Proverbs 18:16
ਇੱਕ ਸੁਗਾਤ ਆਦਮੀ ਲਈ ਬੂਹੇ ਖੋਲ ਦਿੰਦੀ ਹੈ, ਉਹ ਮਹੱਤਵਪੂਰਣ ਲੋਕਾਂ ਨੂੰ ਮਿਲਣ ਦੇ ਕਾਬਿਲ ਹੋਵੇਗਾ।
Proverbs 18:16 in Other Translations
King James Version (KJV)
A man's gift maketh room for him, and bringeth him before great men.
American Standard Version (ASV)
A man's gift maketh room for him, And bringeth him before great men.
Bible in Basic English (BBE)
A man's offering makes room for him, letting him come before great men.
Darby English Bible (DBY)
A man's gift maketh room for him, and bringeth him before great men.
World English Bible (WEB)
A man's gift makes room for him, And brings him before great men.
Young's Literal Translation (YLT)
The gift of a man maketh room for him, And before the great it leadeth him.
| A man's | מַתָּ֣ן | mattān | ma-TAHN |
| gift | אָ֭דָם | ʾādom | AH-dome |
| maketh room | יַרְחִ֣יב | yarḥîb | yahr-HEEV |
| bringeth and him, for | ל֑וֹ | lô | loh |
| him before | וְלִפְנֵ֖י | wĕlipnê | veh-leef-NAY |
| great men. | גְדֹלִ֣ים | gĕdōlîm | ɡeh-doh-LEEM |
| יַנְחֶֽנּוּ׃ | yanḥennû | yahn-HEH-noo |
Cross Reference
Genesis 32:20
ਤੁਸੀਂ ਆਖੋਂਗੇ, ‘ਇਹ ਤੁਹਾਡੇ ਵਾਸਤੇ ਸੁਗਾਤ ਹੈ ਅਤੇ ਤੁਹਾਡਾ ਸੇਵਕ ਯਾਕੂਬ ਸਾਡੇ ਪਿੱਛੇ ਆ ਰਿਹਾ ਹੈ।’” ਯਾਕੂਬ ਨੇ ਸੋਚਿਆ, “ਜੇ ਮੈਂ ਇਨ੍ਹਾਂ ਆਦਮੀਆਂ ਨੂੰ ਸੁਗਾਤਾਂ ਦੇਕੇ ਅੱਗੇ-ਅੱਗੇ ਭੇਜਾਂ ਤਾਂ ਹੋ ਸੱਕਦਾ ਹੈ ਕਿ ਏਸਾਓ ਮੈਨੂੰ ਮਾਫ਼ ਕਰ ਦੇਵੇ ਅਤੇ ਮੈਨੂੰ ਪ੍ਰਵਾਨ ਕਰ ਲਵੇ।”
1 Samuel 25:27
ਹੁਣ ਮੈਂ ਇਹ ਤੁਛ ਭੇਟਾ ਤੁਹਾਡੇ ਅੱਗੇ ਹਾਜ਼ਿਰ ਕਰਦੀ ਹਾਂ, ਕਿਰਪਾ ਕਰਕੇ ਆਪਣੇ ਆਦਮੀਆਂ ਨੂੰ ਦੇ ਦੇਵੋ।
Genesis 43:11
ਫ਼ੇਰ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਆਖਿਆ, “ਜੇ ਇਹ ਗੱਲ ਸੱਚਮੁੱਚ ਸਹੀ ਹੈ, ਤਾਂ ਬਿਨਯਾਮੀਨ ਨੂੰ ਆਪਣੇ ਨਾਲ ਲੈ ਜਾਉ। ਪਰ ਰਾਜਪਾਲ ਲਈ ਕੁਝ ਸੁਗਾਤਾਂ ਲੈਂਦੇ ਜਾਉ ਜਿਹੜੀਆਂ ਚੀਜ਼ਾਂ ਅਸੀਂ ਆਪਣੀ ਧਰਤੀ ਵਿੱਚ ਇਕੱਠੀਆਂ ਕਰ ਸੱਕੇ ਹਾਂ ਉਨ੍ਹਾਂ ਵਿੱਚੋਂ ਕੁਝ ਚੀਜ਼ਾਂ ਲੈ ਜਾਉ। ਉਸ ਲਈ ਕੁਝ ਸ਼ਹਿਦ, ਪਿਸਤਾ, ਬਦਾਮ, ਗੂੰਦ ਅਤੇ ਮੁਰ ਲੈ ਜਾਊ।
Proverbs 17:8
ਕਈ ਲੋਕ ਸੋਚਦੇ ਹਨ ਕਿ ਰਿਸ਼ਵਤ ਇੱਕ ਜਾਦੂ ਦੀ ਛੜੀ ਹੈ- ਜਿੱਥੇ ਵੀ ਉਹ ਜਾਂਦੇ ਹਨ ਇਹ ਕੰਮ ਕਰਦੀ ਦਿਖਾਈ ਦਿੰਦੀ ਹੈ।
Genesis 33:10
ਯਾਕੂਬ ਨੇ ਆਖਿਆ, “ਨਹੀਂ! ਮੈਂ ਤੁਹਾਨੂੰ ਬੇਨਤੀ ਕਰਦਾ ਹਾਂ। ਜੇ ਤੁਸੀਂ ਸੱਚਮੁੱਚ ਮੈਨੂੰ ਪ੍ਰਵਾਨ ਕਰਦੇ ਹੋ ਤਾਂ ਇਹ ਸਾਰੀਆਂ ਸੁਗਾਤਾਂ ਮੇਰੇ ਵੱਲੋਂ ਕਬੂਲ ਕਰੋ। ਮੈਨੂੰ ਇੱਕ ਵਾਰੀ ਫ਼ੇਰ ਤੁਹਾਡਾ ਚਿਹਰਾ ਵੇਖਕੇ ਬਹੁਤ ਖੁਸ਼ੀ ਹੋਈ ਹੈ। ਇਹ ਪਰਮੇਸ਼ੁਰ ਦਾ ਚਿਹਰਾ ਦੇਖਣ ਵਰਗੀ ਗੱਲ ਹੈ। ਮੈਨੂੰ ਇਹ ਦੇਖਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਤੁਸੀਂ ਮੈਨੂੰ ਪ੍ਰਵਾਨ ਕਰਦੇ ਹੋ।
Proverbs 19:6
ਅਨੇਕਾਂ ਲੋਕ ਸ਼ਾਸਕ ਨੂੰ ਮਿਲਣਾ ਚਾਹੁੰਦੇ ਹਨ, ਅਤੇ ਹਰ ਕੋਈ ਉਸਦਾ ਦੋਸਤ ਬਣਨਾ ਚਾਹੁੰਦਾ ਜੋ ਸੁਗਾਤਾਂ ਦਿੰਦਾ ਹੈ।
Proverbs 21:14
ਗੁਪਤ ਤੌਰ ਤੇ ਦਿੱਤੀ ਸੁਗਾਤ ਗੁੱਸੇ ਨੂੰ ਸ਼ਾਂਤ ਕਰ ਦਿੰਦੀ ਹੈ, ਅਤੇ ਲੋਕਾਂ ਦੀ ਦਿੱਤੀ ਹੋਈ ਰਿਸ਼ਵਤ ਖਤਰੇ ਨੂੰ ਰੋਕਣ ’ਚ ਸਹਾਈ ਹੋ ਸੱਕਦੀ ਹੈ।