Zechariah 10:12
ਯਹੋਵਾਹ ਆਪਣੀ ਪਰਜਾ ਨੂੰ ਮਜ਼ਬੂਤ ਤੇ ਤਕੜਿਆਂ ਕਰੇਗਾ। ਅਤੇ ਉਹ ਉਸ ਦੇ ਲਈ ਅਤੇ ਉਸ ਦੇ ਨਾਂ ਲਈ ਜਿਉਂਦੇ ਰਹਿਣਗੇ। ਯਹੋਵਾਹ ਇਹ ਗੱਲਾਂ ਆਖਦਾ ਹੈ।
Zechariah 10:12 in Other Translations
King James Version (KJV)
And I will strengthen them in the LORD; and they shall walk up and down in his name, saith the LORD.
American Standard Version (ASV)
And I will strengthen them in Jehovah; and they shall walk up and down in his name, saith Jehovah.
Bible in Basic English (BBE)
And their strength will be in the Lord; and their pride will be in his name, says the Lord.
Darby English Bible (DBY)
And I will strengthen them in Jehovah; and they shall walk in his name, saith Jehovah.
World English Bible (WEB)
I will strengthen them in Yahweh; And they will walk up and down in his name," says Yahweh.
Young's Literal Translation (YLT)
And I have made them mighty in Jehovah, And in His name they walk up and down, An affirmation of Jehovah!
| And I will strengthen | וְגִבַּרְתִּים֙ | wĕgibbartîm | veh-ɡee-bahr-TEEM |
| Lord; the in them | בַּֽיהוָ֔ה | bayhwâ | bai-VA |
| down and up walk shall they and | וּבִשְׁמ֖וֹ | ûbišmô | oo-veesh-MOH |
| in his name, | יִתְהַלָּ֑כוּ | yithallākû | yeet-ha-LA-hoo |
| saith | נְאֻ֖ם | nĕʾum | neh-OOM |
| the Lord. | יְהוָֽה׃ | yĕhwâ | yeh-VA |
Cross Reference
ਮੀਕਾਹ 4:5
ਦੂਜੇ ਕੌਮਾਂ ਦੇ ਲੋਕ ਆਪੋ-ਆਪਣੇ ਦੇਵਤਿਆਂ ਨੂੰ ਮੰਨਦੇ ਹਨ। ਪਰ ਅਸੀਂ ਹਮੇਸ਼ਾ-ਹਮੇਸ਼ਾ ਲਈ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਹੀ ਮੰਨਾਂਗੇ।
ਜ਼ਿਕਰ ਯਾਹ 10:6
ਮੈਂ ਯਹੂਦਾਹ ਦੇ ਘਰਾਣੇ ਨੂੰ ਤਕੜਾ ਕਰਾਂਗਾ। ਮੈਂ ਯੂਸਫ਼ ਦੇ ਘਰਾਣੇ ਨੂੰ ਲੜਾਈ ਵਿੱਚ ਜਿਤਾਵਾਂਗਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲੈ ਕੇ ਆਵਾਂਗਾ। ਮੈਂ ਉਨ੍ਹਾਂ ਨੂੰ ਸੁੱਖ-ਆਰਾਮ ਦੇਵਾਂਗਾ। ਉਹ ਇਵੇਂ ਹੋਣਗੇ ਜਿਵੇਂ ਮੈਂ ਉਨ੍ਹਾਂ ਨੂੰ ਕਦੇ ਤਿਆਗਿਆ ਹੀ ਨਹੀਂ। ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਤੇ ਮੈਂ ਉਨ੍ਹਾਂ ਦੀ ਸਹਾਇਤਾ ਕਰਾਂਗਾ।
੧ ਯੂਹੰਨਾ 1:6
ਇਸ ਲਈ ਜੇ ਅਸੀਂ ਆਖਦੇ ਹਾਂ ਕਿ ਅਸੀਂ ਪਰਮੇਸ਼ੁਰ ਨਾਲ ਸੰਗਤ ਰੱਖਦੇ ਹਾਂ, ਪਰ ਅਸੀਂ ਅੰਧਕਾਰ ਵਿੱਚ ਜਿਉਣਾ ਜਾਰੀ ਰੱਖਦੇ ਹਾਂ, ਤਾਂ ਅਸੀਂ ਝੂਠੇ ਹਾਂ ਅਸੀਂ ਸੱਚ ਨਹੀਂ ਬੋਲਦੇ।
੨ ਤਿਮੋਥਿਉਸ 2:1
ਮਸੀਹ ਯਿਸੂ ਦਾ ਵਫ਼ਾਦਾਰ ਸਿਪਾਹੀ ਤਿਮੋਥਿਉਸ ਤੂੰ ਮੇਰੇ ਲਈ ਇੱਕ ਪੁੱਤਰ ਵਰਗਾ ਹੈਂ। ਉਸ ਵਿਸ਼ਵਾਸ ਵਿੱਚ ਮਜ਼ਬੂਤ ਰਹਿ ਜਿਹੜਾ ਸਾਨੂੰ ਮਸੀਹ ਯਿਸੂ ਵਿੱਚ ਹੈ।
੧ ਥੱਸਲੁਨੀਕੀਆਂ 4:1
ਪਰਮੇਸ਼ੁਰ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਭਰਾਵੋ ਅਤੇ ਭੈਣੋ ਹੁਣ ਮੈਂ ਤੁਹਾਨੂੰ ਕੁਝ ਹੋਰ ਗੱਲਾਂ ਬਾਰੇ ਦੱਸਦਾ ਹਾਂ। ਅਸੀਂ ਤੁਹਾਨੂੰ ਜੀਵਨ ਦਾ ਉਹ ਢੰਗ ਸਿੱਖਾਇਆ ਹੈ ਜੋ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸੇ ਢੰਗ ਵਿੱਚ ਜਿਉਂ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁੱਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਇਸੇ ਢੰਗ ਵਿੱਚ ਵੱਧ ਤੋਂ ਵੱਧ ਜਿਉਣ ਲਈ ਉਤਸਾਹਤ ਕਰਦੇ ਹਾਂ।
੧ ਥੱਸਲੁਨੀਕੀਆਂ 2:12
ਅਸੀਂ ਤੁਹਾਨੂੰ ਹੌਂਸਲਾ ਦਿੱਤਾ, ਤੁਹਾਨੂੰ ਸੱਕੂਨ ਦਿੱਤਾ, ਅਤੇ ਅਸੀਂ ਤੁਹਾਨੂੰ ਪਰਮੇਸ਼ੁਰ ਲਈ ਚੰਗੀਆਂ ਜ਼ਿੰਦਗੀਆਂ ਜਿਉਣ ਲਈ ਆਖਿਆ। ਪਰਮੇਸ਼ੁਰ ਤੁਹਾਨੂੰ ਆਪਣੇ ਰਾਜ ਅਤੇ ਆਪਣੀ ਮਹਿਮਾ ਵੱਲ ਬੁਲਾਉਂਦਾ ਹੈ।
ਕੁਲੁੱਸੀਆਂ 3:17
ਜੋ ਕੁਝ ਵੀ ਤੁਸੀਂ ਆਖਦੇ ਹੋ ਅਤੇ ਜੋ ਕੁਝ ਵੀ ਤੁਸੀਂ ਕਰਦੇ ਹੋ, ਇਹ ਪ੍ਰਭੂ ਯਿਸੂ ਦੇ ਨਾਂ ਵਿੱਚ ਹੋਣ ਦਿਉ। ਸਾਰੀਆਂ ਗੱਲਾਂ ਵਿੱਚ, ਯਿਸੂ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
ਕੁਲੁੱਸੀਆਂ 2:6
ਮਸੀਹ ਵਿੱਚ ਜਿਉਣਾ ਜਾਰੀ ਰੱਖੋ ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰੱਖੋ।
ਫ਼ਿਲਿੱਪੀਆਂ 4:13
ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ।
ਅਫ਼ਸੀਆਂ 6:10
ਪਰਮੇਸ਼ੁਰ ਦੀ ਢਾਲ ਪਹਿਨ ਲਵੋ ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ।
ਜ਼ਿਕਰ ਯਾਹ 12:5
ਯਹੂਦਾਹ ਦੇ ਆਗੂ ਦੂਜਿਆਂ ਨੂੰ ਇਹ ਆਖਕੇ ਹੌਸਲਾ ਦੇਣਗੇ, ‘ਯਹੋਵਾਹ ਸਰਬ ਸ਼ਕਤੀਮਾਨ ਤੁਹਾਡਾ ਪਰਮੇਸ਼ੁਰ ਹੈ। ਉਹ ਸਾਨੂੰ ਤਾਕਤ ਦਿੰਦਾ ਹੈ।’
ਯਸਈਆਹ 45:24
ਲੋਕ ਆਖਣਗੇ, ‘ਨੇਕੀ ਅਤੇ ਸ਼ਕਤੀ ਸਿਰਫ਼ ਯਹੋਵਾਹ ਵੱਲੋਂ ਆਉਂਦੀ ਹੈ।’” ਕੁਝ ਲੋਕ ਯਹੋਵਾਹ ਉੱਤੇ ਨਾਰਾਜ਼ ਹਨ। ਪਰ ਯਹੋਵਾਹ ਦੇ ਗਵਾਹ ਆਉਣਗੇ ਅਤੇ ਉਨ੍ਹਾਂ ਗੱਲਾਂ ਬਾਰੇ ਦੱਸਣਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਹਨ। ਇਸ ਲਈ ਉਹ ਨਾਰਾਜ਼ ਲੋਕ ਸ਼ਰਮਸਾਰ ਹੋ ਜਾਣਗੇ।
ਯਸਈਆਹ 41:10
ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ। ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ। ਮੈਂ ਤੈਨੂੰ ਮਜ਼ਬੂਤ ਬਣਾਵਾਂਗਾ। ਮੈਂ ਤੇਰੀ ਸਹਾਇਤਾ ਕਰਾਂਗਾ। ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।
ਯਸਈਆਹ 2:5
ਯਾਕੂਬ ਦੇ ਪਰਿਵਾਰ, ਤੈਨੂੰ ਯਹੋਵਾਹ ਦੀ ਅਗਵਾਈ ਵਿੱਚ ਚੱਲਣਾ ਚਾਹੀਦਾ ਹੈ।
ਜ਼ਬੂਰ 68:34
ਤੁਹਾਡੇ ਕਿਸੇ ਵੀ ਦੇਵਤੇ ਦੇ ਮੁਕਾਬਲੇ ਪਰਮੇਸ਼ੁਰ ਵੱਧੇਰੇ ਸ਼ਕਤੀਸ਼ਾਲੀ ਹੈ। ਇਸਰਾਏਲ ਦਾ ਪਰਮੇਸ਼ੁਰ ਆਪਣੇ ਲੋਕਾਂ ਨੂੰ ਸ਼ਕਤੀਸ਼ਾਲੀ ਬਣਾਉਂਦਾ ਹੈ।
ਪੈਦਾਇਸ਼ 24:40
ਪਰ ਮੇਰੇ ਸੁਆਮੀ ਨੇ ਮੈਨੂੰ ਆਖਿਆ, ‘ਮੈਂ ਯਹੋਵਾਹ ਦੀ ਸੇਵਾ ਕਰਦਾ ਹਾਂ, ਯਹੋਵਾਹ ਤੇਰੀ ਸਹਾਇਤਾ ਕਰਨ ਲਈ ਤੇਰੀ ਖਾਤਰ ਆਪਣ ਦੂਤ ਭੇਜੇਗਾ। ਤੂੰ ਮੇਰੇ ਖੁਦ ਦੇ ਪਰਿਵਾਰ ਦਰਮਿਆਨੋਂ ਮੇਰੇ ਪੁੱਤਰ ਲਈ ਵਹੁਟੀ ਲੱਭੇਂਗਾ।
ਪੈਦਾਇਸ਼ 5:24
ਇੱਕ ਦਿਨ ਹਨੋਕ ਪਰਮੇਸ਼ੁਰ ਦੇ ਨਾਲ ਤੁਰ ਰਿਹਾ ਸੀ, ਅਤੇ ਹਨੋਕ ਗਾਇਬ ਹੋ ਗਿਆ। ਪਰਮੇਸ਼ੁਰ ਨੇ ਉਸ ਨੂੰ ਉੱਠਾ ਲਿਆ।