Proverbs 14:26
ਜਿਹੜਾ ਬੰਦਾ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਇੱਕ ਤਕੜਾ ਗੜ੍ਹ ਹੈ ਅਤੇ ਉਸ ਦੇ ਬੱਚੇ ਇਸ ਵਿੱਚ ਸ਼ਰਣ ਪਾਉਂਦੇ ਹਨ।
Proverbs 14:26 in Other Translations
King James Version (KJV)
In the fear of the LORD is strong confidence: and his children shall have a place of refuge.
American Standard Version (ASV)
In the fear of Jehovah is strong confidence; And his children shall have a place of refuge.
Bible in Basic English (BBE)
For him in whose heart is the fear of the Lord there is strong hope: and his children will have a safe place.
Darby English Bible (DBY)
In the fear of Jehovah is strong confidence, and his children shall have a place of refuge.
World English Bible (WEB)
In the fear of Yahweh is a secure fortress, And he will be a refuge for his children.
Young's Literal Translation (YLT)
In the fear of Jehovah `is' strong confidence, And to His sons there is a refuge.
| In the fear | בְּיִרְאַ֣ת | bĕyirʾat | beh-yeer-AT |
| Lord the of | יְ֭הוָה | yĕhwâ | YEH-va |
| is strong | מִבְטַח | mibṭaḥ | meev-TAHK |
| confidence: | עֹ֑ז | ʿōz | oze |
| children his and | וּ֝לְבָנָ֗יו | ûlĕbānāyw | OO-leh-va-NAV |
| shall have | יִהְיֶ֥ה | yihye | yee-YEH |
| a place of refuge. | מַחְסֶֽה׃ | maḥse | mahk-SEH |
Cross Reference
Proverbs 18:10
ਯਹੋਵਾਹ ਦਾ ਨਾਮ ਇੱਕ ਮਜ਼ਬੂਤ ਕਿਲ੍ਹੇ ਵਾਂਗ ਹੈ। ਇੱਕ ਚੰਗਾ ਵਿਅਕਤੀ ਭੱਜ ਕੇ ਇਸ ਵਿੱਚ ਵੜ ਜਾਂਦਾ ਅਤੇ ਸੁੱਰੱਖਿਅਤ ਹੋ ਜਾਂਦਾ।
Proverbs 19:23
ਯਹੋਵਾਹ ਦਾ ਡਰ ਜਿੰਦਗ਼ੀ ਵੱਲ ਅਗਵਾਈ ਕਰਦਾ ਹੈ ਜੋ ਕੋਈ ਵੀ ਇਸ ਨਾਲ ਭਰਪੂਰ ਹੈ ਉਹ ਬਿਨਾਂ ਕਿਸੇ ਵੀ ਸਮੱਸਿਆ ਤੋਂ ਆਰਾਮ ਨਾਲ ਬੱਚ ਸੱਕਦਾ ਹੈ ਅਤੇ ਸਾਂਤੀ ਪ੍ਰਾਪਤ ਕਰਦਾ ਹੈ।
Jeremiah 32:39
ਮੈਂ ਉਨ੍ਹਾਂ ਲੋਕਾਂ ਅੰਦਰ ਸੱਚਮੁੱਚ ਵਿੱਚ ਇੱਕ ਹੋਣ ਦੀ ਲੋਚਾ ਪੈਦਾ ਕਰਾਂਗਾ। ਉਨ੍ਹਾਂ ਦਾ ਟੀਚਾ ਇੱਕ ਹੋਵੇਗਾ-ਉਹ ਆਪਣੀ ਸਾਰੀ ਜ਼ਿੰਦਗੀ ਸੱਚਮੁੱਚ ਮੇਰੀ ਹੀ ਉਪਾਸਨਾ ਕਰਨੀ ਚਾਹੁਂਣਗੇ। ਉਹ ਸੱਚਮੁੱਚ ਅਜਿਹਾ ਕਰਨਾ ਲੋਚਣਗੇ ਅਤੇ ਇਹੋ ਗੱਲ ਉਨ੍ਹਾਂ ਦੀ ਸੰਤਾਨ ਵੀ ਲੋਚੇਗੀ।
Isaiah 33:6
ਉਹ ਲੋਕਾਂ ਨੂੰ ਪਰਮੇਸ਼ੁਰ ਦੀ ਸਿਆਣਪ ਅਤੇ ਗਿਆਨ ਨਾਲ ਅਮੀਰ ਬਣਾਉਦਾ ਹੈ। ਤੂੰ ਮੁਕਤੀ ਨਾਲ ਅਮੀਰ ਹੈਂ। ਤੂੰ ਯਹੋਵਾਹ ਦਾ ਆਦਰ ਕਰਦਾ ਹੈਂ ਅਤੇ ਇਹੀ ਗੱਲ ਤੈਨੂੰ ਅਮੀਰ ਬਣਾਉਂਦੀ ਹੈ, ਇਸ ਲਈ ਤੂੰ ਜਾਣ ਸੱਕਦਾ ਹੈਂ ਕਿ ਤੂੰ ਨਿਰਂਤਰ ਰਹੇਁਗਾ।
Proverbs 3:25
ਅਚਾਨਕ ਆਉਣ ਵਾਲੀ ਬਿਪਤਾ ਤੋਂ ਨਾ ਡਰੋ ਜਾਂ ਇਸ ਤੋਂ ਕਿ ਤੁਸੀਂ ਸੰਕਟ ਵਿੱਚ ਫ਼ਸ ਜਾਵੋਗੇ ਜੋ ਕਿ ਦੁਸ਼ਟਾਂ ਉੱਤੇ ਆਉਂਦਾ ਹੈ।
Proverbs 3:7
ਆਪਣੇ ਆਪ ਨੂੰ ਚਲਾਕ ਨਾ ਸਮਝੋ, ਪਰ ਯਹੋਵਾਹ ਪਾਸੋਂ ਡਰੋ ਅਤੇ ਬਦੀ ਤੋਂ ਦੂਰ ਰਹੋ।
Psalm 115:13
ਯਹੋਵਾਹ ਆਪਣੇ ਚੇਲਿਆਂ ਨੂੰ ਛੋਟੇ ਅਤੇ ਵੱਡਿਆਂ ਨੂੰ ਅਸੀਸ ਦੇਵੇਗਾ।
Psalm 112:6
ਉਸ ਬੰਦੇ ਦਾ ਕਦੀ ਵੀ ਪਤਨ ਨਹੀਂ ਹੋਵੇਗਾ। ਇੱਕ ਚੰਗਾ ਵਿਅਕਤੀ ਹਮੇਸ਼ਾ ਲਈ ਯਾਦ ਕੀਤਾ ਜਾਵੇਗਾ।
Psalm 34:7
ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ। ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ।
Malachi 4:2
“ਪਰ ਉਨ੍ਹਾਂ ਮਨੁੱਖਾਂ ਲਈ, ਜਿਹੜੇ ਮੇਰੇ ਨਾਂ ਦਾ ਭੈਅ ਮੰਨਦੇ ਹਨ, ਉਨ੍ਹਾਂ ਲਈ ਧਰਮ ਦਾ ਸੂਰਜ ਚਢ਼ੇਗਾ ਅਤੇ ਉਸ ਦੀਆਂ ਕਿਰਣਾਂ ਵਿੱਚ ਸ਼ਿਫ਼ਾ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗ ਬਾਹਰ ਨਿਕਲੋਂਗੇ ਅਤੇ ਕੁਦੋ-ਟਪੋਂਗੇ।
Malachi 3:16
ਤਦ ਪਰਮੇਸ਼ੁਰ ਦੇ ਚੇਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇਕੇ ਸੁਣੀਆਂ। ਉਸ ਦੇ ਸਾਹਵੇਂ ਇੱਕ ਪੋਥੀ ਪਈ ਹੈ ਜਿਸ ਵਿੱਚ ਪਰਮੇਸ਼ੁਰ ਦੇ ਚੇਲਿਆਂ ਦੇ ਨਾਉਂ ਲਿਖੇ ਹੋਏ ਹਨ। ਇਹ ਉਹ ਮਨੁੱਖ ਹਨ ਜੋ ਯਹੋਵਾਹ ਦੇ ਨਾਂ ਦਾ ਆਦਰ ਕਰਦੇ ਹਨ।
Psalm 112:1
ਯਹੋਵਾਹ ਦੀ ਉਸਤਤਿ ਕਰੋ! ਉਹ ਬੰਦਾ ਜਿਹੜਾ ਡਰਦਾ ਅਤੇ ਯਹੋਵਾਹ ਦਾ ਆਦਰ ਕਰਦਾ ਹੈ ਬਹੁਤ ਪ੍ਰਸੰਨ ਹੋਵੇਗਾ। ਉਹ ਬੰਦਾ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਪਿਆਰ ਕਰਦਾ ਹੈ।
Acts 9:31
ਸੋ ਸਾਰੇ ਯਹੂਦਿਯਾ, ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਸ਼ਾਂਤਮਈ ਸੀ। ਪਵਿੱਤਰ ਆਤਮਾ ਦੀ ਮਦਦ ਨਾਲ ਕਲੀਸਿਯਾ ਦਿਨੋਂ ਦਿਨ ਹੋਰ ਮਜ਼ਬੂਤ ਹੋ ਗਈ। ਨਿਹਚਾਵਾਨਾਂ ਨੇ, ਜਿਸ ਢੰਗ਼ ਨਾਲ ਉਹ ਜਿਉਂਦੇ ਸਨ, ਦਰਸ਼ਾਇਆ ਕਿ ਉਨ੍ਹਾਂ ਨੇ ਪ੍ਰਭੂ ਦੀ ਇੱਜ਼ਤ ਕੀਤੀ। ਉਸ ਸਦਕਾ ਹੀ ਇਹ ਸਮੂਹ ਹੋਰ ਸੰਗਠਿਤ ਹੋਇਆ।
Isaiah 26:20
ਨਿਆਂ: ਇਨਾਮ ਜਾਂ ਸਜ਼ਾ ਮੇਰੇ ਲੋਕੋ, ਆਪਣੇ ਕਮਰਿਆਂ ਵਿੱਚ ਜਾਓ। ਆਪਣੇ ਦਰਵਾਜ਼ੇ ਬੰਦ ਕਰ ਲਵੋ। ਬੋੜੇ ਸਮੇਂ ਲਈ ਆਪਣੇ ਕਮਰਿਆਂ ਵਿੱਚ ਛੁਪ ਜਾਓ। ਉਦੋਂ ਤੱਕ ਛੁੱਪੇ ਰਹੋ ਜਦੋਂ ਤੱਕ ਪਰਮੇਸ਼ੁਰ ਦਾ ਕਹਿਰ ਸ਼ਾਂਤ ਨਹੀਂ ਹੁੰਦਾ।
Ecclesiastes 7:18
ਇਹ ਤੁਹਾਡੇ ਲਈ ਚੰਗਾ ਹੋਵੇਗਾ ਜੇਕਰ ਤੁਸੀਂ ਇੱਕ ਤੇ ਡਟੇ ਰਹੋਁ ਅਤੇ ਦੂਸਰੇ ਨੂੰ ਚੱਲੇ ਨਾ ਜਾਣ ਦੇਵੋਁ, ਕਿਉਂ ਕਿ ਉਹ ਜਿਹੜੇ ਪਰਮੇਸ਼ੁਰ ਤੋਂ ਡਰਦੇ ਹਨ ਦੋਹਾਂ ਨਾਲ ਜੁੜ ਜਾਣਗੇ।
Genesis 31:42
ਪਰ ਮੇਰੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਭੈ ਮੇਰੇ ਨਾਲ ਸੀ। ਜੇ ਪਰਮੇਸ਼ੁਰ ਮੇਰੇ ਨਾਲ ਨਾ ਹੁੰਦਾ, ਤੂੰ ਮੈਨੂੰ ਖਾਲੀ ਹੱਥ ਭੇਜ ਦਿੱਤਾ ਹੋਣਾ ਸੀ। ਪਰ ਪਰਮੇਸ਼ੁਰ ਨੇ ਮੇਰੀਆਂ ਮੁਸ਼ਕਿਲਾਂ ਅਤੇ ਮੇਰਾ ਕੰਮ ਦੇਖਿਆ, ਅਤੇ ਕੱਲ੍ਹ ਰਾਤ ਪਰਮੇਸ਼ੁਰ ਨੇ ਸਾਬਤ ਕਰ ਦਿੱਤਾ ਕਿ ਮੈਂ ਠੀਕ ਹਾਂ।”
Jeremiah 15:11
ਸੱਚਮੁੱਚ, ਯਹੋਵਾਹ ਜੀ, ਮੈਂ ਚੰਗੀ ਤਰ੍ਹਾਂ ਤੇਰੀ ਸੇਵਾ ਕੀਤੀ ਹੈ। ਮੁਸੀਬਤ ਦੇ ਦਿਨਾਂ ਵਿੱਚ ਮੈਂ ਤੇਰੇ ਅੱਗੇ ਆਪਣੇ ਦੁਸ਼ਮਣਾਂ ਲਈ ਵੀ ਪ੍ਰਾਰਥਨਾ ਕੀਤੀ।