Proverbs 29:14
ਜੇ ਕੋਈ ਰਾਜਾ ਗਰੀਬਾਂ ਨਾਲ ਨਿਆਂ ਕਰਦਾ ਹੈ ਤਾਂ ਉਹ ਦੇਰ ਤੱਕ ਰਾਜ ਕਰੇਗਾ।
Proverbs 29:14 in Other Translations
King James Version (KJV)
The king that faithfully judgeth the poor, his throne shall be established for ever.
American Standard Version (ASV)
The king that faithfully judgeth the poor, His throne shall be established for ever.
Bible in Basic English (BBE)
The king who is a true judge in the cause of the poor, will be safe for ever on the seat of his power.
Darby English Bible (DBY)
A king that faithfully judgeth the poor, his throne shall be established for ever.
World English Bible (WEB)
The king who fairly judges the poor, His throne shall be established forever.
Young's Literal Translation (YLT)
a king that is judging truly the poor, His throne for ever is established.
| The king | מֶ֤לֶךְ | melek | MEH-lek |
| that faithfully | שׁוֹפֵ֣ט | šôpēṭ | shoh-FATE |
| judgeth | בֶּֽאֱמֶ֣ת | beʾĕmet | beh-ay-MET |
| the poor, | דַּלִּ֑ים | dallîm | da-LEEM |
| throne his | כִּ֝סְא֗וֹ | kisʾô | KEES-OH |
| shall be established | לָעַ֥ד | lāʿad | la-AD |
| for ever. | יִכּֽוֹן׃ | yikkôn | yee-kone |
Cross Reference
Proverbs 16:12
ਜੇਕਰ ਰਾਜਾ ਦੁਸ਼ਟਤਾ ਦਾ ਵਿਹਾਰ ਕਰਦਾ ਹੈ ਤਾਂ ਇਹ ਤਿਰਸੱਕਾਰਪੂਰਨ ਹੈ, ਕਿਉਂ ਜੋ ਤਖਤ ਨੇਕੀ ਤੋਂ ਹੀ ਪ੍ਰਫ਼ੁਲਿਤ ਹੁੰਦਾ ਹੈ।
Isaiah 11:4
ਉਹ ਗਰੀਬ ਲੋਕਾਂ ਨਾਲ ਨਿਰਪੱਖਤਾ ਅਤੇ ਇਮਾਨਦਾਰੀ ਨਾਲ ਨਿਆਂ ਕਰੇਗਾ। ਜਦੋਂ ਉਹ ਧਰਤੀ ਦੇ ਗਰੀਬ ਲੋਕਾਂ ਲਈ ਕੁਝ ਕਰਨ ਦਾ ਨਿਆਂ ਕਰੇਗਾ ਤਾਂ ਬੇਲਾਗ ਹੋਵੇਗਾ। ਜੇ ਉਹ ਇਹ ਨਿਆਂ ਕਰਦਾ ਹੈ ਕਿ ਉਨ੍ਹਾਂ ਨੂੰ ਮਾਰ ਪੈਣੀ ਚਾਹੀਦੀ ਹੈ ਫ਼ੇਰ ਉਹ ਆਦੇਸ਼ ਦੇਵੇਗਾ ਤੇ ਉਨ੍ਹਾਂ ਲੋਕਾਂ ਨੂੰ ਮਾਰ ਪਵੇਗੀ। ਜੇ ਉਹ ਇਹ ਨਿਆਂ ਕਰਦਾ ਹੈ ਕਿ ਲੋਕਾਂ ਨੂੰ ਮਰਨਾ ਚਾਹੀਦਾ ਹੈ, ਤਾਂ ਉਹ ਆਦੇਸ਼ ਦੇਵੇਗਾ ਅਤੇ ਮੰਦੇ ਲੋਕ ਮਾਰੇ ਜਾਣਗੇ। ਨੇਕੀ ਅਤੇ ਨਿਰਪੱਖਤਾ ਇਸ ਬੱਚੇ ਨੂੰ ਸ਼ਕਤੀ ਦੇਵੇਗੀ। ਇਹ ਚੀਜ਼ਾਂ ਉਸ ਦੇ ਕਮਰ ਕਸੇ ਵਾਂਗ ਹੋਣਗੀਆਂ।
Proverbs 29:4
ਜਿਹੜਾ ਰਾਜਾ ਨਿਆਂਈ ਹੋਕੇ ਸ਼ਾਸਨ ਕਰਦਾ ਹੈ ਉਹ ਆਪਣੇ ਦੇਸ ਨੂੰ ਮਜ਼ਬੂਤ ਬਣਾ ਲੈਂਦਾ ਹੈ, ਪਰ ਜਿਹੜਾ ਕੋਈ ਰਿਸ਼ਵਤ ਲੈਂਦਾ ਹੈ ਇਸ ਨੂੰ ਢਾਹ ਦਿੰਦਾ।
Proverbs 25:5
ਇਸੇ ਤਰ੍ਹਾਂ ਹੀ ਜਦੋਂ ਤੁਸੀਂ ਰਾਜੇ ਦੀ ਕਚਿਹਰੀ ਵਿੱਚੋਂ ਦੁਸ਼ਟ ਲੋਕਾਂ ਨੂੰ ਕੱਢ ਦਿਉਂਗੇ, ਨੇਕੀ ਰਾਹੀਂ ਉਸਦਾ ਤਖਤ ਮਜ਼ਬੂਤ ਹੋ ਜਾਵੇਗਾ।
Psalm 72:2
ਰਾਜੇ ਦੀ ਸਹਾਇਤਾ ਕਰੋ ਕਿ ਉਹ ਤੁਹਾਡੇ ਲੋਕਾਂ ਬਾਰੇ ਨਿਰਪੱਖ ਨਿਆਂ ਕਰੇ। ਰਾਜੇ ਦੀ ਸਹਾਇਤਾ ਕਰੇ ਕਿ ਉਹ ਤੁਹਾਡੇ ਗਰੀਬ ਲੋਕਾਂ ਬਾਰੇ ਸਿਆਣੇ ਨਿਆਂ ਕਰੇ।
Hebrews 1:8
ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਇਹ ਆਖਿਆ: “ਹੇ ਪਰਮੇਸ਼ੁਰ, ਤੇਰਾ ਤਖਤ ਸਦਾ ਸਦਾ ਲਈ ਸਲਾਮਤ ਰਹੇਗਾ, ਤੂੰ ਆਪਣੀ ਬਾਦਸ਼ਾਹਤ ਉੱਪਰ ਸਹੀ ਨਿਆਂ ਵਾਲੀ ਹਕੂਮਤ ਕਰੇਗਾ।
Luke 1:32
ਉਹ ਮਹਾਨ ਹੋਵੇਗਾ ਅਤੇ ਲੋਕ ਉਸ ਨੂੰ ਅੱਤ ਉੱਚ ਪਰਮੇਸ਼ੁਰ ਦਾ ਪੁੱਤਰ ਆਖਣਗੇ। ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਤਖਤ ਉਸ ਨੂੰ ਦੇਵੇਗਾ।
Daniel 4:27
ਇਸ ਲਈ, ਹੇ ਰਾਜਨ, ਕਿਰਪਾ ਕਰਕੇ ਮੇਰੀ ਸਲਾਹ ਨੂੰ ਪ੍ਰਵਾਨ ਕਰੋ। ਮੈਂ ਤੁਹਾਨੂੰ ਸਲਾਹ ਦਿੰਦਾ ਹਾਂ ਕਿ ਤੁਸੀਂ ਪਾਪ ਕਰਨ ਤੋਂ ਹਟ ਜਾਵੋ ਅਤੇ ਉਹੀ ਕੁਝ ਕਰੋ ਜੋ ਸਹੀ ਹੈ। ਮੰਦੇ ਅਮਲ ਛੱਡ ਦਿਓ। ਅਤੇ ਗਰੀਬ ਲੋਕਾਂ ਉੱਤੇ ਮਿਹਰਬਾਨ ਹੋਵੋ। ਫ਼ੇਰ ਸ਼ਾਇਦ ਤੁਸੀਂ ਸਫ਼ਲ ਬਣੇ ਰਹੋ।”
Jeremiah 22:16
ਯੋਸ਼ੀਯਾਹ ਨੇ ਗਰੀਬਾਂ ਅਤੇ ਲੋੜਵਂਦਾਂ ਦੇ ਮੁਕੱਦਮਿਆਂ ਦਾ ਨਿਆਂ ਕੀਤਾ। ਇਸ ਲਈ ਉਸ ਨਾਲ ਸਭ ਕੁਝ ਠੀਕ-ਠਾਕ ਹੋਇਆ। ਇਹੀ ਹੈ ਜੋ ਲੋਕ ਕਰਦੇ ਹਨ, ਜੇਕਰ ਉਹ ਮੈਨੂੰ ਜਾਣਦੇ ਹਨ।
Jeremiah 5:28
ਉਹ ਆਪਣੇ ਮੰਦੇ ਅਮਲਾਂ ਕਾਰਣ ਮੋਟੇ-ਤਾਜ਼ੇ ਹੋ ਗਏ ਨੇ। ਉਨ੍ਹਾਂ ਦੇ ਮੰਦੇ ਅਮਲਾਂ ਦਾ ਕੋਈ ਅੰਤ ਨਹੀਂ। ਉਹ ਯਤੀਮਾਂ ਦੀ ਸਹਾਇਤਾ ਨਹੀਂ ਕਰਦੇ ਅਤੇ ਉਹ ਗਰੀਬ ਲੋਕਾਂ ਬਾਰੇ ਨਿਰਪੱਖ ਨਿਆਂ ਨਹੀਂ ਕਰਦੇ।
Isaiah 9:6
ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”
Isaiah 1:17
ਨੇਕੀ ਕਰਨੀ ਸਿਖੋ। ਹੋਰਾਂ ਲੋਕਾਂ ਨਾਲ ਇਨਸਾਫ਼ ਕਰੋ। ਜਿਹੜੇ ਦੂਸਰਿਆਂ ਨੂੰ ਦੁੱਖ ਦਿੰਦੇ ਹਨ ਉਨ੍ਹਾਂ ਨੂੰ ਸਜ਼ਾ ਦਿਓ। ਯਤੀਮ ਬੱਚਿਆਂ ਦੀ ਸਹਾਇਤਾ ਕਰੋ। ਵਿਧਵਾਵਾਂ ਦੀ ਸਹਾਇਤਾ ਕਰੋ।”
Proverbs 28:16
ਜਿਸ ਸ਼ਾਸਕ ਕੋਲ ਸਮਝਦਾਰੀ ਨਹੀਂ ਹੁੰਦੀ ਉਹ ਅੱਤਿਆਚਰੀ ਹੁੰਦਾ ਹੈ, ਪਰ ਜਿਹੜਾ ਸ਼ਾਸਕ ਦੌਲਤ ਬਦ-ਕਰਮਾਂ ਰਾਹੀ ਕਮਾਈ ਨੂੰ ਨਫ਼ਰਤ ਕਰਦਾ ਹੈ, ਬਹੁਤ ਚਿਰ ਸ਼ਾਸਨ ਕਰਦਾ ਹੈ।
Proverbs 20:28
ਨਮਕਹਲਾਲੀ ਅਤੇ ਸੱਚ ਇੱਕ ਰਾਜੇ ਦੀ ਰੱਖਿਆ ਕਰਦੇ ਹਨ, ਅਤੇ ਉਹ ਆਪਣੀ ਨਮਕਹਲਾਲੀ ਕਾਰਣ ਆਪਣਾ ਤਖਤ ਰੱਖੀ ਰੱਖਦਾ ਹੈ।
Psalm 89:2
ਯਹੋਵਾਹ, ਮੈਨੂੰ ਸੱਚਮੁੱਚ ਵਿਸ਼ਵਾਸ ਹੈ, “ਤੁਹਾਡਾ ਪਿਆਰ ਸਦੀਵੀ ਹੈ। ਤੁਹਾਡੀ ਵਫ਼ਾਦਾਰੀ ਨਿਰੰਤਰ ਅਕਾਸ਼ਾਂ ਵਾਂਗ ਰਹਿੰਦੀ ਹੈ।”
Psalm 82:2
ਪਰਮੇਸ਼ੁਰ ਆਖਦਾ ਹੈ, “ਕਿੰਨਾ ਚਿਰ ਤੁਸੀਂ ਲੋਕਾਂ ਦੇ ਨਿਆਂ ਪੱਖਪਾਤ ਨਾਲ ਕਰਦੇ ਰਹੋਂਗੇ। ਕਿੰਨਾ ਚਿਰ ਤੁਸੀਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਤੋਂ ਬਿਨਾਂ ਜਾਣ ਦਿਉਂਗੇ।”
Psalm 72:12
ਸਾਡਾ ਰਾਜਾ ਬੇਸਹਾਰਿਆਂ ਦੀ ਸਹਾਇਤਾ ਕਰਦਾ ਹੈ। ਸਾਡਾ ਰਾਜਾ ਗਰੀਬ ਬੇਸਹਾਰੇ ਲੋਕਾਂ ਦੀ ਸਹਾਇਤਾ ਕਰਦਾ ਹੈ।
Job 29:11
ਲੋਕੀ ਸੁਣਦੇ ਸਨ ਜੋ ਵੀ ਮੈਂ ਆਖਦਾ ਸਾਂ ਤੇ ਮੇਰੇ ਬਾਰੇ ਚੰਗੀਆਂ ਗੱਲਾਂ ਕਰਦੇ ਸਨ। ਜੋ ਵੀ ਮੈਂ ਕਰਦਾ ਸਾਂ ਲੋਕੀਂ ਤੱਕਦੇ ਸਨ ਤੇ ਮੇਰੀ ਪ੍ਰਸ਼ਂਸਾ ਕਰਦੇ ਸਨ।