Proverbs 13:10 in Punjabi

Punjabi Punjabi Bible Proverbs Proverbs 13 Proverbs 13:10

Proverbs 13:10
ਘਮੰਡ ਸਿਰਫ਼ ਝਗੜਿਆਂ ਵੱਲ ਹੀ ਅਗਵਾਈ ਕਰਦਾ ਹੈ, ਪਰ ਜਿਹੜਾ ਵਿਅਕਤੀ ਚੰਗੀ ਸਲਾਹ ਨੂੰ ਸੁਣਦਾ ਹੈ, ਸਿਆਣਾ ਵਿਅਕਤੀ ਹੈ।

Proverbs 13:9Proverbs 13Proverbs 13:11

Proverbs 13:10 in Other Translations

King James Version (KJV)
Only by pride cometh contention: but with the well advised is wisdom.

American Standard Version (ASV)
By pride cometh only contention; But with the well-advised is wisdom.

Bible in Basic English (BBE)
The only effect of pride is fighting; but wisdom is with the quiet in spirit.

Darby English Bible (DBY)
By pride there only cometh contention; but with the well-advised is wisdom.

World English Bible (WEB)
Pride only breeds quarrels, But with ones who take advice is wisdom.

Young's Literal Translation (YLT)
A vain man through pride causeth debate, And with the counselled `is' wisdom.

Only
רַקraqrahk
by
pride
בְּ֭זָדוֹןbĕzādônBEH-za-done
cometh
יִתֵּ֣ןyittēnyee-TANE
contention:
מַצָּ֑הmaṣṣâma-TSA
with
but
וְאֶתwĕʾetveh-ET
the
well
advised
נ֖וֹעָצִ֣יםnôʿāṣîmNOH-ah-TSEEM
is
wisdom.
חָכְמָֽה׃ḥokmâhoke-MA

Cross Reference

James 4:1
ਆਪਣੇ ਆਪ ਨੂੰ ਪਰਮੇਸੁਰ ਨੂੰ ਸੌਂਪ ਦਿਓ ਤੁਹਾਡੇ ਆਪਣੇ ਵਿੱਚਕਾਰ, ਲੜਾਈਆਂ ਅਤੇ ਝਗੜ੍ਹੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਹ ਗੱਲਾਂ ਕਿੱਥੋਂ ਆਉਂਦੀਆਂ ਹਨ? ਇਹ ਉਨ੍ਹਾਂ ਖੁਦਗਰਜ਼ ਇੱਛਾਵਾਂ ਤੋਂ ਆਉਂਦੀਆਂ ਹਨ ਜਿਹੜੀਆਂ ਤੁਹਾਡੇ ਅੰਦਰ ਲੜਦੀਆਂ ਹਨ।

3 John 1:9
ਮੈਂ ਕਲੀਸਿਯਾ ਨੂੰ ਖਤ ਲਿਖਿਆ ਸੀ, ਪਰ ਦਿਯੁਤ੍ਰਿਫ਼ੇਸ ਨੇ ਸਾਡੀ ਗੱਲ ਨਹੀਂ ਸੁਣੀ। ਉਹ ਹਮੇਸ਼ਾ ਉਨ੍ਹਾਂ ਦਾ ਆਗੂ ਹੋਣ ਦਾ ਵਿਖਾਵਾ ਕਰਨਾ ਪਸੰਦ ਕਰਦਾ ਹੈ।

James 4:5
ਕੀ ਤੁਹਾਡਾ ਖਿਆਲ ਹੈ ਕਿ ਪੋਥੀ ਅਰਥਹੀਣ ਹੈ? ਪੋਥੀ ਆਖਦੀ ਹੈ, “ਉਹ ਆਤਮਾ ਜਿਹੜਾ ਪਰਮੇਸ਼ੁਰ ਨੇ ਸਾਡੇ ਅੰਦਰ ਰਹਿਣ ਲਈ ਬਣਾਇਆ ਉਹ ਸਾਨੂੰ ਸਿਰਫ਼ ਆਪਣੇ ਲਈ ਹੀ ਚਾਹੁੰਦਾ ਹੈ।”

James 3:14
ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ।

1 Timothy 6:4
ਜਿਹੜਾ ਵਿਅਕਤੀ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦਾ ਹੈ ਹੰਕਾਰ ਨਾਲ ਭਰਿਆ ਹੋਇਆ ਹੈ ਅਤੇ ਉਹ ਕੁਝ ਵੀ ਨਹੀਂ ਜਾਣਦਾ। ਅਜਿਹੇ ਵਿਅਕਤੀ ਨੂੰ ਦਲੀਲ ਬਾਜੀ ਕਰਨ ਦੀ ਬੁਰੀ ਇੱਛਾ ਹੁੰਦੀ ਹੈ ਅਤੇ ਸ਼ਬਦਾਂ ਬਾਰੇ ਲੜਨ ਦੀ ਜੋ ਈਰਖਾ, ਮਤਭੇਦ, ਬੇਇੱਜ਼ਤੀ ਦੇ ਸ਼ਬਦ, ਅਤੇ ਭਰਿਸ਼ਟ ਸ਼ੰਕਾਵਾਂ ਲਿਆਉਂਦੀ ਹੈ।

Acts 6:1
ਖਾਸ ਕੰਮ ਲਈ ਸੱਤ ਮਨੁੱਖਾਂ ਦਾ ਚੁਣੇ ਜਾਣਾ ਉਨ੍ਹੀਂ ਦਿਨੀ, ਯਿਸੂ ਦੇ ਚੇਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਸੀ। ਇਸ ਅੰਤਰਾਲ ਵਿੱਚ, ਯੂਨਾਨੀ ਬੋਲਣ ਵਾਲੇ ਚੇਲਿਆਂ ਨੇ ਦੂਜੇ ਚੇਲਿਆਂ ਬਾਰੇ, ਜੋ ਕਿ ਇਸਰਾਏਲੀ ਸਨ, ਸ਼ਿਕਾਇਤ ਕੀਤੀ। ਉਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਹਰ ਰੋਜ਼ ਭੋਜਨ ਦੀ ਵੰਡ ਦਾ ਸਹੀ ਹਿੱਸਾ ਨਹੀਂ ਮਿਲ ਰਿਹਾ ਸੀ।

Luke 22:24
ਸੇਵਕ ਵਾਂਗ ਰਹੋ ਉਸਤੋਂ ਬਾਦ ਰਸੂਲਾਂ ਨੇ ਆਪਸ ਵਿੱਚ ਇਹ ਆਖਦਿਆਂ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਕਿ ਉਨ੍ਹਾਂ ਵਿੱਚੋਂ ਕੌਣ ਮਹਾਨ ਹੈ?

Luke 14:28
“ਜੇਕਰ ਤੁਸੀਂ ਕੋਈ ਇਮਾਰਤ ਬਨਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਪਹਿਲਾਂ ਬੈਠਕੇ ਸੋਚਣਾ ਚਾਹੀਦਾ ਹੈ ਕਿ ਇਸ ਉੱਤੇ ਕਿੰਨਾ ਖਰਚਾ ਹੋਵੇਗਾ। ਤੇ ਤੁਹਾਨੂੰ ਇਹ ਵੀ ਹਿਸਾਬ ਲਗਾਉਣਾ ਪਵੇਗਾ ਕਿ ਇਸ ਕਾਰਜ ਦੇ ਪੂਰਾ ਕਰਨ ਲਈ ਕੀ ਤੁਹਾਡੇ ਪਾਸ ਕਾਫ਼ੀ ਧਨ ਹੈ।

Proverbs 25:8
ਕਿਸੇ ਨਿਆਂਕਾਰ ਨੂੰ ਇਹ ਦੱਸਣ ਦੀ ਕਾਹਲ ਨਾ ਕਰੋ ਕਿ ਤੁਸੀਂ ਕੀ ਦੇਖਿਆ। ਜੇ ਕੋਈ ਹੋਰ ਬੰਦਾ ਤੁਹਾਨੂੰ ਗ਼ਲਤ ਸਾਬਤ ਕਰ ਦੇਵੇਗਾ ਤਾਂ ਤੁਹਾਨੂੰ ਸ਼ਰਮਿੰਦਗੀ ਹੋਵੇਗੀ।

Proverbs 21:24
ਇੱਕ ਵਿਅਕਤੀ ਜਿਹੜਾ ਹੰਕਾਰੀ ਅਤੇ ਮਗਰੂਰ ਹੈ, ਅਜਿਹਾ ਆਦਮੀ ਜੋ ਮਖੌਲੀ ਕਹਿਲਾਉਂਦਾ ਹੈ, ਅਤਿਆਧਿੱਕ ਮਗਰੂਰਤਾ ਦਾ ਵਿਖਾਵਾ ਕਰਦਾ ਹੈ।

Proverbs 20:18
ਯੋਜਨਾਵਾਂ ਬਨਾਉਣ ਤੋਂ ਪਹਿਲਾਂ ਚੰਗਾ ਮਸ਼ਵਰਾ ਹਾਸਿਲ ਕਰੋ। ਜੇ ਤੁਸੀਂ ਯੁੱਧ ਲਈ ਜਾ ਰਹੇ ਹੋ, ਯਕੀਨੀ ਕਰੋ ਕਿ ਤੁਹਾਡੇ ਕੋਲ ਚੰਗੀ ਸਲਾਹ ਹੈ।

Proverbs 19:20
ਮਸ਼ਵਰੇ ਨੂੰ ਸੁਣੋ ਅਤੇ ਸੁਧਾਰ ਨੂੰ ਪ੍ਰਵਾਨ ਕਰੋ ਤਾਂ ਜੋ ਅਖੀਰ ਵਿੱਚ ਤੁਸੀਂ ਸਿਆਣੇ ਬਣ ਜਾਵੋਂਗੇ।

Proverbs 17:14
ਦਲੀਲਬਾਜ਼ੀ ਦੀ ਸ਼ੁਰੂਆਤ ਬੰਨ੍ਹ ਵਿੱਚੋਂ ਫ਼ਟ ਨਿਕਲੇ ਪਾਣੀ ਵਾਂਗ ਹੈ, ਇਸ ਲਈ ਵਿਵਾਦ ਵਿੱਚ ਤੇਜ਼ੀ ਆਉਣ ਤੋਂ ਪਹਿਲਾਂ ਇਸ ਨੂੰ ਛੱਡ ਦਿਓ।

Proverbs 12:15
ਮੂਰਖ ਬੰਦਾ ਅਪਣੇ ਰਸਤੇ ਨੂੰ ਹੀ ਸਭ ਤੋਂ ਉੱਤਮ ਸਮਝਦਾ ਹੈ। ਪਰ ਸਿਆਣਾ ਬੰਦਾ ਹੋਰਨਾਂ ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਾ ਹੈ।

2 Kings 14:10
ਇਹ੍ ਸੱਚ ਹੈ ਤੂੰ ਅਦੋਮ ਨੂੰ ਹਰਾਇਆ ਹੈ ਪਰ ਤੂੰ ਅਦੋਮ ਨੂੰ ਜਿੱਤਣ ਤੋਂ ਬਾਅਦ ਘੁਮੰਡੀ ਹੋ ਗਿਆ ਹੈ। ਹੁਣ ਤੂੰ ਆਪਣੇ ਘਰ ਵਿੱਚ ਰਹਿ ਅਤੇ ਓੱਥੇ ਆਪਣਾ ਸਤਿਕਾਰ ਮਾਣ। ਆਪਣੇ ਆਪਨੂੰ ਮਸੀਬਤ ਵਿੱਚ ਨਾ ਪਾ। ਜੇਕਰ ਤੂੰ ਇਉਂ ਕਰੇਂਗਾ ਤੂੰ ਡਿੱਗੇਂਗਾ ਅਤੇ ਯਹੂਦਾਹ ਤੇਰੇ ਨਾਲ ਡਿੱਗੇਗਾ।”

1 Kings 12:16
ਸਾਰੇ ਇਸਰਾਏਲ ਦੇ ਲੋਕਾਂ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਸੁਣਾਈ ਤੋਂ ਇਨਕਾਰ ਕੀਤਾ ਹੈ ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, “ਅਸੀਂ ਦਾਊਦ ਦੇ ਘਰਾਣੇ ਦਾ ਹਿੱਸਾ ਨਹੀਂ ਹਾਂ! ਸਾਡੀ ਯੱਸੀ ਦੇ ਪੁੱਤਰ ਨਾਲ ਕੋਈ ਵੰਡ ਨਹੀਂ! ਹੇ ਇਸਰਾਏਲੀਓ, ਆਪਣੇ ਤੰਬੂਆਂ ਵਿੱਚ ਵਾਪਸ ਚੱਲੇ ਜਾਓ। ਹੇ ਦਾਊਦ ਦੇ ਪਰਿਵਾਰ, ਆਪਣੇ ਖੁਦ ਦੇ ਘਰ ਦਾ ਖਿਆਲ ਰੱਖ!”

1 Kings 12:10
ਪਾਤਸ਼ਾਹ ਦੇ ਜਵਾਨ ਮਿੱਤਰਾਂ ਨੇ ਆਖਿਆ, “ਉਹ ਲੋਕ ਜਿਹੜੇ ਤੈਨੂੰ ਇਉਂ ਕਹਿੰਦੇ ਹਨ ਕਿ ਤੁਹਾਡੇ ਪਿਤਾ ਨੇ ਸਾਡੇ ਸ਼ਰੀਰ ਤੋਂ ਭਾਰੀ ਕਾਰਜ ਲਿਆ ਤੇ ਤੂੰ ਸਾਡੇ ਉੱਪਰ ਉਸ ਕੰਮ ਨੂੰ ਹੌਲਾ ਕਰ ਤਾਂ ਤੂੰ ਉਨ੍ਹਾਂ ਨੂੰ ਇਉਂ ਆਖ ਕਿ ਮੇਰੀ ਛੋਟੀ ਉਂਗਲ ਮੇਰੇ ਪਿਤਾ ਦੇ ਸਾਰੇ ਸ਼ਰੀਰ ਨਾਲੋਂ ਬਲਵਾਨ ਹੈ। ਮੇਰੇ ਪਿਤਾ ਨੇ ਤੁਹਾਨੂੰ ਭਾਰਾ ਕੰਮ ਕਰਨ ਲਈ ਮਜ਼ਬੂਰ ਕੀਤਾ ਪਰ ਮੈਂ ਤੁਹਾਡੇ ਕੋਲੋਂ ਉਸ ਤੋਂ ਵੀ ਸਖਤ ਕੰਮ ਲਵਾਂਗਾ।

Judges 12:1
ਯਿਫ਼ਤਾਹ ਅਤੇ ਇਫ਼ਰਾਈਮ ਇਫ਼ਰਾਈਮ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਆਪਨੇ ਸਾਰੇ ਸਿਪਾਹੀਆਂ ਨੂੰ ਇਕੱਠਿਆਂ ਕੀਤਾ। ਫ਼ੇਰ ਉਹ ਨਦੀ ਪਾਰ ਕਰਕੇ ਸਾਪੋਨ ਸ਼ਹਿਰ ਵੱਲ ਗਏ। ਉਨ੍ਹਾਂ ਨੇ ਯਿਫ਼ਤਾਹ ਨੂੰ ਆਖਿਆ, “ਤੂੰ ਅੰਮੋਨੀ ਲੋਕਾਂ ਨਾਲ ਲੜਨ ਲਈ ਸਾਨੂੰ ਕਿਉਂ ਨਹੀਂ ਸੱਦਿਆ? ਅਸੀਂ ਤੇਰੇ ਘਰ ਨੂੰ ਤੇਰੇ ਸਣੇ ਅੱਗ ਲਾ ਦਿਆਂਗੇ?”

Judges 8:1
ਇਫ਼ਰਾਈਮ ਦੇ ਲੋਕ ਗਿਦਾਊਨ ਨਾਲ ਗੁੱਸੇ ਸਨ। ਜਦੋਂ ਉਹ ਗਿਦਾਊਨ ਨੂੰ ਮਿਲੇ, ਉਨ੍ਹਾਂ ਨੇ ਉਸ ਨਾਲ ਗੁੱਸੇ ਵਿੱਚ ਬਹਿਸ ਕੀਤੀ, ਅਤੇ ਆਖਿਆ, “ਤੂੰ ਸਾਡੇ ਨਾਲ ਇਹ ਸਲੂਕ ਕਿਉਂ ਕੀਤਾ? ਤੂੰ ਸਾਨੂੰ ਉਦੋਂ ਕਿਉਂ ਨਹੀਂ ਸੱਦਿਆ ਜਦੋਂ ਤੂੰ ਮਿਦਯਾਨੀਆਂ ਦੇ ਵਿਰੁੱਧ ਲੜਨ ਲਈ ਗਿਆ ਸੀ?”