Proverbs 20:13
ਨੀਂਦ ਨੂੰ ਪਿਆਰ ਨਾ ਕਰੋ, ਨਹੀਂ ਤਾਂ ਤੁਸੀਂ ਗਰੀਬ ਹੋ ਜਾਵੋਂਗੇ। ਪਰ ਕੰਮ ਵਿੱਚ ਆਪਣਾ ਸਮਾਂ ਬਿਤਾਓ ਅਤੇ ਤੁਹਾਡੇ ਪਾਸ ਖਾਣ ਲਈ ਬਹੁਤ ਹੋਵੇਗਾ।
Proverbs 20:13 in Other Translations
King James Version (KJV)
Love not sleep, lest thou come to poverty; open thine eyes, and thou shalt be satisfied with bread.
American Standard Version (ASV)
Love not sleep, let thou come to poverty; Open thine eyes, `and' thou shalt be satisfied with bread.
Bible in Basic English (BBE)
Do not be a lover of sleep, or you will become poor: keep your eyes open, and you will have bread enough.
Darby English Bible (DBY)
Love not sleep, lest thou come to poverty; open thine eyes, [and] thou shalt be satisfied with bread.
World English Bible (WEB)
Don't love sleep, lest you come to poverty; Open your eyes, and you shall be satisfied with bread.
Young's Literal Translation (YLT)
Love not sleep, lest thou become poor, Open thine eyes -- be satisfied `with' bread.
| Love | אַל | ʾal | al |
| not | תֶּֽאֱהַ֣ב | teʾĕhab | teh-ay-HAHV |
| sleep, | שֵׁ֭נָה | šēnâ | SHAY-na |
| lest | פֶּן | pen | pen |
| poverty; to come thou | תִּוָּרֵ֑שׁ | tiwwārēš | tee-wa-RAYSH |
| open | פְּקַ֖ח | pĕqaḥ | peh-KAHK |
| eyes, thine | עֵינֶ֣יךָ | ʿênêkā | ay-NAY-ha |
| and thou shalt be satisfied | שְֽׂבַֽע | śĕbaʿ | SEH-VA |
| with bread. | לָֽחֶם׃ | lāḥem | LA-hem |
Cross Reference
Proverbs 19:15
ਸੁਸਤ ਆਦਮੀ ਭਾਵੇਂ ਕਿੰਨਾ ਵੀ ਸੌਂ ਲਵੇ ਪਰ ਉਹ ਬਹੁਤ ਭੁੱਖਾ ਹੀ ਹੋਵੇਗਾ।
Romans 12:11
ਜਦੋਂ ਤੁਹਾਨੂੰ ਪਰਮੇਸ਼ੁਰ ਲਈ, ਜਿੰਨਾ ਤੁਸੀਂ ਕਰ ਸੱਕਦੇ ਹੋ, ਕੰਮ ਕਰਨ ਦੀ ਜ਼ਰੂਰਤ ਪਵੇ ਤਾਂ ਆਲਸ ਮਹਿਸੂਸ ਨਾ ਕਰੋ। ਆਤਮਕ ਤੌਰ ਤੇ ਉਤਸਾਹਿਤ ਹੋਕੇ ਉਸਦੀ ਸੇਵਾ ਵਿੱਚ ਲੀਨ ਰਹੋ।
Proverbs 12:11
ਉਹ ਕਿਸਾਨ ਜਿਹੜਾ ਖੇਤੀ ਕਰਦਾ ਹੈ ਕਦੇ ਭੁੱਖਾ ਨਹੀਂ ਮਰੇਗਾ। ਪਰ ਜਿਹੜਾ ਬੰਦਾ ਫ਼ਜ਼ੂਲ ਵਿੱਚਾਰਾਂ ਦੇ ਪਿੱਛੇ ਭੱਜਦਾ ਹੈ ਉਸ ਨੂੰ ਸੂਝ ਦੀ ਕਮੀ ਹੁੰਦੀ ਹੈ।
Proverbs 6:9
ਸੁਸਤ ਬੰਦਿਆ, ਕਿੰਨਾ ਕੁ ਚਿਰ ਤੂੰ ਇੱਥੇ ਲੰਮਾ ਪਿਆ ਰਹੇਂਗਾ? ਕਦੋਂ ਤੂੰ ਆਪਣੀ ਨੀਂਦ ਤੋਂ ਜਾਗੇਂਗਾ?
2 Thessalonians 3:10
ਜਦੋਂ ਅਸੀਂ ਤੁਹਾਡੇ ਕੋਲ ਸਾਂ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਦੋਂ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਹੀਂ ਕਰੇਗਾ।”
Ephesians 5:14
ਅਤੇ ਜਿਹੜੀ ਗੱਲ ਪ੍ਰਤੱਖ ਹੈ ਰੌਸ਼ਨੀ ਬਣ ਸੱਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ: “ਜਾਗੋ, ਤੁਸੀਂ ਸੁੱਤਿਓ ਬੰਦਿਓ! ਮੌਤ ਤੋਂ ਜਿਉ, ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।”
1 Corinthians 15:34
ਸਹੀ ਰਾਹ ਬਾਰੇ ਸੋਚਣਾ ਸ਼ੁਰੂ ਕਰੋ ਅਤੇ ਪਾਪ ਕਰਨੇ ਬੰਦ ਕਰ ਦਿਉ। ਤੁਹਾਡੇ ਵਿੱਚ ਕੁਝ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ। ਇਹ ਮੈਂ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ।
Romans 13:11
ਮੈਂ ਇਹ ਸਭ ਗੱਲਾਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਖਾਸ ਸਮੇਂ ਵਿੱਚ ਜਿਉਂ ਰਹੇ ਹਾਂ। ਹਾਂ, ਹੁਣ ਤੁਹਾਨੂੰ ਤੁਹਾਡੀ ਨੀਂਦ ਤੋਂ ਜਾਗਣ ਦਾ ਇਹੀ ਸਮਾਂ ਹੈ। ਕਿਉਂ ਕਿ ਹੁਣ ਸਾਡੀ ਮੁਕਤੀ ਸਾਡੇ ਨਿਹਚਾ ਕਰਨ ਦੇ ਸਮੇਂ ਤੋਂ ਵੀ ਬਹੁਤ ਨੇੜੇ ਹੈ।
Proverbs 24:30
ਮੈਂ ਇੱਕ ਆਲਸੀ ਬੰਦੇ ਦੇ ਖੇਤ ਰਾਹੀਂ, ਬਿਨਾਂ ਸੂਝ ਵਾਲੇ ਬੰਦੇ ਦੇ ਅੰਗੂਰਾਂ ਦੇ ਬਾਗ਼ ਰਾਹੀਂ ਲੰਘਿਆ।
Proverbs 13:4
ਸੁਸਤ ਬੰਦਾ ਚੀਜ਼ਾਂ ਤਾਂ ਚਾਹੁੰਦਾ ਹੈ ਪਰ ਉਨ੍ਹਾਂ ਨੂੰ ਉਹ ਕਦੇ ਹਾਸਿਲ ਨਹੀਂ ਕਰ ਸੱਕਦਾ। ਪਰ ਉਹ ਲੋਕ ਜਿਹੜੇ ਮਿਹਨਤ ਕਰਦੇ ਹਨ ਆਪਣੀ ਮਨ-ਚਾਹੀਆਂ ਚੀਜ਼ਾਂ ਹਾਸਿਲ ਕਰ ਲੈਣਗੇ।
Proverbs 10:4
ਇੱਕ ਸੁਸਤ ਬੰਦਾ ਗਰੀਬ ਹੋਵੇਗਾ। ਪਰ ਮਿਹਨਤੀ ਬੰਦਾ ਅਮੀਰ ਹੋ ਜਾਵੇਗਾ।
Jonah 1:6
ਬੇੜੇ ਦੇ ਕਪਤਾਨ ਨੇ ਯੂਨਾਹ ਨੂੰ ਸੁੱਤਾ ਵੇਖਕੇ ਕਿਹਾ, “ਉੱਠ, ਜਾਗ! ਤੂੰ ਕਿਉਂ ਸੁੱਤਾ ਪਿਆ ਹੈਂ? ਆਪਣੇ ਦੇਵ ਦੀ ਅਰਾਧਨਾ ਕਰ। ਹੋ ਸੱਕਦਾ ਹੈ ਤੇਰਾ ਪਰਮੇਸ਼ੁਰ ਤੇਰੀ ਪ੍ਰਾਰਥਨਾ ਸੁਣ ਲਵੇ ਤੇ ਸਾਨੂੰ ਬਚਾਅ ਲਵੇ।”