Titus 1:6
ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸ ਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹੜੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ।
Titus 1:6 in Other Translations
King James Version (KJV)
If any be blameless, the husband of one wife, having faithful children not accused of riot or unruly.
American Standard Version (ASV)
if any man is blameless, the husband of one wife, having children that believe, who are not accused of riot or unruly.
Bible in Basic English (BBE)
Men having a good record, husbands of one wife, whose children are of the faith, children of whom it may not be said that they are given to loose living or are uncontrolled.
Darby English Bible (DBY)
if any one be free from all charge [against him], husband of one wife, having believing children not accused of excess or unruly.
World English Bible (WEB)
if anyone is blameless, the husband of one wife, having children who believe, who are not accused of loose or unruly behavior.
Young's Literal Translation (YLT)
if any one is blameless, of one wife a husband, having children stedfast, not under accusation of riotous living or insubordinate --
| If | εἴ | ei | ee |
| any | τίς | tis | tees |
| be | ἐστιν | estin | ay-steen |
| blameless, | ἀνέγκλητος | anenklētos | ah-NAYNG-klay-tose |
| the husband | μιᾶς | mias | mee-AS |
| of one | γυναικὸς | gynaikos | gyoo-nay-KOSE |
| wife, | ἀνήρ | anēr | ah-NARE |
| having | τέκνα | tekna | TAY-kna |
| faithful | ἔχων | echōn | A-hone |
| children | πιστά | pista | pee-STA |
| not | μὴ | mē | may |
| accused | ἐν | en | ane |
of | κατηγορίᾳ | katēgoria | ka-tay-goh-REE-ah |
| riot | ἀσωτίας | asōtias | ah-soh-TEE-as |
| or | ἢ | ē | ay |
| unruly. | ἀνυπότακτα | anypotakta | ah-nyoo-POH-tahk-ta |
Cross Reference
੧ ਤਿਮੋਥਿਉਸ 3:12
ਜਿਹੜੇ ਆਦਮੀ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਕੇਵਲ ਇੱਕ ਪਤਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣੇ ਬੱਚਿਆਂ ਦੇ ਚੰਗੇ ਆਗੂ ਹੋਣਾ ਚਾਹੀਦਾ ਹੈ।
੧ ਤਿਮੋਥਿਉਸ 3:2
ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।
ਤੀਤੁਸ 1:10
ਬਹੁਤ ਸਾਰੇ ਅਜਿਹੇ ਲੋਕ ਹਨ ਜਿਹੜੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹੜੇ ਫ਼ਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸੱਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹੜੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ।
ਤੀਤੁਸ 1:6
ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸ ਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹੜੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ।
ਹਿਜ਼ ਕੀ ਐਲ 44:22
ਜਾਜਕਾਂ ਨੂੰ ਕਿਸੇ ਵਿਧਵਾ ਜਾਂ ਤਲਾਕਸ਼ੁਦਾ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ। ਨਹੀਂ, ਉਨ੍ਹਾਂ ਨੂੰ ਸਿਰਫ਼ ਇਸਰਾਏਲ ਦੇ ਪਰਿਵਾਰ ਦੀ ਕਿਸੇ ਕੁਆਰੀ ਕੁੜੀ ਨਾਲ ਜਾਂ ਕਿਸੇ ਜਾਜਕ ਦੀ ਵਿਧਵਾ ਨਾਲ ਹੀ ਸ਼ਾਦੀ ਕਰਨੀ ਚਾਹੀਦੀ ਹੈ।
੧ ਥੱਸਲੁਨੀਕੀਆਂ 5:14
ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦੇਣ ਲਈ ਆਖਦੇ ਹਾਂ ਜਿਹੜੇ ਕੰਮ ਨਹੀਂ ਕਰਦੇ। ਉਨ੍ਹਾਂ ਲੋਕਾਂ ਦੀ ਹੌਂਸਲਾ ਅਫ਼ਜ਼ਾਈ ਕਰੋ ਜਿਹੜੇ ਡਰਦੇ ਹਨ। ਜਿਹੜੇ ਕਮਜ਼ੋਰ ਹਨ ਉਨ੍ਹਾਂ ਦੀ ਸਹਾਇਤਾ ਕਰੋ। ਹਰ ਕਿਸੇ ਨਾਲ ਨਿਮ੍ਰ ਹੋਵੋ।
ਅਫ਼ਸੀਆਂ 5:18
ਮੈਅ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ।
ਲੋਕਾ 1:5
ਜ਼ਕਰਯਾਹ ਅਤੇ ਇਲੀਸਬਤ ਉਨ੍ਹਾਂ ਦਿਨਾਂ ਵਿੱਚ ਜਦੋਂ ਹੇਰੋਦੇਸ ਯਹੂਦਿਯਾ ਵਿੱਚ ਰਾਜ ਕਰਦਾ ਸੀ, ਉੱਥੇ ਜ਼ਕਰਯਾਹ ਨਾਉਂ ਦਾ ਇੱਕ ਜਾਜਕ ਸੀ। ਉਹ ਅਬੀਯਾਹ ਦੇ ਜਾਜਕ ਸਮੂਹ ਵਿੱਚੋਂ ਸੀ ਅਤੇ ਉਸਦੀ ਪਤਨੀ ਦਾ ਨਾਉਂ ਇਲੀਸਬਤ ਸੀ ਅਤੇ ਉਹ ਹਾਰੂਨ ਦੇ ਖਾਨਦਾਨ ਵਿੱਚੋਂ ਸੀ।
ਮਲਾਕੀ 2:15
ਪਰਮੇਸ਼ੁਰ ਪਤੀ-ਪਤਨੀ ਨੂੰ ਇੱਕ ਜਿਸਮ, ਇੱਕ ਰੂਹ ਵਜੋਂ ਵੇਖਣਾ ਚਾਹੁੰਦਾ ਹੈ ਤਾਂ ਜੋ ਉਨ੍ਹਾਂ ਨੂੰ ਪਵਿੱਤਰ ਬੱਚੇ ਪੈਦਾ ਹੋਣ। ਇਸ ਲਈ ਤੁਹਾਨੂੰ ਉਸ ਆਤਮਿਕ ਏਕਤਾ ਦੀ ਰੱਖਿਆ ਕਰਨੀ ਚਾਹੀਦੀ ਹੈ ਅਤੇ ਆਪਣੀ ਪਤਨੀ ਨਾਲ ਫ਼ਰੇਬ ਨਹੀਂ ਕਰਨਾ ਚਾਹੀਦਾ। ਉਹ ਜੁਆਨੀ ਤੋਂ ਤੇਰੇ ਅੰਗ-ਸੰਗ ਰਹੀ ਹੈ।
ਅਮਸਾਲ 28:7
ਸੂਝਵਾਨ ਪੁੱਤਰ ਨੇਮ ਤੇ ਚੱਲਦਾ ਹੈ ਪਰ ਉਹ ਜਿਹੜਾ ਬੇਕਾਰ ਲੋਕਾਂ ਦਾ ਸੰਗ ਕਰਦਾ, ਆਪਣੇ ਪਿਉ ਨੂੰ ਬੇਇੱਜ਼ਤ ਕਰਦਾ ਹੈ।
੧ ਸਮੋਈਲ 3:12
ਜਿਸ ਦਿਨ ਮੈਂ ਏਲੀ ਦੇ ਪਰਿਵਾਰ ਦਾ ਨਿਆਂ ਕਰਾਂਗਾ, ਮੈਂ ਪੂਰੀ ਤਰ੍ਹਾਂ ਉਸ ਦੇ ਪਰਿਵਾਰ ਨੂੰ ਸਜ਼ਾ ਦੇਵਾਂਗਾ। ਮੈਂ ਉਸ ਦੇ ਪਰਿਵਾਰ ਦੇ ਖਿਲਾਫ਼ ਬੋਲਿਆ ਸਭ ਕੁਝ ਪੂਰਾ ਕਰਾਂਗਾ-ਸ਼ੁਰੂਆਤ ਤੋਂ ਲੈ ਕੇ ਅੰਤ ਤੀਕ।
੧ ਸਮੋਈਲ 2:29
ਤਾਂ ਫ਼ਿਰ ਤੂੰ ਬਲੀਆਂ ਅਤੇ ਸੁਗਾਤਾਂ ਦਾ ਸਂਮਾਨ ਕਿਉਂ ਨਾ ਕੀਤਾ? ਤੂੰ ਆਪਣੇ ਪੁੱਤਰਾਂ ਨੂੰ ਮੇਰੇ ਤੋਂ ਵੱਧ ਸੰਮਾਨ ਦਿੰਦਾ ਹੈ ਅਤੇ ਉਸ ਮਾਸ ਦੇ ਸਭ ਤੋਂ ਵੱਧੀਆਂ ਹਿੱਸੇ ਖਾਕੇ ਮੋਟਾ ਹੋ ਗਿਆ ਹੈਂ ਜੋ ਇਸਰਾਏਲੀ ਮੇਰੇ ਕੋਲ ਲਿਆਉਂਦੇ ਹਨ।’
੧ ਸਮੋਈਲ 2:22
ਏਲੀ ਆਪਣੇ ਬਦ ਬੱਚਿਆਂ ਉੱਤੇ ਕਾਬੂ ਨਾ ਪਾ ਸੱਕਿਆ ਏਲੀ ਬਹੁਤ ਬੁੱਢਾ ਹੋ ਗਿਆ ਸੀ ਅਤੇ ਸ਼ਿਲੋਹ ਵਿੱਚ ਇਸਰਾਏਲੀਆਂ ਬਾਰੇ ਆਪਣੇ ਪੁੱਤਰਾਂ ਦੀਆਂ ਬਦ ਕਰਨੀਆਂ ਬਾਰੇ ਸੁਣਦਾ ਰਹਿੰਦਾ। ਉਸ ਨੂੰ ਇਹ ਵੀ ਖਬਰ ਮਿਲੀ ਕਿ ਉਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ ਦੁਆਰ ਉੱਤੇ ਉਨ੍ਹਾਂ ਔਰਤਾਂ ਨਾਲ ਵੀ ਸੌਁਦੇ ਸਨ ਜਿਹੜੀਆਂ ਯਹੋਵਾਹ ਲਈ ਭੇਟਾ ਲਿਆਉਣ ਲਈ ਇਕੱਠੀਆਂ ਹੁੰਦੀਆਂ ਸਨ।
੧ ਸਮੋਈਲ 2:11
ਅਲਕਾਨਾਹ ਅਤੇ ਉਸਦਾ ਪਰਿਵਾਰ ਆਪਣੇ ਘਰ ਰਾਮਾਹ ਨੂੰ ਪਰਤ ਗਏ। ਉਹ ਬਾਲਕ ਸ਼ੀਲੋਹ ਵਿੱਚ ਹੀ ਰਿਹਾ ਅਤੇ ਏਲੀ ਜਾਜਕ ਦੇ ਥੱਲੇ ਯਹੋਵਾਹ ਦੀ ਟਹਿਲ ਕਰਦਾ ਰਿਹਾ।
ਅਹਬਾਰ 21:14
ਪਰਧਾਨ ਜਾਜਕ ਨੂੰ ਕਿਸੇ ਵਿਧਵਾ, ਕਿਸੇ ਤਲਾਕਸ਼ੁਦਾ ਔਰਤ ਜਾਂ ਕਿਸੇ ਵੇਸਵਾ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ। ਉਹ ਸਿਰਫ਼ ਆਪਣੇ ਲੋਕਾਂ ਵਿੱਚੋਂ ਹੀ ਕਿਸੇ ਕੁਆਰੀ ਕੁੜੀ ਨਾਲ ਸ਼ਾਦੀ ਕਰ ਸੱਕਦਾ ਹੈ।
ਅਹਬਾਰ 21:7
“ਇੱਕ ਜਾਜਕ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੈ। ਇਸ ਲਈ ਜਾਜਕ ਨੂੰ ਕਿਸੇ ਵੇਸਵਾ, ਕਿਸੇ ਕਲੰਕਤ ਔਰਤ ਜਾਂ ਤਲਾਕਸ਼ੁਦਾ ਔਰਤ ਨਾਲ ਸ਼ਾਦੀ ਨਹੀਂ ਕਰਨੀ ਚਾਹੀਦੀ।
ਪੈਦਾਇਸ਼ 18:19
ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।”