Base Word
חַלּוֹן
Short Definitiona window (as perforated)
Long Definitionwindow (piercing of the wall)
DerivationH2490
International Phonetic Alphabetħɑlˈlon̪
IPA modχɑˈlo̞wn
Syllableḥallôn
Dictionhahl-LONE
Diction Modha-LONE
Usagewindow
Part of speechn

ਪੈਦਾਇਸ਼ 8:6
ਚਾਲੀ ਦਿਨਾਂ ਮਗਰੋਂ, ਨੂਹ ਨੇ ਉਹ ਖਿੜਕੀ ਖੋਲ੍ਹੀ, ਜਿਹੜੀ ਉਸ ਨੇ ਕਿਸ਼ਤੀ ਵਿੱਚ ਬਣਾਈ ਸੀ।

ਪੈਦਾਇਸ਼ 26:8
ਜਦੋਂ ਇਸਹਾਕ ਉੱਥੇ ਲੰਮੇ ਸਮੇਂ ਤੀਕ ਰਹਿ ਚੁੱਕਿਆ ਸੀ ਤਾਂ ਅਬੀਮਲਕ ਨੇ ਆਪਣੀ ਖਿੜਕੀ ਵਿੱਚੋਂ ਬਾਹਰ ਝਾਕਿਆ ਅਤੇ ਉਸ ਨੇ ਦੇਖਿਆ ਕਿ ਇਸਹਾਕ ਅਤੇ ਉਸਦੀ ਪਤਨੀ ਖੇਡ ਰਹੇ ਸਨ।

ਯਸ਼ਵਾ 2:15
ਰਾਹਾਬ ਦਾ ਘਰ ਸ਼ਹਿਰ ਦੀ ਦੀਵਾਰ ਦੇ ਨਾਲ ਬਣਿਆ ਹੋਇਆ ਸੀ। ਇਹ ਦੀਵਾਰ ਦਾ ਹਿੱਸਾ ਸੀ। ਇਸ ਲਈ ਰਾਹਾਬ ਨੇ ਆਦਮੀਆਂ ਨੂੰ ਰਸੇ ਰਾਹੀਂ ਖਿੜਕੀ ਵਿੱਚੋਂ ਹੇਠਾ ਉਤਾਰ ਦਿੱਤਾ।

ਯਸ਼ਵਾ 2:18
ਤੁਸੀਂ ਇਹ ਲਾਲ ਰੱਸਾ ਸਾਡੇ ਬਚ ਨਿਕਲਣ ਵਿੱਚ ਸਹਾਇਤਾ ਕਰਨ ਲਈ ਵਰਤ ਰਹੇ ਹੋ। ਅਸੀਂ ਇਸ ਧਰਤੀ ਉੱਤੇ ਵਾਪਸ ਆਵਾਂਗੇ। ਉਸ ਵੇਲੇ ਤੁਸੀਂ ਇਹ ਲਾਲ ਰੱਸਾ ਆਪਣੀ ਖਿੜਕੀ ਨਾਲ ਜ਼ਰੂਰ ਬੰਨ੍ਹ ਦੇਣਾ। ਤੁਸੀਂ ਆਪਣੇ ਪਿਤਾ, ਆਪਣੀ ਮਾਤਾ, ਆਪਣੇ ਭਰਾਵਾਂ ਅਤੇ ਆਪਣੇ ਪਰਿਵਾਰ ਦੇ ਸਾਰੇ ਮੈਂਬਰਾ ਨੂੰ ਆਪਣੇ ਘਰ ਵਿੱਚ ਜ਼ਰੂਰ ਨਾਲ ਲੈ ਆਉਣਾ।

ਯਸ਼ਵਾ 2:21
ਰਾਹਾਬ ਨੇ ਜਵਾਬ ਦਿੱਤਾ, “ਮੈਂ ਬਿਲਕੁਲ ਉਵੇਂ ਹੀ ਕਰਾਂਗੀ ਜਿਵੇਂ ਤੁਸੀਂ ਆਖਿਆ ਹੈ।” ਰਾਹਾਬ ਨੇ ਉਨ੍ਹਾਂ ਨੂੰ ਵਿਦਾ ਕਰ ਦਿੱਤਾ ਅਤੇ ਆਦਮੀ ਉਸ ਦੇ ਘਰ ਤੋਂ ਚੱਲੇ ਗਏ। ਫ਼ੇਰ ਰਾਹਾਬ ਨੇ ਖਿੜਕੀ ਵਿੱਚ ਲਾਲ ਰੱਸਾ ਬੰਨ੍ਹ ਦਿੱਤਾ।

ਕਜ਼ਾૃ 5:28
“ਦੇਖੋ, ਉਹ ਸੀਸਰਾ ਦੀ ਮਾਂ ਖੜੀ, ਬਾਰੀ ਵਿੱਚੋਂ ਦੇਖ ਰਹੀ ਹੈ, ਪਰਦਿਆਂ ਵਿੱਚੋਂ ਦੇਖ ਰਹੀ ਅਤੇ ਰੋ ਰਹੀ ਹੈ। ‘ਸੀਸਰਾ ਦੇ ਰੱਥ ਨੇ ਇੰਨੀ ਦੇਰ ਕਿਉਂ ਲਾ ਦਿੱਤੀ ਹੈ? ਮੈਨੂੰ ਉਸ ਦੇ ਰੱਥਾਂ ਦੀ ਆਵਾਜ਼ ਕਿਉਂ ਸੁਣਦੀ ਨਹੀਂ?’

੧ ਸਮੋਈਲ 19:12
ਤਾਂ ਮੀਕਲ ਨੇ ਦਾਊਦ ਨੂੰ ਬਾਰੀ ਵਾਲੇ ਪਾਸਿਉਂ ਥੱਲੇ ਕੱਢਿਆ ਅਤੇ ਉਹ ਬਚਕੇ ਉੱਥੋਂ ਨੱਸ ਗਿਆ।

੨ ਸਮੋਈਲ 6:16
ਉਸ ਵਕਤ ਸ਼ਾਊਲ ਦੀ ਧੀ ਮੀਕਲ ਬਾਰੀ ਵਿੱਚੋਂ ਇਹ ਸਭ ਵੇਖ ਰਹੀ ਸੀ, ਜਦ ਉਸ ਨੇ ਵੇਖਿਆ ਕਿ ਦਾਊਦ ਪਾਤਸ਼ਾਹ ਯਹੋਵਾਹ ਦੇ ਅੱਗੇ ਨੱਚਦਾ-ਟੱਪਦਾ ਆ ਰਿਹਾ ਹੈ ਤਾਂ ਉਹ ਦਾਊਦ ਦੀ ਅਜਿਹੀ ਹਰਕਤ ਤੇ ਬੜੀ ਦੁੱਖੀ ਹੋਈ ਉਸ ਨੂੰ ਜਾਪਿਆ ਕਿ ਉਹ ਆਪਣਾ ਮਜ਼ਾਕ ਆਪ ਬਣਾ ਰਿਹਾ ਹੈ।

੧ ਸਲਾਤੀਨ 6:4
ਇਸਦੀਆਂ ਖਿੜਕੀਆਂ ਬਾਹਰਲੇ ਪਾਸੇ ਨੂੰ ਤੰਗ ਅਤੇ ਅੰਦਰਲੇ ਪਾਸੇ ਵੱਲ ਨੂੰ ਵਡੀਆਂ ਸਨ, ਜਿਹੜੀਆਂ ਕਿ ਜਾਲੀਦਾਰ ਸਨ।

੨ ਸਲਾਤੀਨ 9:30
ਈਜ਼ਬਲ ਦੀ ਭਿਆਨਕ ਮੌਤ ਜਦੋਂ ਯੇਹੂ ਯਿਜ਼ਰਏਲ ਵਿੱਚ ਗਿਆ ਤਾਂ ਈਜ਼ਬਲ ਨੇ ਜਦ ਉਸ ਦੇ ਆਉਣ ਦੀ ਖਬਰ ਸੁਣੀ ਤਾਂ ਉਸ ਨੇ ਆਪਣੀਆਂ ਅੱਖਾਂ ਕਜਲ ਪਾਇਆ ਅਤੇ ਆਪਣੇ ਵਾਲਾਂ ਨੂੰ ਸੁਆਰ ਕੇ ਬਾਰੀ ਵਿੱਚੋਂ ਝਾਕਣ ਲਗੀ।

Occurences : 31

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்