Base Word
הֶבֶל
Short Definitionemptiness or vanity; figuratively, something transitory and unsatisfactory; often used as an adverb
Long Definitionvapour, breath
Derivationor (rarely in the abs.) הֲבֵל; from H1891
International Phonetic Alphabethɛˈbɛl
IPA modhɛˈvɛl
Syllablehebel
Dictionheh-BEL
Diction Modheh-VEL
Usage× altogether, vain, vanity
Part of speechn-m

ਅਸਤਸਨਾ 32:21
ਉਨ੍ਹਾਂ ਨੇ ਮੈਨੂੰ (ਭੂਤਾ ਨਾਲ) ਜਿਹੜੇ ਦੇਵਤੇ ਨਹੀਂ ਹਨ, ਈਰਖਾਲੂ ਬਣਾ ਦਿੱਤਾ ਸੀ। ਉਨ੍ਹਾਂ ਨੇ ਮੈਨੂੰ ਉਨ੍ਹਾਂ ਬੁੱਤਾਂ ਨਾਲ ਨਾਰਾਜ਼ ਕਰ ਦਿੱਤਾ ਸੀ। ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਬਾਰੇ ਈਰਖਾਲੂ ਬਣਾ ਦਿਆਂਗਾ ਜਿਹੜੇ ਸੱਚੀ ਕੌਮ ਨਹੀਂ ਹਨ। ਮੈਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨਾਲ ਨਾਰਾਜ਼ ਕਰ ਦਿਆਂਗਾ ਜਿਹੜੇ ਮੂਰਖ ਕੌਮ ਹਨ।

੧ ਸਲਾਤੀਨ 16:13
ਇਹ ਸਭ ਕੁਝ ਬਆਸ਼ਾ ਅਤੇ ਏਲਾਹ ਦੇ ਪਾਪਾਂ ਕਾਰਣ ਹੋਇਆ। ਉਨ੍ਹਾਂ ਨੇ ਖੁਦ ਹੀ ਪਾਪ ਨਹੀਂ ਕੀਤੇ ਸਗੋਂ ਇਸਰਾਏਲ ਤੋਂ ਵੀ ਪਾਪ ਕਰਵਾਏ। ਯਹੋਵਾਹ ਉਨ੍ਹਾਂ ਦੇ ਬੁੱਤਾਂ ਕਾਰਣ ਕ੍ਰੋਧਿਤ ਹੋ ਗਿਆ।

੧ ਸਲਾਤੀਨ 16:26
ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਵਾਂਗ ਸਾਰੇ ਪਾਪ ਕੀਤੇ, ਅਤੇ ਇਸਰਾਏਲ ਦੇ ਲੋਕਾਂ ਤੋਂ ਵੀ ਪਾਪ ਕਰਵਾਏ। ਉਨ੍ਹਾਂ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਬੇਕਾਰ ਬੁੱਤਾਂ ਕਾਰਣ ਗੁੱਸੇ ਕਰ ਦਿੱਤਾ।

੨ ਸਲਾਤੀਨ 17:15
ਯਹੋਵਾਹ ਨੇ ਜੋ ਨੇਮ ਅਤੇ ਵਿਧੀਆਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹੀਆਂ ਸਨ ਉਨ੍ਹਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਯਹੋਵਾਹ ਦੀਆਂ ਚਿਤਾਵਨੀਆਂ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਨਕਾਰੇ ਹੋਏ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕੀਤੀ ਤਾਂ ਉਹ ਆਪ ਵੀ ਨਕਾਰੇ ਗਏ। ਉਹ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ। ਉਨ੍ਹਾਂ ਨੇ ਵੀ ਉਨ੍ਹਾਂ ਦੇ ਵਾਂਗ ਭੈੜੇ ਕੰਮ ਕੀਤੇ ਜਦ ਕਿ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਭੈੜੇ ਕੰਮ ਕਰਨ ਤੋਂ ਖਬਰਦਾਰ ਕੀਤਾ ਸੀ।

ਅੱਯੂਬ 7:16
ਮੈਂ ਆਪਣੀ ਜਿਂਦਗੀ ਨੂੰ ਨਫਰਤ ਕਰਦਾ ਹਾਂ ਮੈਂ ਇਸਦਾ ਖਹਿੜਾ ਛੱਡਿਆ। ਮੈਂ ਸਦਾ ਲਈ ਨਹੀਂ ਜਿਉਣਾ ਚਾਹੁੰਦਾ। ਮੈਨੂੰ ਇੱਕਲਿਆਂ ਛੱਡ ਦੇਵੋ। ਮੇਰੀ ਜ਼ਿੰਦਗੀ ਦਾ ਕੁਝ ਵੀ ਅਰਬ ਨਹੀਂ।

ਅੱਯੂਬ 9:29
ਮੈਨੂੰ ਤਾਂ ਪਹਿਲਾਂ ਹੀ ਦੋਸ਼ੀ ਮੰਨ ਲਿਆ ਗਿਆ ਹੈ। ਇਸ ਲਈ ਮੈਂ ਕੋਸ਼ਿਸ਼ ਕਿਉਂ ਕਰਦਾ ਹਾਂ? ਮੈਂ ਆਖਦਾ ਹਾਂ ਇਸ ਨੂੰ ਭੁੱਲ ਜਾ।

ਅੱਯੂਬ 21:34
“ਇਸ ਲਈ ਆਪਣੇ ਖਾਲੀ ਸ਼ਬਦਾਂ ਨਾਲ ਤੁਸੀਂ ਮੈਨੂੰ ਰਾਹਤ ਨਹੀਂ ਪਹੁੰਚਾ ਸੱਕਦੇ। ਤੁਹਾਡੇ ਸ਼ਬਦ ਬਿਨਾ ਸਾਜ਼ਿਸ਼ ਦੇ ਕੁਝ ਨਹੀਂ ਹਨ।”

ਅੱਯੂਬ 27:12
ਤੁਸੀਂ ਖੁਦ ਆਪਣੀਆਂ ਅੱਖਾਂ ਨਾਲ ਪਰਮੇਸ਼ੁਰ ਦੀ ਸ਼ਕਤੀ ਦੇਖੀ ਹੈ। ਇਸ ਲਈ ਇਹੋ ਜਿਹੀਆਂ ਫ਼ਿਜ਼ੂਲ ਗੱਲਾਂ ਕਿਉਂ ਕਰਦੇ ਹੋ।

ਅੱਯੂਬ 35:16
ਇਹੀ ਕਾਰਣ ਹੈ ਕਿ ਅੱਯੂਬ ਆਪਣੀ ਬੇਕਾਰ ਗੱਲ ਜਾਰੀ ਰੱਖਦਾ। ਉਹ ਇੰਝ ਵਿਹਾਰ ਕਰਦਾ ਜਿਵੇਂ ਕਿ ਉਹ ਮਹੱਤਵਪੂਰਣ ਹੋਵੇ। ਇਹ ਵੇਖਣਾ ਆਸਾਨ ਹੈ ਕਿ ਅੱਯੂਬ ਇਹ ਵੀ ਨਹੀਂ ਜਾਣਦਾ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ?”

ਜ਼ਬੂਰ 31:6
ਮੈਂ ਉਨ੍ਹਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਝੂਠੇ ਦੇਵਤਿਆਂ ਦੀ ਪੂਜਾ ਕਰਦੇ ਹਨ। ਮੈਂ ਸਿਰਫ਼ ਯਹੋਵਾਹ ਵਿੱਚ ਹੀ ਯਕੀਨ ਰੱਖਦਾ ਹਾਂ।

Occurences : 73

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்