Proverbs 20:20
ਜਿਹੜਾ ਵਿਅਕਤੀ ਆਪਣੇ ਹੀ ਮਾਪਿਆਂ ਨੂੰ ਗਾਲ੍ਹਾਂ ਕੱਢੇ, ਉਸਦਾ ਦੀਵਾ ਘੁੱਪ ਹਨੇਰੇ ਦੇ ਵਿੱਚਾਲੇ ਬੁਝਾ ਦਿੱਤਾ ਜਾਵੇਗਾ।
Proverbs 20:20 in Other Translations
King James Version (KJV)
Whoso curseth his father or his mother, his lamp shall be put out in obscure darkness.
American Standard Version (ASV)
Whoso curseth his father or his mother, His lamp shall be put out in blackness of darkness.
Bible in Basic English (BBE)
If anyone puts a curse on his father or his mother, his light will be put out in the blackest night.
Darby English Bible (DBY)
Whoso curseth his father or his mother, his lamp shall be put out in the blackest darkness.
World English Bible (WEB)
Whoever curses his father or his mother, His lamp shall be put out in blackness of darkness.
Young's Literal Translation (YLT)
Whoso is vilifying his father and his mother, Extinguished is his lamp in blackness of darkness.
| Whoso curseth | מְ֭קַלֵּל | mĕqallēl | MEH-ka-lale |
| his father | אָבִ֣יו | ʾābîw | ah-VEEOO |
| or his mother, | וְאִמּ֑וֹ | wĕʾimmô | veh-EE-moh |
| lamp his | יִֽדְעַ֥ךְ | yidĕʿak | yee-deh-AK |
| shall be put out | נֵ֝ר֗וֹ | nērô | NAY-ROH |
| in obscure | בֶּאֱישׁ֥וּן | beʾĕyšûn | beh-ay-SHOON |
| darkness. | חֹֽשֶׁךְ׃ | ḥōšek | HOH-shek |
Cross Reference
Proverbs 30:11
ਅਜਿਹੇ ਲੋਕ ਹਨ ਜੋ ਆਪਣੇ ਪਿਉ ਨੂੰ ਗਾਲ੍ਹਾਂ ਕੱਢਦੇ ਹਨ ਅਤੇ ਆਪਣੀ ਮਾਤਾ ਨੂੰ ਧੰਨ ਨਹੀਂ ਆਖਦੇ।
Exodus 21:17
“ਕੋਈ ਵੀ ਜੋ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਸਰਾਪ ਦਿੰਦਾ ਹੈ, ਮਾਰਿਆ ਜਾਣਾ ਚਾਹੀਦਾ ਹੈ।
Matthew 15:4
ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹੜਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ।’
Leviticus 20:9
“ਜੇ ਕੋਈ ਬੰਦਾ ਆਪਣੇ ਪਿਤਾ ਜਾਂ ਮਾਤਾ ਨੂੰ ਗਾਲ੍ਹਾਂ ਕੱਢਦਾ ਹੈ, ਉਸ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ। ਉਸ ਨੇ ਆਪਣੇ ਪਿਤਾ ਜਾਂ ਮਾਤਾਂ ਨੂੰ ਗਾਲ੍ਹਾਂ ਕੱਢੀਆਂ, ਇਸ ਲਈ ਉਹ ਆਪਣੀ ਮੌਤ ਦਾ ਖੁਦ ਜ਼ਿੰਮੇਵਾਰ ਹੈ।
Proverbs 30:17
ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।
Proverbs 24:20
ਕਿਉਂਕਿ ਇੱਕ ਬਦ ਇਨਸਾਨ ਦਾ ਕੋਈ ਭਵਿੱਖ ਨਹੀਂ ਹੁੰਦਾ, ਅਤੇ ਦੁਸ਼ਟ ਦਾ ਦੀਵਾ ਬੁਝਾ ਦਿੱਤਾ ਜਾਵੇਗਾ।
Jude 1:13
ਉਹ ਸਮੁੰਦਰ ਦੀਆਂ ਤੁਫ਼ਾਨੀ ਲਹਿਰਾਂ ਵਾਂਗ ਹਨ। ਜਿਹੜੀਆਂ ਝੱਗ ਬਣਾਉਂਦੀਆਂ ਹਨ। ਉਹ ਲੋਕ ਉਸੇ ਤਰ੍ਹਾਂ ਸ਼ਰਮਸਾਰੀ ਵਾਲੀਆਂ ਗੱਲਾਂ ਕਰਦੇ ਹਨ ਜਿਵੇਂ ਲਹਿਰਾਂ ਝੱਗ ਬਣਾਉਂਦੀਆਂ ਹਨ। ਇਹ ਲੋਕ ਉਨ੍ਹਾਂ ਤਾਰਿਆਂ ਵਰਗੇ ਹਨ ਜਿਹੜੇ ਅਕਾਸ਼ ਵਿੱਚ ਘੁੰਮਦੇ ਹਨ। ਘੋਰ ਅੰਧਕਾਰ ਵਿੱਚ ਇਨ੍ਹਾਂ ਲੋਕਾਂ ਲਈ ਇੱਕ ਜਗ਼੍ਹਾ ਰੱਖੀ ਗਈ ਹੈ।
Mark 7:10
ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸ ਨੂੰ ਮਾਰਿਆ ਜਾਣਾ ਚਾਹੀਦਾ ਹੈ।’
Matthew 25:8
ਪਰ ਮੂਰਖ ਕੁਆਰੀਆਂ ਨੇ ਸਿਆਣੀਆਂ ਕੁਆਰੀਆਂ ਨੂੰ ਆਖਿਆ, ‘ਸਾਨੂੰ ਆਪਣੀਆਂ ਮਸ਼ਾਲਾਂ ਵਿੱਚੋਂ ਥੋੜਾ ਤੇਲ ਦੇ ਦੇਵੋ, ਜੋ ਤੇਲ ਸਾਡੇ ਕੋਲ ਸੀ ਲਗਭੱਗ ਮੁੱਕ ਚੁੱਕਿਆ ਹੈ ਅਤੇ ਸਾਡੀਆਂ ਮਸ਼ਾਲਾਂ ਬੁਝ ਰਹੀਆਂ ਹਨ।’
Matthew 22:13
ਤਾਂ ਬਾਦਸ਼ਾਹ ਨੇ ਕੁਝ ਨੋਕਰਾਂ ਨੂੰ ਕਿਹਾ, ‘ਇਸ ਦੇ ਹੱਥ-ਪੈਰ ਬੰਨ੍ਹਕੇ ਇਸ ਨੂੰ ਬਾਹਰ ਦੇ ਹਨੇਰ ਵਿੱਚ ਸੁੱਟ ਦਿਉ। ਉਸ ਜਗ਼੍ਹਾ ਲੋਕ ਰੋਂਦੇ ਹੋਣਗੇ ਅਤੇ ਦਰਦ ਨਾਲ ਆਪਣੇ ਦੰਦ ਕਰੀਚ ਰਹੇ ਹੋਣਗੇ।’
Proverbs 13:9
ਧਰਮੀ ਲੋਕ ਚਮਕਦਾਰ ਰੌਸ਼ਨੀ ਵਾਂਗ ਹਨ, ਪਰ ਦੁਸ਼ਟ ਲੋਕਾਂ ਦਾ ਦੀਵਾ ਬੁਝਾਇਆ ਹੀ ਜਾਣ ਵਾਲਾ ਹੈ।
Job 18:18
ਲੋਕ ਉਸ ਨੂੰ ਰੌਸ਼ਨੀ ਤੋਂ ਬਾਹਰ ਹਨੇਰੇ ਵਿੱਚ ਧੱਕ ਦੇਣਗੇ। ਉਹ ਉਸ ਨੂੰ ਇਸ ਦੁਨੀਆਂ ਤੋਂ ਬਾਹਰ ਭਜਾ ਦੇਣਗੇ।
Job 18:5
“ਹਾਂ, ਬੁਰੇ ਆਦਮੀ ਦੀ ਰੋਸ਼ਨੀ ਗੁੱਲ ਹੋ ਜਾਵੇਗੀ। ਉਸ ਦੀ ਅੱਗ ਜਲਣੋ ਹਟ ਜਾਵੇਗੀ।
Deuteronomy 27:16
“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਇਹੋ ਜਿਹੀਆਂ ਗੱਲਾਂ ਕਰਦਾ ਹੈ ਜੋ ਇਹ ਦਰਸਾਂਉਂਦੀਆਂ ਹਨ ਕਿ ਉਹ ਆਪਣੇ ਮਾਂ-ਬਾਪ ਦੀ ਇਜੱਤ ਨਹੀਂ ਕਰਦਾ।’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
Exodus 20:12
“ਤੁਹਾਨੂੰ ਤੁਹਾਡੇ ਪਿਤਾ ਅਤੇ ਮਾਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ। ਤਾਂ ਜੋ ਤੁਸੀਂ ਉਸ ਧਰਤੀ ਤੇ ਭਰਪੂਰ ਜੀਵਨ ਜਿਉਂ ਸੱਕੋ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।