਫ਼ ਕਿਉਂ ਕਿ ਮੈਂ ਆਖਿਆ ਹੈ, ‘ਮੈਂ ਪਰਮੇਸ਼ੁਰ ਦਾ ਪੁੱਤਰ ਹਾਂ?’ ਮੈਂ ਉਹ ਹਾਂ ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।
Occurences : 35
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்