Proverbs 29 - WEB (Punjabi)

1 He who is often rebuked and stiffens his neck Will be destroyed suddenly, with no remedy.ਇੱਕ ਜ਼ਿੱਦੀ ਵਿਅਕਤੀ ਜਿਹੜਾ ਝਿੜਕ ਤੋਂ ਨਹੀਂ ਸਿੱਖਦਾ ਅਚਾਨਕ ਹੀ ਤਬਾਹ ਕਰ ਦਿੱਤਾ ਜਾਵੇਗਾ। ਉਸ ਨੂੰ ਕੋਈ ਵੀ ਨਹੀਂ ਬਚਾ ਸੱਕਦਾ।

2 When the righteous thrive, the people rejoice; But when the wicked rule, the people groan.ਜਦੋਂ ਧਰਮੀ ਲੋਕ ਤਰੱਕੀ ਕਰਦੇ ਹਨ, ਲੋਕ ਖੁਸ਼ ਹੁੰਦੇ ਹਨ, ਪਰ ਉਦੋਂ ਹੌਂਕੇ ਭਰਦੇ ਹਨ ਜਦੋਂ ਕੋਈ ਦੁਸ਼ਟ ਆਦਮੀ ਰਾਜਾ ਬਣ ਜਾਂਦਾ ਹੈ।

3 Whoever loves wisdom brings joy to his father; But a companion of prostitutes squanders his wealth.ਜਿਹੜਾ ਵਿਅਕਤੀ ਸਿਆਣਪ ਨੂੰ ਪਿਆਰ ਕਰਦਾ, ਉਹ ਆਪਣੇ ਪਿਤਾ ਨੂੰ ਖੁਸ਼ ਕਰਦਾ ਹੈ, ਪਰ ਜਿਹੜਾ ਵਿਅਕਤੀ ਵੇਸਵਾਵਾਂ ਦਾ ਸੰਗ ਕਰਦਾ ਹੈ, ਉਹ ਆਪਣੀ ਦੌਲਤ ਗੁਆ ਲੈਂਦਾ ਹੈ।

4 The king by justice makes the land stable, But he who takes bribes tears it down.ਜਿਹੜਾ ਰਾਜਾ ਨਿਆਂਈ ਹੋਕੇ ਸ਼ਾਸਨ ਕਰਦਾ ਹੈ ਉਹ ਆਪਣੇ ਦੇਸ ਨੂੰ ਮਜ਼ਬੂਤ ਬਣਾ ਲੈਂਦਾ ਹੈ, ਪਰ ਜਿਹੜਾ ਕੋਈ ਰਿਸ਼ਵਤ ਲੈਂਦਾ ਹੈ ਇਸ ਨੂੰ ਢਾਹ ਦਿੰਦਾ।

5 A man who flatters his neighbor, Spreads a net for his feet.ਜਿਹੜਾ ਵਿਅਕਤੀ ਆਪਣੇ ਗੁਆਂਢੀ ਦੀ ਚਾਪਲੂਸੀ ਕਰਦਾ ਹੈ, ਆਪਣੇ ਹੀ ਪੈਰਾਂ ਲਈ ਜਾਲ ਫ਼ੈਲਾਉਂਦਾ ਹੈ।

6 An evil man is snared by his sin, But the righteous can sing and be glad.ਇੱਕ ਬਦ ਇਨਸਾਨ ਆਪਣੇ ਖੁਦ ਦੇ ਪਾਪ ਵਿੱਚ ਹੀ ਫ਼ਸ ਜਾਂਦਾ ਹੈ ਪਰ ਇੱਕ ਨੇਕ ਇਨਸਾਨ ਗਾਉਂਦਾ ਅਤੇ ਖੁਸ਼ ਰਹਿੰਦਾ ਹੈ।

7 The righteous care about justice for the poor. The wicked aren't concerned about knowledge.ਧਰਮੀ ਵਿਅਕਤੀ ਜਾਣਦਾ ਹੈ ਕਿ ਗਰੀਬ ਲਈ ਨਿਆਂ ਨੂੰ ਕਿਵੇਂ ਸਿਰੇ ਚੜ੍ਹਾਉਣਾ, ਪਰ ਦੁਸ਼ਟ ਇਨਸਾਨ ਅਗਿਆਨੀ ਹੁੰਦੇ ਹਨ।

8 Mockers stir up a city, But wise men turn away anger.ਮਖੌਲੀ ਨਗਰ ਵਿੱਚ ਦੰਗਾ-ਫ਼ਸਾਦ ਕਰਦੇ ਹਨ, ਪਰ ਸਿਆਣਾ ਵਿਅਕਤੀ ਸ਼ਾਂਤੀ ਨੂੰ ਪੁਨਰ ਸਥਾਪਿਤ ਕਰਦਾ ਹੈ।

9 If a wise man goes to court with a foolish man, The fool rages or scoffs, and there is no peace.ਸਿਆਣਾ ਆਦਮੀ ਮੂਰਖ ਨੂੰ ਕਚਿਹਰੀ ’ਚ ਲੈ ਜਾਂਦਾ ਹੈ, ਪਰ ਮੂਰਖ ਤੈਸ਼ ’ਚ ਆ ਜਾਂਦਾ ਅਤੇ ਮਜ਼ਾਕ ਉਡਾਉਂਦਾ ਅਤੇ ਸਿਆਣੇ ਆਦਮੀ ਨੂੰ ਸੰਤੁਸ਼ਟੀ ਨਹੀਂ ਮਿਲਦੀ।

10 The bloodthirsty hate a man of integrity; And they seek the life of the upright.ਕਾਤਲ ਨਿਰਦੋਸ਼ ਲੋਕਾਂ ਨੂੰ ਨਫ਼ਰਤ ਕਰਦੇ ਹਨ ਅਤੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ ਜੋ ਇਮਾਨਦਾਰ ਹੁੰਦੇ ਹਨ।

11 A fool vents all of his anger, But a wise man brings himself under control.ਇੱਕ ਮੂਰਖ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਪਰ ਸਿਆਣਾ ਬੰਦਾ ਧੀਰਜਵਾਨ ਹੁੰਦਾ ਹੈ ਅਤੇ ਆਪਣੇ-ਆਪ ਤੇ ਕਾਬੂ ਰੱਖਦਾ ਹੈ।

12 If a ruler listens to lies, All of his officials are wicked.ਜੇ ਕੋਈ ਹਾਕਮ ਝੂਠ ਸੁਣਦਾ ਹੈ, ਤਾਂ ਉਸ ਦੇ ਸਾਰੇ ਅਧਿਕਾਰੀ ਬੁਰੇ ਹੋਣਗੇ।

13 The poor man and the oppressor have this in common: Yahweh gives sight to the eyes of both.ਗਰੀਬ ਵਿਅਕਤੀ ਅਤੇ ਸਤਾਉਣ ਵਾਲਾ ਵਿਅਕਤੀ ਦੋਵਾਂ ਵਿੱਚ ਇੱਕ ਗੱਲ ਸਾਂਝੀ ਹੈ: ਯਹੋਵਾਹ ਦੋਹਾਂ ਨੂੰ ਜੀਵਨ ਦਿੰਦਾ ਹੈ।

14 The king who fairly judges the poor, His throne shall be established forever.ਜੇ ਕੋਈ ਰਾਜਾ ਗਰੀਬਾਂ ਨਾਲ ਨਿਆਂ ਕਰਦਾ ਹੈ ਤਾਂ ਉਹ ਦੇਰ ਤੱਕ ਰਾਜ ਕਰੇਗਾ।

15 The rod of correction gives wisdom, But a child left to himself causes shame to his mother.ਬੈਤ ਅਤੇ ਝਿੜਕ ਸਿਆਣਪ ਪ੍ਰਦਾਨ ਕਰਦੇ ਹਨ, ਪਰ ਆਪ ਮੁਹਾਰਾ ਛੱਡਿਆ ਬੱਚਾ ਆਪਣੀ ਮਾਂ ਲਈ ਸ਼ਰਮਸਾਰੀ ਲਿਆਉਂਦਾ ਹੈ ।

16 When the wicked increase, sin increases; But the righteous will see their downfall.ਜਦੋਂ ਦੁਸ਼ਟ ਲੋਕ ਉੱਨਤੀ ਕਰਦੇ ਹਨ, ਪਾਪ ਵੱਧ ਜਾਂਦਾ ਹੈ ਪਰ ਧਰਮੀ ਲੋਕ ਉਨ੍ਹਾਂ ਦਾ ਪਤਨ ਹੁੰਦਾ ਵੇਖਣਗੇ।

17 Correct your son, and he will give you peace; Yes, he will bring delight to your soul.ਆਪਣੇ ਪੁੱਤਰ ਨੂੰ ਅਨੁਸ਼ਾਸਿਤ ਕਰੋ, ਅਤੇ ਉਹ ਤੁਹਾਡੇ ਲਈ ਸ਼ਾਂਤੀ ਲਿਆਵੇਗਾ ਉਹ ਤੁਹਾਡੇ ਲਈ ਪ੍ਰਸੰਨਤਾ ਦਾ ਸਰੋਤ ਹੋਵੇਗਾ।

18 Where there is no revelation, the people cast off restraint; But one who keeps the law is blessed.ਜਦੋਂ ਕੋਈ ਦਿਸਾ ਦਿਸਦੀ ਨਹੀਂ ਹੁੰਦੀ, ਲੋਕ ਜੰਗਲੀਆਂ ਵਾਂਗ ਭੱਜਦੇ ਹਨ, ਪਰ ਉਹ ਜਿਹੜੇ ਬਿਵਸਥਾ ਰੱਖਦੇ ਹਨ ਧੰਨ ਹੋਣਗੇ।

19 A servant can't be corrected by words. Though he understands, yet he will not respond.ਜੇ ਤੁਸੀਂ ਉਸ ਨਾਲ ਸਿਰਫ਼ ਗੱਲਾਂ ਹੀ ਕਰੋਂਗੇ ਤਾਂ ਨੌਕਰ ਕਦੇ ਸਬਕ ਨਹੀਂ ਸਿਖੇਗਾ। ਉਹ ਤੁਹਾਡੇ ਸ਼ਬਦਾਂ ਨੂੰ ਸਮਝ ਸੱਕਦਾ ਹੈ ਪਰ ਉਹ ਮੰਨੇਗਾ ਨਹੀਂ।

20 Do you see a man who is hasty in his words? There is more hope for a fool than for him.ਕੀ ਤੁਸੀਂ ਕਿਸੇ ਨੂੰ, ਜਾਣਦੇ ਹੋ ਕਿ ਜਿਹੜਾ ਬਿਨਾਂ ਸੋਚਿਆਂ ਬੋਲਦਾ ਹੈ? ਉਸ ਨਾਲੋਂ ਇੱਕ ਮੂਰਖ ਲਈ ਵੱਧੇਰੇ ਉਮੀਦ ਹੁੰਦੀ ਹੈ।

21 He who pampers his servant from youth Will have him become a son in the end.ਜੇਕਰ ਤੁਸੀਂ ਬਚਪਨ ਤੋਂ ਹੀ ਆਪਣੇ ਨੌਕਰ ਨੂੰ ਬਹੁਤ ਲਾਡ-ਪਿਆਰ ਕਰਦੇ ਹੋ, ਤਾਂ ਅਖੀਰ ਵਿੱਚ ਉਹ ਜਿੱਦੀ ਬਣ ਜਾਵੇਗਾ।

22 An angry man stirs up strife, And a wrathful man abounds in sin.ਇੱਕ ਜਲਦੀ ਗੁੱਸੇ ਹੋਣ ਵਾਲਾ ਵਿਅਕਤੀ ਦਲੀਲਬਾਜ਼ੀ ਸ਼ੁਰੂ ਕਰਦਾ ਹੈ। ਅਤੇ ਉਹ ਬੰਦਾ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਉਹ ਕਈ ਪਾਪ ਕਰ ਲੈਂਦਾ ਹੈ।

23 A man's pride brings him low, But one of lowly spirit gains honor.ਘਮੰਡ ਵਿਅਕਤੀ ਨੂੰ ਉਸ ਦੀ ਬੁਨਿਆਦ ਤੋਂ ਹੇਠਾਂ ਲੈ ਆਉਂਦਾ, ਪਰ ਇੱਕ ਨਿਮਾਣਾ ਵਿਅਕਤੀ ਇੱਜ਼ਤ ਹਾਸਲ ਕਰਦਾ ਹੈ।

24 Whoever is an accomplice of a thief is an enemy of his own soul. He takes an oath, but dares not testify.ਦੋ ਚਾਰ ਜਿਹੜੇ ਮਿਲਕੇ ਚੱਲਦੇ ਹਨ ਉਹ ਇੱਕ ਦੂਸਰੇ ਦੇ ਦੁਸ਼ਮਣ ਹੁੰਦੇ ਹਨ। ਇੱਕ ਚੋਰ ਦੂਜੇ ਚੋਰ ਨੂੰ ਧਮਕਾਏਗਾ, ਇਸ ਲਈ ਜੇ ਉਸ ਨੂੰ ਕਚਿਹਰੀ ਵਿੱਚ ਸੱਚ ਬੋਲਣ ਲਈ ਮਜ਼ਬੂਰ ਕੀਤਾ ਜਾਵੇਗਾ ਤਾਂ ਉਹ ਡਰ ਦਾ ਮਾਰਿਆ ਬੋਲ ਨਹੀਂ ਸੱਕੇਗਾ।

25 The fear of man proves to be a snare, But whoever puts his trust in Yahweh is kept safe.ਡਰ ਇਨਸਾਨ ਲਈ ਇੱਕ ਫ਼ੰਧੇ ਵਾਂਗ ਬਣ ਸੱਕਦਾ ਹੈ। ਪਰ ਜਿਹੜਾ ਇਨਸਾਨ ਯਹੋਵਾਹ ਵਿੱਚ ਭਰੋਸਾ ਰੱਖਦਾ ਸੁਰੱਖਿਅਤ ਰਹੇਗਾ।

26 Many seek the ruler's favor, But a man's justice comes from Yahweh.ਬਹੁਤ ਸਾਰੇ ਲੋਕ ਸ਼ਾਸਕ ਤੋਂ ਨਿਆਂ ਲੋਚਦੇ ਹਨ। ਪਰ ਆਦਮੀ ਯਹੋਵਾਹ ਤੋਂ ਹੀ ਨਿਆਂ ਪ੍ਰਾਪਤ ਕਰ ਸੱਕਦਾ ਹੈ।

27 A dishonest man detests the righteous, And the upright in their ways detest the wicked.ਧਰਮੀ ਲੋਕ ਝੂਠਿਆਂ ਨੂੰ ਨਫ਼ਰਤ ਕਰਦੇ ਹਨ, ਅਤੇ ਦੁਸ਼ਟ ਇਨਸਾਨ ਉਨ੍ਹਾਂ ਨੂੰ ਨਫ਼ਰਤ ਕਰਦੇ ਹਨ ਜਿਹੜੇ ਇਮਾਨਦਾਰ ਹੋਕੇ ਜਿਉਂਦੇ ਹਨ।

Punjabi Bible