Proverbs 18:23 in Punjabi

Punjabi Punjabi Bible Proverbs Proverbs 18 Proverbs 18:23

Proverbs 18:23
ਗਰੀਬ ਆਦਮੀ ਸਹਾਇਤਾ ਲਈ ਬੇਨਤੀ ਕਰੇਗਾ ਪਰ ਅਮੀਰ ਆਦਮੀ ਜਦੋਂ ਉਸਦਾ ਜਵਾਬ ਦਿੰਦਾ ਤਾਂ ਕੁਰੱਖਤ ਹੁੰਦਾ ਹੈ।

Proverbs 18:22Proverbs 18Proverbs 18:24

Proverbs 18:23 in Other Translations

King James Version (KJV)
The poor useth intreaties; but the rich answereth roughly.

American Standard Version (ASV)
The poor useth entreaties; But the rich answereth roughly.

Bible in Basic English (BBE)
The poor man makes requests for grace, but the man of wealth gives a rough answer.

Darby English Bible (DBY)
He that is poor speaketh with supplications, but the rich answereth roughly.

World English Bible (WEB)
The poor plead for mercy, But the rich answer harshly.

Young's Literal Translation (YLT)
`With' supplications doth the poor speak, And the rich answereth fierce things.

The
poor
תַּחֲנוּנִ֥יםtaḥănûnîmta-huh-noo-NEEM
useth
יְדַבֶּרyĕdabberyeh-da-BER
intreaties;
רָ֑שׁrāšrahsh
but
the
rich
וְ֝עָשִׁ֗ירwĕʿāšîrVEH-ah-SHEER
answereth
יַעֲנֶ֥הyaʿăneya-uh-NEH
roughly.
עַזּֽוֹת׃ʿazzôtah-zote

Cross Reference

James 2:3
ਤੁਸੀਂ ਚੰਗੇ ਕੱਪੜਿਆਂ ਵਾਲੇ ਵਿਅਕਤੀ ਵੱਲ ਖਾਸ ਧਿਆਨ ਦਿੰਦੇ ਹੋ। ਤੁਸੀਂ ਆਖਦੇ ਹੋ, “ਆਓ ਇੱਥੇ ਇਸ ਚੰਗੀ ਥਾਂ ਤੇ ਬੈਠੋ?” ਪਰ ਤੁਸੀਂ ਗਰੀਬ ਵਿਅਕਤੀ ਨੂੰ ਕਹੋਂਗੇ, “ਜਾ ਉੱਥੇ ਖੜ੍ਹਾ ਹੋ ਜਾ।” ਜਾਂ “ਥੱਲੇ ਫ਼ਰਸ਼ ਤੇ ਮੇਰੇ ਪੈਰਾਂ ਕੋਲ ਬੈਠ ਜਾ।”

James 2:6
ਪਰ ਤੁਸੀਂ ਗਰੀਬ ਆਦਮੀ ਨੂੰ ਕੋਈ ਆਦਰ ਮਾਣ ਨਹੀਂ ਦਿੰਦੇ। ਅਤੇ ਤੁਸੀਂ ਜਾਣਦੇ ਹੋ ਕਿ ਅਮੀਰ ਆਦਮੀ ਹੀ ਹਨ ਜਿਹੜੇ ਤੁਹਾਡੀਆਂ ਜ਼ਿੰਦਗੀਆਂ ਉੱਤੇ ਨਿਯੰਤ੍ਰਣ ਕਰਦੇ ਹਨ। ਤੇ ਇਹ ਉਹੀ ਲੋਕ ਹਨ ਜਿਹੜੇ ਤੁਹਾਨੂੰ ਕਚਿਹਰੀਆਂ ਵਿੱਚ ਲੈ ਜਾਂਦੇ ਹਨ।

James 1:9
ਅਸਲੀ ਦੌਲਤ ਜੇਕਰ ਕੋਈ ਸ਼ਰਧਾਲੂ ਗਰੀਬ ਹੈ, ਤਾਂ ਉਸ ਨੂੰ ਇਸ ਬਾਰੇ ਮਾਨ ਕਰਨ ਦਿਉ। ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਆਤਮਕ ਤੌਰ ਤੇ ਅਮੀਰ ਬਣਾਇਆ ਹੈ।

Matthew 5:3
“ਉਹ ਵਡਭਾਗੇ ਹਨ ਜਿਹੜੇ ਆਤਮਾ ਵਿੱਚ ਗਰੀਬ ਹਨ ਕਿਉਂਕਿ ਸਵਰਗ ਦਾ ਰਾਜ ਉਨ੍ਹਾਂ ਦਾ ਹੈ।

Isaiah 66:2
ਮੈਂ ਖੁਦ ਸਭ ਚੀਜ਼ਾਂ ਬਣਾਈਆਂ। ਇੱਥੇ ਸਾਰੀਆਂ ਚੀਜ਼ਾਂ ਨੇ ਕਿਉਂ ਕਿ ਇਹ ਮੈਂ ਸਾਜੀਆਂ ਨੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ। “ਮੈਨੂੰ ਦੱਸੋ, ਮੈਂ ਕਿਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ? ਮੈਂ ਗਰੀਬ ਲੋਕਾਂ ਦੀ ਪਾਲਣਾ ਕਰਦਾ ਹਾਂ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਬਹੁਤ ਉਦਾਸ ਹਨ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਮੇਰੇ ਸ਼ਬਦਾਂ ਨੂੰ ਮੰਨਦੇ ਨੇ।

2 Kings 4:1
ਇੱਕ ਨਬੀ ਦੀ ਵਿਧਵਾ ਵੱਲੋਂ ਅਲੀਸ਼ਾ ਤੋਂ ਮਦਦ ਮੰਗਣਾ ਨਬੀਆਂ ਦੇ ਟੋਲੇ ਵਿੱਚ ਇੱਕ ਨਬੀ ਦੀ ਬੀਵੀ ਸੀ ਜਿਸਦੇ ਪਤੀ ਦੀ ਮੌਤ ਹੋ ਗਈ। ਉਸਦੀ ਪਤਨੀ ਅਲੀਸ਼ਾ ਅੱਗੇ ਜਾਕੇ ਪਿੱਟੀ, “ਮੇਰਾ ਪਤੀ ਤੇਰੇ ਸੇਵਕਾਂ ਵਰਗਾ ਸੀ। ਹੁਣ ਉਸਦੀ ਮੌਤ ਹੋ ਗਈ ਹੈ। ਤੈਨੂੰ ਪਤਾ ਹੈ ਕਿ ਉਹ ਯਹੋਵਾਹ ਦਾ ਭੈ ਮੰਨਦਾ ਹੈ। ਉਸ ਨੇ ਇੱਕ ਆਦਮੀ ਤੋਂ ਉਧਾਰ ਲਿਆ ਸੀ ਤੇ ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਨਾਉਣ ਲਈ ਲੈਣ ਆ ਰਿਹਾ ਹੈ।”

1 Samuel 25:17
ਹੁਣ ਇਸ ਬਾਰੇ ਜ਼ਰਾ ਸੋਚੋ ਅਤੇ ਵਿੱਚਾਰੋ ਕਿ ਤੁਸੀਂ ਕੀ ਕਰੋਂਗੇ? ਨਾਬਾਲ ਇੰਨਾ ਦੁਸ਼ਟ ਸੀ, ਕਿ ਉਸ ਨੂੰ ਉਸਦਾ ਮਨ ਬਦਲਣ ਲਈ ਪ੍ਰੇਰਣਾ ਅਸੰਭਵ ਸੀ। ਸਾਡੇ ਮਾਲਕ ਅਤੇ ਉਸ ਦੇ ਪਰਿਵਾਰ ਉੱਪਰ ਲਈ ਭਾਰੀ ਕਰੋਪੀ ਆਉਣ ਵਾਲੀ ਹੈ।”

1 Samuel 25:10
ਪਰ ਨਾਬਾਲ ਉਨ੍ਹਾਂ ਨਾਲ ਕਮੀਨਗੀ ਨਾਲ ਪੇਸ਼ ਆਇਆ ਅਤੇ ਕਿਹਾ, “ਦਾਊਦ ਹੈ ਕੌਣ? ਕੌਣ ਯੱਸੀ ਦਾ ਪੁੱਤਰ? ਅੱਜ ਕੱਲ ਅਜਿਹੇ ਬੜੇ ਸੇਵਕ ਹਨ ਜੋ ਆਪਣੇ ਮਾਲਕਾਂ ਕੋਲੋਂ ਨੱਸ ਗਏ ਹਨ! ਮੇਰੇ ਕੋਲ ਪਾਣੀ ਅਤੇ ਰੋਟੀ ਹੈ।

1 Samuel 2:36
ਫ਼ੇਰ ਜਿੰਨੇ ਵੀ ਤੇਰੇ ਪਰਿਵਾਰ ਦੇ ਜੀਅ ਬਚੇ ਰਹਿਣਗੇ ਉਹ ਇਸ ਜਾਜਕ ਦੇ ਅੱਗੇ ਸਿਰ ਝੁਕਾਕੇ ਇਸ ਕੋਲੋਂ ਭਿੱਖਿਆ ਮੰਗਣਗੇ ਅਤੇ ਇੱਕ ਗਰਾਹੀ ਲਈ ਹੱਥ ਅੱਡਕੇ ਆਖਣਗੇ, “ਜਾਜਕ ਦਾ ਕੋਈ ਕੰਮ ਕਿਰਪਾ ਕਰਕੇ ਮੈਨੂੰ ਦੇ ਤਾਂ ਜੋ ਮੈਂ ਵੀ ਕੁਝ ਭੋਜਨ ਖਾ ਸੱਕਾਂ।”’”

Ruth 2:7
ਉਹ ਮੇਰੇ ਕੋਲ ਆਈ ਅਤੇ ਪੁੱਛਿਆ ਕੀ ਉਹ ਕਾਮਿਆਂ ਦੁਆਰਾ ਛੱਡਿਆ ਹੋਇਆ ਅਨਾਜ ਇਕੱਠਾ ਕਰ ਸੱਕਦੀ ਹੈ, ਉਸ ਨੇ, ਸ਼ਰਣ-ਸਥਾਨ ਵਿੱਚ ਥੋੜਾ ਜਿਹਾ ਅਰਾਮ ਕਰਨ ਤੋਂ ਇਲਾਵਾ, ਸਵੇਰੇ ਤੋਂ ਲੈ ਕੇ ਹੁਣ ਤਾਈਂ ਕੰਮ ਕੀਤਾ ਹੈ।”

Exodus 5:2
ਪਰ ਫ਼ਿਰਊਨ ਨੇ ਆਖਿਆ, “ਕੌਣ ਹੈ ਇਹ ਯਹੋਵਾਹ? ਮੈਂ ਉਸਦਾ ਹੁਕਮ ਕਿਉਂ ਮੰਨਾਂ? ਮੈਂ ਇਸਰਾਏਲ ਨੂੰ ਕਿਉਂ ਜਾਣ ਦੇਵਾਂ? ਮੈਂ ਤਾਂ ਇਹ ਜਾਣਦਾ ਵੀ ਨਹੀਂ ਕਿ ਉਹ ਕੌਣ ਹੈ ਜਿਸ ਨੂੰ ਤੁਸੀਂ ਯਹੋਵਾਹ ਕਹਿੰਦੇ ਹੋ, ਇਸ ਲਈ ਇਸਰਾਏਲੀਆਂ ਦੇ ਚੱਲੇ ਜਾਣ ਤੋਂ ਇਨਕਾਰ ਕਰਦਾ ਹਾਂ।”

Genesis 42:30
ਉਨ੍ਹਾਂ ਨੇ ਆਖਿਆ, “ਉਸ ਦੇਸ਼ ਦੇ ਰਾਜਪਾਲ ਨੇ ਸਾਨੂੰ ਬਹੁਤ ਰੁੱਖਾ ਬੋਲਿਆ। ਉਸਦਾ ਖਿਆਲ ਸੀ ਕਿ ਅਸੀਂ ਜਾਸੂਸ ਹਾਂ!

Genesis 42:7
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਦੇਖਿਆ। ਯੂਸੁਫ਼ ਨੇ ਉਨ੍ਹਾਂ ਨੂੰ ਪਛਾਣ ਲਿਆ ਪਰ ਉਸ ਨੇ ਇਸ ਤਰ੍ਹਾਂ ਦਾ ਵਿਹਾਰ ਕੀਤਾ ਜਿਵੇਂ ਉਨ੍ਹਾਂ ਨੂੰ ਜਾਣਦਾ ਹੀ ਨਾ ਹੋਵੇ। ਉਨ੍ਹਾ ਨਾਲ ਗੱਲ ਕਰਦਿਆਂ ਉਹ ਬੜਾ ਕੁਰੱਖਤ ਸੀ। ਉਸ ਨੇ ਆਖਿਆ, “ਤੁਸੀਂ ਕਿੱਥੋਂ ਆਏ ਹੋ?” ਭਰਾਵਾਂ ਨੇ ਜਵਾਬ ਦਿੱਤਾ, “ਅਸੀਂ ਕਨਾਨ ਦੀ ਧਰਤੀ ਤੋਂ ਆਏ ਹਾਂ। ਅਸੀਂ ਇੱਥੇ ਅਨਾਜ ਖਰੀਦਣ ਆਏ ਹਾਂ।”