Proverbs 26:26
ਚਲਾਕੀ ਕਰਕੇ, ਨਫ਼ਰਤ ਆਪਣੇ-ਆਪ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੀ ਹੈ, ਪਰ ਉਸ ਦੀ ਬਦੀ ਸਭਾ ਵਿੱਚ ਪ੍ਰਗਟਾਈ ਜਾਵੇਗੀ।
Proverbs 26:26 in Other Translations
King James Version (KJV)
Whose hatred is covered by deceit, his wickedness shall be shewed before the whole congregation.
American Standard Version (ASV)
Though `his' hatred cover itself with guile, His wickedness shall be openly showed before the assembly.
Bible in Basic English (BBE)
Though his hate is covered with deceit, his sin will be seen openly before the meeting of the people.
Darby English Bible (DBY)
Though [his] hatred is covered by dissimulation, his wickedness shall be made manifest in the congregation.
World English Bible (WEB)
His malice may be concealed by deception, But his wickedness will be exposed in the assembly.
Young's Literal Translation (YLT)
Hatred is covered by deceit, Revealed is its wickedness in an assembly.
| Whose hatred | תִּכַּסֶּ֣ה | tikkasse | tee-ka-SEH |
| is covered | שִׂ֭נְאָה | śinʾâ | SEEN-ah |
| by deceit, | בְּמַשָּׁא֑וֹן | bĕmaššāʾôn | beh-ma-sha-ONE |
| wickedness his | תִּגָּלֶ֖ה | tiggāle | tee-ɡa-LEH |
| shall be shewed | רָעָת֣וֹ | rāʿātô | ra-ah-TOH |
| before the whole congregation. | בְקָהָֽל׃ | bĕqāhāl | veh-ka-HAHL |
Cross Reference
Genesis 4:8
ਕਇਨ ਨੇ ਆਪਣੇ ਭਰਾ ਹਾਬਲ ਨੂੰ ਆਖਿਆ, “ਆ, ਖੇਤ ਵਿੱਚ ਚੱਲੀਏ।” ਇਸ ਲਈ ਕਇਨ ਤੇ ਹਾਬਲ ਖੇਤ ਨੂੰ ਚੱਲੇ ਗਏ। ਫ਼ੇਰ ਕਇਨ ਨੇ ਆਪਣੇ ਭਰਾ ਹਾਬਲ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ।
1 Samuel 18:17
ਸ਼ਾਊਲ ਨੇ ਆਪਣੀ ਧੀ ਨਾਲ ਦਾਊਦ ਦਾ ਵਿਆਹ ਕਰਨਾ ਚਾਹਿਆ ਪਰ ਸ਼ਾਊਲ ਦਾਊਦ ਨੂੰ ਮਾਰਨਾ ਚਾਹੁੰਦਾ ਸੀ, ਉਸ ਨੇ ਦਾਊਦ ਨਾਲ ਚਾਲ ਖੇਡਣ ਦੀ ਇੱਕ ਵਿਉਂਤ ਬਣਾਈ ਸ਼ਾਊਲ ਨੇ ਦਾਊਦ ਨੂੰ ਕਿਹਾ, “ਇਹ ਮੇਰੀ ਸਭ ਤੋਂ ਵੱਡੀ ਧੀ ਮੇਰਬ ਹੈ, ਇਸ ਨੂੰ ਮੈਂ ਤੈਨੂੰ ਵਿਆਹ ਦਿੰਦਾ ਹਾਂ, ਫ਼ਿਰ ਤੂੰ ਇੱਕ ਤਕੜਾ ਸਿਪਾਹੀ ਅਤੇ ਮੇਰੇ ਪੁੱਤਰਾਂ ਸਮਾਨ ਹੋ ਜਾਵੇਂਗਾ। ਫ਼ਿਰ ਤੂੰ ਜਾਕੇ ਯਹੋਵਾਹ ਦੀਆਂ ਲੜਾਈਆਂ ਵੀ ਲੜਿਆ ਕਰੇਂਗਾ।” ਪਰ ਇਹ ਸ਼ਾਊਲ ਦੀ ਚਾਲ ਸੀ ਅਸਲ ਵਿੱਚ ਤਾਂ ਸ਼ਾਊਲ ਸੋਚ ਰਿਹਾ ਸੀ ਕਿ, “ਹੁਣ ਮੈਨੂੰ ਦਾਊਦ ਨੂੰ ਜਾਨੋਂ ਮਾਰਨ ਦੀ ਲੋੜ ਨਹੀਂ ਪਵੇਗੀ, ਸਗੋਂ ਮੇਰੇ ਲਈ ਆਪੇ ਹੀ ਉਹ ਫ਼ਲਿਸਤੀਆਂ ਦੇ ਹੱਥੋਂ ਮਰੇਗਾ।”
1 Samuel 18:21
ਸ਼ਾਊਲ ਨੇ ਸੋਚਿਆ, “ਹੁਣ ਮੈਂ ਮੀਕਲ ਤੋਂ ਦਾਊਦ ਨੂੰ ਉਸ ਦੇ ਜਾਲ ਵਿੱਚ ਫ਼ਸਾਉਣ ਦਾ ਕੰਮ ਲਵਾਂਗਾ। ਮੈਂ ਮੀਕਲ ਨੂੰ ਦਾਊਦ ਨਾਲ ਵਿਆਹ ਕਰਨ ਦੇਵਾਂਗਾ ਅਤੇ ਉਸਤੋਂ ਬਾਦ ਫ਼ਲਿਸਤੀ ਆਪੇ ਦਾਊਦ ਨੂੰ ਜਾਨੋਂ ਮਾਰ ਸੁੱਟਣਗੇ।” ਇਸ ਲਈ ਸ਼ਾਊਲ ਨੇ ਦਾਊਦ ਨੂੰ ਦੂਜੀ ਵਾਰ ਕਿਹਾ, “ਤੂੰ ਅੱਜ ਹੀ ਮੇਰੀ ਕੁੜੀ ਨਾਲ ਵਿਆਹ ਕਰ ਸੱਕਦਾ ਹੈਂ।”
2 Samuel 3:27
ਜਦੋਂ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਹੌਲੀ ਜਿਹੀ ਇੱਕ ਗੱਲ ਕਰਨ ਲਈ ਉਸ ਨੂੰ ਡਿਓੜੀ ਦੀ ਇੱਕ ਨੁਕਰ ਵਿੱਚ ਇੱਕ ਪਾਸੇ ਵੱਲ ਲੈ ਗਿਆ ਅਤੇ ਉੱਥੇ ਉਸਦੀ ਪੰਜਵੀਂ ਪਸਲੀ ਦੇ ਹੇਠ, ਆਪਣੇ ਭਰਾ ਅਸਾਹੇਲ ਦੇ ਖੂਨ ਦੇ ਬਦਲੇ ਅਜਿਹਾ ਮਾਰਿਆ ਕਿ ਉਹ ਉੱਥੇ ਹੀ ਮਰ ਗਿਆ। ਇਉਂ ਯੋਆਬ ਨੇ ਅਬਨੇਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
2 Samuel 13:22
ਅਬਸ਼ਾਲੋਮ ਵੀ ਅਮਨੋਨ ਨੂੰ ਬੜੀ ਨਫ਼ਰਤ ਕਰਨ ਲੱਗਾ। ਅਬਸ਼ਾਲੋਮ ਨੇ ਅਮਨੋਨ ਨੂੰ ਕੁਝ ਵੀ ਚੰਗਾ-ਮੰਦਾ ਨਾ ਕਿਹਾ ਪਰ ਅਬਸ਼ਾਲੋਮ ਨੇ ਅਮਨੋਨ ਨੂੰ ਇਸ ਲਈ ਘਿਰਣਾ ਕੀਤੀ ਕਿਉਂ ਜੋ ਉਸ ਨੇ ਉਸਦੀ ਭੈਣ ਤਾਮਾਰ ਨਾਲ ਬਲਾਤਕਾਰ ਕੀਤਾ।
Psalm 55:21
ਮੇਰੇ ਵੈਰੀ ਅਸਲ ਵਿੱਚ ਬਹੁਤ ਖੁਸ਼ਾਮਦੀ ਗਾਲੜੀ ਹਨ, ਉਹ ਸ਼ਾਂਤੀ ਬਾਰੇ ਗੱਲਾਂ ਕਰਦੇ ਹਨ, ਪਰ ਅਸਲੀਅਤ ਵਿੱਚ ਉਹ ਯੁੱਧ ਲਈ ਵਿਉਂਤਾਂ ਘੜਦੇ ਹਨ। ਉਨ੍ਹਾਂ ਦੇ ਸ਼ਬਦ ਤੇਲ ਵਰਗੇ ਹਨ ਚਿਕਨੇ ਹਨ ਪਰ ਉਹ ਸ਼ਬਦ ਚਾਕੂ ਵਾਂਗ ਹਮਲਾ ਕਰਦੇ ਹਨ।