Proverbs 21:15
ਇੱਕ ਧਰਮੀ ਵਿਅਕਤੀ ਜੋ ਸਹੀ ਹੈ ਕਰਨ ਵਿੱਚ ਆਨੰਦ ਮਾਣਦਾ ਹੈ, ਪਰ ਇਹ ਉਨ੍ਹਾਂ ਨੂੰ ਡਰਾਉਂਦਾ ਹੈ, ਜੋ ਉਹੀ ਕਰਦੇ ਹਨ ਜੋ ਗ਼ਲਤ ਹੈ।
Proverbs 21:15 in Other Translations
King James Version (KJV)
It is joy to the just to do judgment: but destruction shall be to the workers of iniquity.
American Standard Version (ASV)
It is joy to the righteous to do justice; But it is a destruction to the workers of iniquity.
Bible in Basic English (BBE)
It is a joy to the good man to do right, but it is destruction to the workers of evil.
Darby English Bible (DBY)
It is joy to a righteous [man] to do what is right; but it is ruin for the workers of iniquity.
World English Bible (WEB)
It is joy to the righteous to do justice; But it is a destruction to the workers of iniquity.
Young's Literal Translation (YLT)
To do justice `is' joy to the righteous, But ruin to workers of iniquity.
| It is joy | שִׂמְחָ֣ה | śimḥâ | seem-HA |
| just the to | לַ֭צַּדִּיק | laṣṣaddîq | LA-tsa-deek |
| to do | עֲשׂ֣וֹת | ʿăśôt | uh-SOTE |
| judgment: | מִשְׁפָּ֑ט | mišpāṭ | meesh-PAHT |
| destruction but | וּ֝מְחִתָּ֗ה | ûmĕḥittâ | OO-meh-hee-TA |
| shall be to the workers | לְפֹ֣עֲלֵי | lĕpōʿălê | leh-FOH-uh-lay |
| of iniquity. | אָֽוֶן׃ | ʾāwen | AH-ven |
Cross Reference
Proverbs 10:29
ਇੱਕ ਇਮਾਨਦਾਰ ਆਦਮੀ ਲਈ, ਯਹੋਵਾਹ ਦਾ ਰਸਤਾ ਸ਼ਰਣ ਹੈ ਪਰ ਉਨ੍ਹਾਂ ਲਈ ਜੋ ਬਦੀ ਕਰਦੇ ਹਨ, ਇਹ ਤਬਾਹੀ ਹੈ।
Romans 7:22
ਮੈਂ ਪਰਮੇਸ਼ੁਰ ਦੇ ਨੇਮ ਨਾਲ ਆਪਣੇ ਦਿਲ ਵਿੱਚ ਖੁਸ਼ੀ ਮਹਿਸੂਸ ਕੱਰਦਾ ਹਾਂ।
John 4:34
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨਾ ਹੈ ਜਿਸਨੇ ਮੈਨੂੰ ਭੇਜਿਆ ਹੈ। ਜੋ ਕਾਰਜ ਉਸ ਨੇ ਮੈਨੂੰ ਕਰਨ ਲਈ ਦਿੱਤਾ, ਉਸ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।
Luke 13:27
ਤਾਂ ਉਹ ਬੋਲੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿੱਥੋਂ ਆਏ ਹੋ? ਮੇਰੇ ਕੋਲੋਂ ਦੂਰ ਚੱਲੇ ਜਾਵੋ। ਤੁਸੀਂ ਸਾਰੇ ਬਦਕਾਰ ਹੋ।’
Matthew 13:41
ਮਨੁੱਖ ਦਾ ਪੁੱਤਰ ਆਪਣਿਆਂ ਦੂਤਾਂ ਨੂੰ ਆਪਣੇ ਰਾਜ ਵਿੱਚੋਂ ਪਾਪ ਕਰਾਉਣ ਦੇ ਸਾਰੇ ਕਾਰਣਾ ਅਤੇ ਭੈੜੀਆਂ ਵਸਤਾਂ ਅਤੇ ਪਾਪੀਆਂ ਤੇ ਸਾਰੇ ਕੁਕਰਮੀਆਂ ਨੂੰ ਇਕੱਠਿਆਂ ਕਰਨ ਲਈ ਘੱਲੇਗਾ।
Matthew 7:23
ਤਦ ਮੈਂ ਉਨ੍ਹਾਂ ਨੂੰ ਸਾਫ਼ ਆਖਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ ਹੇ ਬੁਰਾ ਕਰਨ ਵਾਲਿਓ ਮੇਰੇ ਕੋਲੋਂ ਚੱਲੇ ਜਾਓ।’
Isaiah 64:5
ਤੁਸੀਂ ਉਨ੍ਹਾਂ ਲੋਕਾਂ ਸੰਗ ਹੋ ਜਿਹੜੇ ਨੇਕੀ ਕਰਨੀ ਪਸੰਦ ਕਰਦੇ ਨੇ। ਉਹ ਲੋਕ ਉਸ ਢੰਗ ਨਾਲ ਜਿਉਂਦੇ ਹੋਏ, ਜਿਹੋ ਜਿਹਾ ਤੁਸੀਂ ਚਾਹੁੰਦੇ ਹੋ, ਤੁਹਾਨੂੰ ਚੇਤੇ ਕਰਦੇ ਨੇ। ਪਰ ਅਤੀਤ ਵਿੱਚ ਅਸੀਂ ਤੁਹਾਡੇ ਖਿਲਾਫ਼ ਪਾਪ ਕੀਤਾ ਸੀ। ਤੁਸੀਂ ਸਾਡੇ ਉੱਤੇ ਕਹਿਰਵਾਨ ਹੋ ਗਏ ਸੀ, ਇਸ ਲਈ ਹੁਣ ਅਸੀਂ ਕਿਵੇਂ ਬਚਾਂਗੇ?
Ecclesiastes 3:12
ਮੈਂ ਜਾਣਿਆਂ ਕਿ ਲੋਕਾਂ ਲਈ ਕਰਨ ਵਾਲੀ ਸਭ ਤੋਂ ਵੱਧੀਆ ਗੱਲ ਇਹੀ ਹੈ ਕਿ ਉਹ ਜਿੰਨਾ ਚਿਰ ਜਿਉਂਦੇ ਹਨ ਆਨੰਦ ਮਾਨਣ।
Proverbs 21:12
ਪਰਮੇਸ਼ੁਰ ਜੋ ਕਿ ਨਿਆਂਈ ਹੈ ਦੁਸ਼ਟ ਆਦਮੀ ਦੇ ਟੱਬਰ ਤੇ ਅੱਖ ਰੱਖਦਾ ਅਤੇ ਦੁਸ਼ਟ ਆਦਮੀ ਨੂੰ ਬਰਬਾਦ ਕਰ ਦਿੰਦਾ ਹੈ।
Proverbs 5:20
ਮੇਰੇ ਪੁੱਤਰ, ਤੁਸੀਂ ਕਿਸੇ ਪਰਾਈ ਔਰਤ ਨਾਲ ਭੁੱਲ ਵਿੱਚ ਕਿਉਂ ਪਵੋਂ? ਤੁਸੀਂ ਕਿਸੇ ਪਰਾਈ ਔਰਤ ਨੂੰ ਗਲ ਕਿਉਂ ਲਾਵੋਂ?
Psalm 119:92
ਜੇ ਤੁਹਾਡੀਆਂ ਸਿੱਖਿਆਵਾਂ ਮੇਰੇ ਲਈ ਦੋਸਤਾਂ ਵਾਂਗ ਨਾ ਹੁੰਦੀਆਂ। ਤਾਂ ਮੇਰੇ ਦੁੱਖਾਂ ਨੇ ਮੈਨੂੰ ਤਬਾਹ ਕਰ ਦਿੱਤਾ ਹੁੰਦਾ।
Psalm 119:16
ਮੈਨੂੰ ਤੁਹਾਡੇ ਨੇਮ ਪਸੰਦ ਹਨ। ਮੈਂ ਤੁਹਾਡੇ ਸ਼ਬਦ ਨਹੀਂ ਭੁੱਲਾਂਗਾ।
Psalm 112:1
ਯਹੋਵਾਹ ਦੀ ਉਸਤਤਿ ਕਰੋ! ਉਹ ਬੰਦਾ ਜਿਹੜਾ ਡਰਦਾ ਅਤੇ ਯਹੋਵਾਹ ਦਾ ਆਦਰ ਕਰਦਾ ਹੈ ਬਹੁਤ ਪ੍ਰਸੰਨ ਹੋਵੇਗਾ। ਉਹ ਬੰਦਾ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਪਿਆਰ ਕਰਦਾ ਹੈ।
Psalm 40:8
ਮੇਰੇ ਪਰਮੇਸ਼ੁਰ ਮੈਂ ਉਹੀ ਕਰਨਾ ਚਾਹੁੰਦਾ ਹਾਂ ਜੋ ਤੁਸੀਂ ਚਾਹੁੰਦੇ ਹੋ। ਮੈਂ ਤੁਹਾਡੀਆਂ ਸਿੱਖਿਆਵਾਂ ਤੋਂ ਵਾਕਿਫ਼ ਹਾਂ।”
Job 29:12
ਕਿਉਂਕਿ ਜਦੋਂ ਕੋਈ ਗਰੀਬ ਆਦਮੀ ਸਹਾਇਤਾ ਲਈ ਪੁਕਾਰ ਕਰਦਾ ਸੀ ਮੈਂ ਉਸ ਦੀ ਸਹਾਇਤਾ ਕੀਤੀ। ਮੈਂ ਉਸ ਬੱਚੇ ਨੂੰ ਸਹਾਇਤਾ ਦਿੱਤੀ ਜਿਹੜਾ ਯਤੀਮ ਸੀ ਤੇ ਜਿਸਦੀ ਦੇਖ ਭਾਲ ਕਰਨ ਵਾਲਾ ਕੋਈ ਵੀ ਨਹੀਂ ਸੀ।