Proverbs 29:10
ਕਾਤਲ ਨਿਰਦੋਸ਼ ਲੋਕਾਂ ਨੂੰ ਨਫ਼ਰਤ ਕਰਦੇ ਹਨ ਅਤੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ ਜੋ ਇਮਾਨਦਾਰ ਹੁੰਦੇ ਹਨ।
Proverbs 29:10 in Other Translations
King James Version (KJV)
The bloodthirsty hate the upright: but the just seek his soul.
American Standard Version (ASV)
The bloodthirsty hate him that is perfect; And as for the upright, they seek his life.
Bible in Basic English (BBE)
Men of blood are haters of the good man, and evil-doers go after his soul.
Darby English Bible (DBY)
The bloodthirsty hate the perfect, but the upright care for his soul.
World English Bible (WEB)
The bloodthirsty hate a man of integrity; And they seek the life of the upright.
Young's Literal Translation (YLT)
Men of blood hate the perfect, And the upright seek his soul.
| The bloodthirsty | אַנְשֵׁ֣י | ʾanšê | an-SHAY |
| דָ֭מִים | dāmîm | DA-meem | |
| hate | יִשְׂנְאוּ | yiśnĕʾû | yees-neh-OO |
| the upright: | תָ֑ם | tām | tahm |
| just the but | וִֽ֝ישָׁרִ֗ים | wîšārîm | VEE-sha-REEM |
| seek | יְבַקְשׁ֥וּ | yĕbaqšû | yeh-vahk-SHOO |
| his soul. | נַפְשֽׁוֹ׃ | napšô | nahf-SHOH |
Cross Reference
Genesis 4:5
ਪਰ ਯਹੋਵਾਹ ਨੇ ਕਇਨ ਅਤੇ ਉਸਦੀ ਭੇਂਟ ਨੂੰ ਪ੍ਰਵਾਨ ਨਹੀਂ ਕੀਤਾ। ਇਸ ਕਾਰਣ ਕਇਨ ਉਦਾਸ ਹੋ ਗਿਆ, ਅਤੇ ਉਹ ਬਹੁਤ ਗੁੱਸੇ ਵਿੱਚ ਆ ਗਿਆ।
1 John 3:12
ਕਇਨ ਵਰਗੇ ਨਾ ਬਣੋ। ਕਇਨ ਦੁਸ਼ਟ (ਸ਼ੈਤਾਨ) ਸੀ। ਕਇਨ ਨੇ ਆਪਣੇ ਭਰਾ ਹਾਬਲ ਨੂੰ ਮਾਰ ਦਿੱਤਾ। ਕਇਨ ਨੇ ਆਪਣੇ ਭਰਾ ਨੂੰ ਕਿਉਂ ਮਾਰ ਦਿੱਤਾ? ਕਿਉਂ ਕਿ ਜਿਹੜੀਆਂ ਗੱਲਾਂ ਕੇਨ ਨੇ ਕੀਤੀਆਂ ਮੰਦੀਆਂ ਸਨ, ਪਰ ਜਿਹੜੀਆਂ ਗੱਲਾਂ ਹਾਬਲ ਨੇ ਕੀਤੀਆਂ ਚੰਗੀਆਂ ਸਨ।
Romans 10:1
ਹੇ ਭਰਾਵੋ ਅਤੇ ਭੈਣੋ, ਮੇਰੇ ਦਿਲ ਦੀ ਇੱਛਾ ਹੈ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਹੈ ਕਿ ਸਾਰੇ ਯਹੂਦੀ ਬਚਾਏ ਜਾ ਸੱਕਣ।
Acts 7:60
ਉਹ ਆਪਣੇ ਗੋਡੇ ਟੇਕ ਕੇ ਉੱਚੀ ਬੋਲਿਆ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।
John 15:18
ਯਿਸੂ ਦਾ ਆਪਣੇ ਚੇਲਿਆਂ ਨੂੰ ਹੁਸ਼ਿਆਰ ਕਰਨਾ “ਜੇਕਰ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਦੁਨੀਆਂ ਨੇ ਮੈਨੂੰ ਵੀ ਨਫ਼ਰਤ ਕੀਤੀ ਸੀ।
John 5:34
ਪਰ ਮੈਂ ਇੱਕ ਆਦਮੀ ਦੀ ਸਾਖੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸੱਕੋਂ।
Luke 23:34
ਯਿਸੂ ਨੇ ਆਖਿਆ, “ਹੇ ਪਿਤਾ! ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।” ਪਰਚੀਆਂ ਪਾਕੇ, ਸਿਪਾਹੀਆਂ ਨੇ ਯਿਸੂ ਦੇ ਕੱਪੜਿਆਂ ਨੂੰ ਆਪਸ ਵਿੱਚ ਵੰਡ ਲਿਆ।
Mark 6:24
ਤਾਂ ਕੁੜੀ ਨੇ ਆਪਣੀ ਮਾਂ ਕੋਲ ਜਾਕੇ ਪੁੱਛਿਆ, “ਮੈਨੂੰ ਕੀ ਮੰਗਣਾ ਚਾਹੀਦਾ?” ਤਾਂ ਉਸਦੀ ਮਾਂ ਨੇ ਆਖਿਆ, “ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੰਗ ਲੈ।”
Mark 6:18
ਯੂਹੰਨਾ ਹੇਰੋਦੇਸ ਨੂੰ ਕਿਹਾ, “ਆਪਣੇ ਭਰਾ ਦੀ ਤੀਵੀਂ ਨਾਲ ਵਿਆਹ ਕਰਵਾਉਣਾ ਠੀਕ ਨਹੀਂ।”
Jeremiah 40:14
ਯੋਹਾਨਾਨ ਅਤੇ ਉਸ ਦੇ ਨਾਲ ਦੇ ਹੋਰਨਾਂ ਅਧਿਕਾਰੀਆਂ ਨੇ ਗਦਲਯਾਹ ਨੂੰ ਆਖਿਆ, “ਕੀ ਤੁਸੀਂ ਜਾਣਦੇ ਹੋ ਕਿ ਅੰਮੋਨੀ ਲੋਕਾਂ ਦਾ ਰਾਜਾ ਬਅਲੀਸ ਤੁਹਾਨੂੰ ਮਾਰਨਾ ਚਾਹੁੰਦਾ ਹੈ? ਉਸ ਨੇ ਨਬਨਯਾਹ ਦੇ ਪੁੱਤਰ ਇਸ਼ਮਾਏਲ ਨੂੰ ਤੁਹਾਨੂੰ ਮਾਰਨ ਲਈ ਘਲਿਆ ਹੈ।” ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਨ੍ਹਾਂ ਉੱਤੇ ਇਤਬਾਰ ਨਹੀਂ ਕੀਤਾ।
Jeremiah 18:20
ਕੀ ਲੋਕਾਂ ਨੂੰ ਨੇਕੀ ਦਾ ਬਦਲਾ ਬਦੀ ਨਾਲ ਦੇਣਾ ਚਾਹੀਦਾ ਹੈ? ਨਹੀਂ! ਯਾਦ ਰੱਖੋ, ਮੈਂ ਤੁਹਾਡੇ ਸਾਹਮਣੇ ਖਲੋਤਾ ਸਾਂ ਅਤੇ ਉਨ੍ਹਾਂ ਬਾਰੇ ਉਹ ਚੰਗੀਆਂ ਗੱਲਾਂ ਆਖੀਆਂ ਤਾਂ ਜੋ ਤੁਸੀਂ ਉਨ੍ਹਾਂ ਉੱਤੇ ਗੁੱਸੇ ਹੋਣੋ ਹਟ ਜਾਵੋਁ। ਪਰ ਉਹ ਮੈਨੂੰ ਫ਼ਸਾਉਣ ਦੀ ਅਤੇ ਮਾਰਨ ਦੀ ਕੋਸ਼ਿਸ਼ ਕਰ ਰਹੇ ਨੇ।
Jeremiah 13:15
ਸੁਣੋ ਅਤੇ ਧਿਆਨ ਕਰੋ। ਯਹੋਵਾਹ ਨੇ ਤੁਹਾਨੂੰ ਆਖਿਆ ਹੈ, ਗੁਮਾਨੀ ਨਾ ਬਣੋ।
2 Chronicles 18:7
ਤਦ ਅਹਾਬ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਕਿਹਾ, “ਇੱਥੇ ਇੱਕ ਅਜਿਹਾ ਮਨੁੱਖ ਹੈ ਜਿਸ ਕੋਲੋਂ ਅਸੀਂ ਯਹੋਵਾਹ ਤੋਂ ਪੁੱਛੀਏ, ਪਰ ਮੈਂ ਉਸ ਆਦਮੀ ਨੂੰ ਨਫ਼ਰਤ ਕਰਦਾ ਹਾਂ ਕਿਉਂ ਕਿ ਉਹ ਹਮੇਸ਼ਾ ਮੇਰੇ ਲਈ ਯਹੋਵਾਹ ਵੱਲੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਉਸ ਮਨੁੱਖ ਦਾ ਨਾਂ ਹੈ ਮੀਕਾਯਾਹ। ਉਹ ਯਿਮਲਾਹ ਦਾ ਪੁੱਤਰ ਹੈ।” ਪਰ ਯਹੋਸ਼ਾਫ਼ਾਟ ਨੇ ਕਿਹਾ, “ਅਹਾਬ, ਇੰਝ ਨਾ ਕਹੋ!”
1 Kings 22:8
ਅਹਾਬ ਪਾਤਸ਼ਾਹ ਨੇ ਜਵਾਬ ਦਿੱਤਾ, “ਇੱਕ ਨਬੀ ਹੋਰ ਵੀ ਹੈ ਜੋ ਕਿ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਪਰ ਮੈਂ ਉਸ ਨਾਲ ਘਿਰਣਾ ਕਰਦਾ ਹਾਂ ਕਿਉਂ ਕਿ ਉਹ ਜਦ ਵੀ ਯਹੋਵਾਹ ਲਈ ਬੋਲਦਾ ਹੈ ਉਹ ਕਦੇ ਮੇਰੇ ਭਲੇ ਦੀ ਨਹੀਂ ਕਹਿੰਦਾ ਉਹ ਹਮੇਸ਼ਾ ਉਹੀ ਗੱਲਾਂ ਆਖਦਾ ਹੈ ਜਿਹੜੀਆਂ ਮੈਨੂੰ ਨਾਪਸੰਦ ਹਨ।” ਯਹੋਸ਼ਾਫ਼ਾਟ ਨੇ ਕਿਹਾ, “ਅਹਾਬ ਪਾਤਸ਼ਾਹ, ਤੈਨੂੰ ਇਉਂ ਨਹੀਂ ਆਖਣਾ ਚਾਹੀਦਾ।”
1 Kings 21:20
ਤਾਂ ਏਲੀਯਾਹ ਅਹਾਬ ਕੋਲ ਗਿਆ ਤਾਂ ਅਹਾਬ ਨੇ ਉਸ ਨੂੰ ਵੇਖਕੇ ਆਖਿਆ, “ਹੇ ਮੇਰੇ ਵੈਰੀਆਂ! ਤੂੰ ਮੈਨੂੰ ਫ਼ਿਰ ਤੋਂ ਲੱਭ ਲਿਆ!” ਏਲੀਯਾਹ ਨੇ ਜਵਾਬ ’ਚ ਕਿਹਾ, “ਹਾਂ, ਮੈਂ ਤੈਨੂੰ ਮੁੜ ਤੋਂ ਲੱਭ ਲਿਆ। ਤੂੰ ਹਮੇਸ਼ਾ ਆਪਣਾ ਜੀਵਨ ਯਹੋਵਾਹ ਦੇ ਵਿਰੁੱਧ ਪਾਪ ਕਰਨ ਵਿੱਚ ਹੀ ਗੁਜ਼ਾਰਿਆ।
1 Samuel 22:11
ਤਦ ਸ਼ਾਊਲ ਪਾਤਸ਼ਾਹ ਨੇ ਕੁਝ ਆਦਮੀਆਂ ਨੂੰ ਜਾਜਕ ਫ਼ੜਕੇ ਲਿਆਉਣ ਦਾ ਹੁਕਮ ਦਿੱਤਾ। ਸ਼ਾਊਲ ਨੇ ਅਹੀਟੂਬ ਦੇ ਪੁੱਤਰ ਅਹੀਮਲਕ ਅਤੇ ਉਸ ਦੇ ਸਾਰੇ ਪਰਿਵਾਰ ਨੂੰ ਅਤੇ ਸੰਬੰਧੀਆਂ ਨੂੰ ਨੋਬ ਤੋਂ ਫ਼ੜਕੇ ਲਿਆਉਣ ਲਈ ਆਖਿਆ। ਸਾਰੇ ਪਾਤਸ਼ਾਹ ਸਾਹਮਣੇ ਪੇਸ਼ ਕੀਤੇ ਗਏ।
1 Samuel 20:31
ਜਦ ਤੱਕ ਇਹ ਯੱਸੀ ਦਾ ਪੁੱਤਰ ਜਿਉਂਦਾ ਹੈ ਤੂੰ ਕਦੇ ਵੀ ਪਾਤਸ਼ਾਹ ਨਾ ਬਣ ਸੱਕੇਂਗਾ ਅਤੇ ਨਾ ਹੀ ਇਹ ਰਾਜ ਤੈਨੂੰ ਕਦੇ ਮਿਲੇਗਾ। ਜਾ, ਹੁਣੇ ਜਾਕੇ ਦਾਊਦ ਨੂੰ ਮੇਰੇ ਸਾਹਮਣੇ ਲਿਆ। ਕਿਉਂਕਿ ਉਹ ਜ਼ਰੂਰ ਮਾਰਿਆ ਹੀ ਜਾਵੇਗਾ।”
1 Samuel 15:11
ਯਹੋਵਾਹ ਨੇ ਕਿਹਾ, “ਸ਼ਾਊਲ ਨੇ ਮੈਨੂੰ ਮੰਨਣਾ ਛੱਡ ਦਿੱਤਾ ਹੈ, ਸੋ ਮੇਰੇ ਕੋਲੋਂ ਗਲਤੀ ਹੋ ਗਈ ਕਿ ਮੈਂ ਉਸ ਨੂੰ ਪਾਤਸ਼ਾਹ ਠਹਿਰਾਇਆ। ਉਹ ਆਪਣੀ ਮਨ-ਮਰਜ਼ੀ ਕਰਦਾ ਹੈ ਉਹ ਨਹੀਂ ਕਰਦਾ ਜੋ ਮੈਂ ਕਹਿੰਦਾ ਹਾਂ।” ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਅੱਗੇ ਰੋਂਦਾ ਤਰਲੇ ਲੈਂਦਾ ਰਿਹਾ।