Cross Reference
Proverbs 10:23
ਮੂਰਖ ਬੰਦਾ ਗ਼ਲਤ ਕੰਮ ਕਰਕੇ ਖੁਸ਼ ਹੁੰਦਾ ਹੈ। ਪਰ ਸਮਝਦਾਰ ਆਦਮੀ ਸਿਆਣਪ ਤੋਂ ਪ੍ਰਸੰਨਤਾ ਪਾਉਂਦਾ ਹੈ।
Jude 1:18
ਉਨ੍ਹਾਂ ਨੇ ਤੁਹਾਨੂੰ ਕਿਹਾ, “ਆਖਰੀ ਸਮਿਆਂ ਵਿੱਚ, ਕੁਝ ਲੋਕ ਅਜਿਹੇ ਹੋਣਗੇ ਜਿਹੜੇ ਪਰਮੇਸ਼ੁਰ ਦਾ ਮਜ਼ਾਕ ਉਡਾਉਣਗੇ। ਇਹ ਲੋਕ ਮਨ-ਮਾਨੀਆਂ ਕਰਦੇ ਹਨ ਉਹ ਗੱਲਾਂ ਕਰਦੇ ਹਨ ਜੋ ਪਰਮੇਸ਼ੁਰ ਦੇ ਖਿਲਾਫ਼ ਹਨ।”
Romans 14:17
ਪਰਮੇਸ਼ੁਰ ਦੇ ਰਾਜ ਵਿੱਚ ਖਾਣਾ-ਪੀਣਾ ਮਹੱਤਵਪੂਰਣ ਨਹੀਂ ਸਗੋਂ ਉੱਥੇ ਇਹ ਚੀਜ਼ਾਂ ਮਹੱਤਵ ਯੋਗ ਹਨ। ਧਰਮੀ ਜੀਵਨ, ਸ਼ਾਂਤੀ ਅਤੇ ਪਵਿੱਤਰ ਆਤਮਾ ਵਿੱਚ ਆਨੰਦ।
Proverbs 30:20
ਇੱਕ ਬਦਕਾਰ ਔਰਤ ਦਾ ਰਾਹ ਇਹ ਹੈ। ਉਹ ਖਾਂਦੀ ਹੈ ਅਤੇ ਮੂੰਹ ਪੂੰਝਕੇ ਆਖਦੀ ਹੈ: “ਮੈਂ ਕੁਝ ਵੀ ਗ਼ਲਤ ਨਹੀਂ ਕੀਤਾ!”
Proverbs 26:18
ਜਿਹੜਾ ਬੰਦਾ ਦੂਸਰੇ ਬੰਦੇ ਨਾਲ ਚਲਾਕੀ ਕਰਦਾ ਹੈ ਅਤੇ ਫ਼ੇਰ ਇਹ ਆਖਦਾ ਹੈ, “ਉਹ ਤਾਂ ਮਜ਼ਾਕ ਕਰ ਰਿਹਾ ਸੀ,” ਉਹ ਉਸ ਮੂਰਖ ਬੰਦੇ ਵਰਗਾ ਹੈ ਜਿਹੜਾ ਹਵਾ ਵਿੱਚ ਅੱਗ ਦੇ ਤੀਰ ਚਲਾਉਂਦਾ ਹੈ।
Proverbs 13:15
ਚੰਗੀ ਸੂਝ ਵਾਲੇ ਵਿਅਕਤੀ ਨੂੰ ਲੋਕ ਪਸੰਦ ਕਰਦੇ ਹਨ, ਪਰ ਉਨ੍ਹਾਂ ਲੋਕਾਂ ਲਈ ਜ਼ਿੰਦਗੀ ਦੁਭਰ ਹੋ ਜਾਂਦੀ ਹੈ ਜਿਹੜੇ ਕਪਟੀ ਹੁੰਦੇ ਹਨ।
Proverbs 12:2
ਇੱਕ ਨੇਕ ਵਿਅਕਤੀ ਯਹੋਵਾਹ ਪਾਸੋਂ ਮਿਹਰ ਪ੍ਰਾਪਤ ਕਰਦਾ, ਪਰ ਉਹ (ਯਹੋਵਾਹ) ਇੱਕ ਸੱਕੀਮੀ ਬੰਦੇ ਨੂੰ ਨਿੰਦਦਾ ਹੈ।
Proverbs 8:35
ਲੱਭ ਲੈਂਦਾ ਹੈ ਜੋ ਵੀ ਬੰਦਾ ਮੈਨੂੰ, ਲੱਭ ਲੈਂਦਾ ਹੈ ਓਹ ਜ਼ਿੰਦਗੀ ਨੂੰ, ਹਾਸਿਲ ਕਰੇਗਾ ਮਿਹਰ ਉਹ ਯਹੋਵਾਹ ਪਾਸੋਂ!
Proverbs 3:4
ਫ਼ੇਰ ਤੂੰ ਮਿਹਰ ਅਤੇ ਚੰਗੀ ਪਰਤਿਸ਼ਠਾ, ਪਰਮੇਸ਼ੁਰ ਅਤੇ ਲੋਕਾਂ ਦੋਵਾਂ ਦੇ ਸਾ੍ਹਮਣੇ ਕਮਾਵੇਂਗਾ।
Proverbs 1:22
“ਕਿੰਨਾ ਕੁ ਚਿਰ ਤੁਸੀਂ ਮੂਰਖ ਲੋਕੋ ਆਪਣੀ ਮੂਰਖਤਾ ਨੂੰ ਪਿਆਰ ਕਰਦੇ ਰਹੋਂਗੇ? ਤੁਸੀਂ ਮਖੌਲੀਏ ਕਿੰਨਾ ਕੁ ਚਿਰ ਹੋਰਨਾਂ ਦਾ ਮਖੌਲ ਉਡਾਉਂਗੇ? ਤੁਸੀਂ ਮੂਰੱਖੋ ਕਦੋਂ ਤੀਕ ਗਿਆਨ ਨੂੰ ਨਫ਼ਰਤ ਕਰੋਂਗੇ?
Job 34:7
“ਕੀ ਇੱਥੇ ਅੱਯੂਬ ਵਰਗਾ ਹੋਰ ਕੋਈ ਬੰਦਾ ਵੀ ਹੈ? ਅੱਯੂਬ ਪਰਵਾਹ ਨਹੀਂ ਕਰਦਾ ਜੇ ਤੁਸੀਂ ਉਸ ਨੂੰ ਬੇਇੱਜ਼ਤ ਵੀ ਕਰਦੇ ਹੋ।
Job 15:16
ਆਦਮੀ ਬਦਤਰ ਹੈ। ਉਹ ਨਫ਼ਰਤ ਯੋਗ ਅਤੇ ਭ੍ਰਸ਼ਟ ਹੈ ਅਤੇ ਬਦੀ ਨੂੰ ਪਾਣੀ ਵਾਂਗ ਪੀਂਦਾ ਹੈ।